ਮੰਤਰੀ ਭਗਤ ਦੇ ਘਰ ਅੱਗੇ ਧਰਨਾ ਦੇਵੇਗੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਮੰਤਰੀ ਮੋਹਿੰਦਰ ਭਗਤ ਦੇ ਘਰ ਅੱਗੇ 14 ਸਤੰਬਰ ਤੋਂ 5 ਦਿਨਾਂ ਧਰਨਾ ਦੇਵੇਗੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ
Publish Date: Sat, 05 Sep 2026 09:42 PM (IST)
Updated Date: Sat, 05 Sep 2026 09:43 PM (IST)
14 ਸਤੰਬਰ ਤੋਂ 5 ਦਿਨਾਂ ਲਈ ਦਿੱਤਾ ਜਾਵੇਗਾ ਧਰਨਾ ਅਮਰੀਕਾ ਨਾਲ ਫ੍ਰੀ ਟਰੇਡ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਪਰਮਜੀਤ ਸਿੰਘ, ਪੰਜਾਬੀ ਜਾਗਰਣ ਡਡਵਿੰਡੀ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਕਪੂਰਥਲਾ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਤੇ ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਂਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੂਬਾ ਆਗੂ ਸਤਨਾਮ ਸਿੰਘ ਪੰਨੂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਨਾਲ ਸਬੰਧਤ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਿਸਾਨ ਮਜ਼ਦੂਰ ਮੋਰਚਾ (ਕੇਐੱਮਐੱਮ) ਦੀ ਕਾਲ ’ਤੇ 14 ਸਤੰਬਰ 2026 ਤੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਦਿੱਤੇ ਜਾਣਗੇ। ਇਸ ਤਹਿਤ ਜ਼ਿਲ੍ਹਾ ਕਪੂਰਥਲਾ ਵੱਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਘਰ ਅੱਗੇ ਪੰਜ ਦਿਨਾਂ ਦਾ ਧਰਨਾ ਲਗਾਇਆ ਜਾਵੇਗਾ। ਆਗੂਆਂ ਨੇ ਕਿਹਾ ਕਿ ਧਰਨੇ ਦੌਰਾਨ ਭਾਰਤ-ਅਮਰੀਕਾ ਫ੍ਰੀ ਟਰੇਡ ਸਮਝੌਤੇ, ਬਿਜਲੀ ਸੋਧ ਬਿੱਲ-2025 ਤੇ ਬੀਜ ਸੋਧ ਬਿੱਲ-2025 ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਤੋਂ ਇਨ੍ਹਾਂ ਮੁੱਦਿਆਂ ਸਬੰਧੀ ਵਿਸ਼ੇਸ਼ ਵਿਧਾਨ ਸਭਾ ਇਜਲਾਸ ਸੱਦ ਕੇ ਮਤੇ ਪਾਸ ਕਰਨ ਤੇ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਆਗੂਆਂ ਨੇ ਸ਼ੰਭੂ ਤੇ ਖਨੌਰੀ ਮੋਰਚਿਆਂ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕਰਨ, ਦਿੱਲੀ-1 ਤੇ ਦਿੱਲੀ-2 ਮੋਰਚਿਆਂ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਰਹਿੰਦਾ ਮੁਆਵਜ਼ਾ ਦੇਣ ਤੇ ਯੋਗ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਸਮੇਤ ਹੋਰ ਮੰਗਾਂ ਨੂੰ ਵੀ ਉਠਾਇਆ ਗਿਆ। ਇਸ ਮੀਟਿੰਗ ਵਿੱਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ ਨਡਾਲਾ, ਜ਼ੋਨ ਪ੍ਰਧਾਨ ਜੋਗਾ ਸਿੰਘ, ਮਲਕੀਤ ਸਿੰਘ, ਹਰਵਿੰਦਰ ਸਿੰਘ, ਸੁਖਵਿੰਦਰ ਸਿੰਘ ਸੋਨੀ, ਜਗਜੀਤ ਸਿੰਘ ਬੁੱਟਰ, ਜ਼ਿਲ੍ਹਾ ਖਜ਼ਾਨਚੀ ਵੀਰ ਸਿੰਘ, ਜ਼ਿਲ੍ਹਾ ਮੀਤ ਸਕੱਤਰ ਬਲਦੇਵ ਸਿੰਘ, ਮਨਦੀਪ ਸਿੰਘ ਡੱਲਾ, ਪਿਆਰਾ ਸਿੰਘ, ਜਗਤਾਰ ਸਿੰਘ, ਸੁਖਵਿੰਦਰ ਸਿੰਘ, ਆਈਟੀ ਸੈੱਲ ਤੋਂ ਗੁਰਵਿੰਦਰ ਸਿੰਘ ਗੱਗੀ ਹਮੀਰਾ, ਭਜਨ ਸਿੰਘ ਖਿਜਰਪੁਰ, ਹਰਜੀਤ ਸਿੰਘ ਦੇਸਲ, ਜ਼ੋਨ ਸਕੱਤਰ ਮਹਿੰਦਰ ਸਿੰਘ, ਜ਼ੋਨ ਪ੍ਰੈਸ ਸਕੱਤਰ ਸਰਬਜੀਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।