ਸਵ. ਪ੍ਰੋ. ਮੋਮੀ ਮਿੱਠਬੋਲੜੇ ਸੁਭਾਅ ਦੇ ਮਾਲਕ ਸਨ ਸਵ. ਪ੍ਰੋ. ਬਲਬੀਰ ਸਿੰਘ ਮੋਮੀ ਮਿੱਠ ਬੋਲੜੇ ਸੁਭਾਅ ਦੇ ਮਾਲਕ ਸਨ-ਅਮਰੀਕ ਸਿੰਘ ਬੇਗੋਵਾਲ
Publish Date: Mon, 28 Sep 2026 10:12 PM (IST)
Updated Date: Mon, 28 Sep 2026 10:15 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਵ. ਪ੍ਰੋ. ਡਾ. ਬਲਬੀਰ ਸਿੰਘ ਮੋਮੀ ਨੇਕ ਨੀਅਤ ਤੇ ਮਿੱਠਬੋਲੜੇ ਸੁਭਾਅ ਦੇ ਮਾਲਕ ਸਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ ਕਿਸੇ ਨਾਲ ਵੈਰ-ਵਿਰੋਧ ਨਹੀਂ ਕੀਤਾ। ਉਹ ਗਿਆਨ ਦੇ ਸਾਗਰ ਸਨ ਤੇ ਉਨ੍ਹਾਂ ਅਨੇਕਾਂ ਲੋਕਾਂ ਨੂੰ ਗਿਆਨ ਵੰਡਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰੋਫੈਸਰ ਅਮਰੀਕ ਸਿੰਘ ਬੇਗੋਵਾਲ ਨੇ ਸਵ. ਪ੍ਰੋ. ਡਾ. ਬਲਬੀਰ ਸਿੰਘ ਮੋਮੀ ਨਮਿੱਤ ਪਿੰਡ ਠੱਟਾ ਨਵਾਂ ਵਿਖੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰੋਫੈਸਰ ਬਲਬੀਰ ਸਿੰਘ ਵੱਲੋਂ ਆਪਣੇ ਬੱਚਿਆਂ ਦਾ ਵਧੀਆ ਪਾਲਣ ਪੋਸ਼ਣ ਕਰਦਿਆਂ ਉਨ੍ਹਾਂ ਨੂੰ ਚੰਗੀ ਵਿੱਦਿਆ ਪ੍ਰਾਪਤ ਦਿਵਾਈ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ। ਇਸ ਮੌਕੇ ਪ੍ਰੋਫੈਸਰ ਸੂਬਾ ਸਿੰਘ ਠੱਟਾ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪ੍ਰੋਫੈਸਰ ਬਲਬੀਰ ਸਿੰਘ ਮੋਮੀ ਇਕ ਮਾਣਮਤੀ ਸ਼ਖਸ਼ੀਅਤ ਸਨ, ਜਿਨਾਂ ਦਾ ਸਮਾਜ ਵਿੱਚ ਬਹੁਤ ਵੱਡਾ ਯੋਗਦਾਨ ਹੈ। ਉਹ ਇੱਕ ਫਿਲਾਸਫਰ ਸਨ, ਜਿਨ੍ਹਾਂ ਨੇ ਵਡਮੁੱਲਾ ਸਾਹਿਤ ਸਾਡੀ ਝੋਲੀ ਪਾਇਆ। ਇਸ ਮੌਕੇ ਐੱਮਐੱਲਏ ਸੰਤੋਖ ਸਿੰਘ ਭਲਾਈਪੁਰ ਬਾਬਾ ਬਕਾਲਾ ਵੱਲੋਂ ਵੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸਵ. ਪ੍ਰੋਫੈਸਰ ਬਲਬੀਰ ਸਿੰਘ ਮੋਮੀ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਰਧਾਂਜਲੀ ਸਮਾਗਮ ਦੌਰਾਨ ਆਈਆਂ ਸੰਗਤਾਂ ਦਾ ਕਵੀਸ਼ਰ ਅਵਤਾਰ ਸਿੰਘ ਦੂਲੋਵਾਲ, ਇੰਦਰਜੀਤ ਸਿੰਘ ਬਜਾਜ ਵੱਲੋਂ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਇਸ ਤੋਂ ਪਹਿਲਾਂ ਸਵਰਗੀ ਪ੍ਰੋਫੈਸਰ ਬਲਬੀਰ ਸਿੰਘ ਨਮਿੱਤ ਉਨ੍ਹਾਂ ਦੇ ਗ੍ਰਹਿ ਵਿਖੇ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਸ਼ਰਧਾਂਜਲੀ ਸਮਾਗਮ ਤੇ ਅੰਤਿਮ ਅਰਦਾਸ ਸਬੰਧੀ ਸਮਾਗਮ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ ਦੇ ਕੀਰਤਨੀ ਜਥੇ ਵੱਲੋਂ ਵੈਰਾਗਮਈ ਕੀਰਤਨ ਕਰਦਿਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਸ਼ਰਧਾਂਜਲੀ ਸਮਾਗਮ ਦੌਰਾਨ ਸਵ. ਪ੍ਰੋਫੈਸਰ ਬਲਬੀਰ ਸਿੰਘ ਦੀ ਧਰਮ ਪਤਨੀ ਬੀਬੀ ਕੁਲਵਿੰਦਰ ਕੌਰ, ਉਨ੍ਹਾਂ ਦੇ ਬੇਟੇ ਸ਼ੁਭਕਰਮਨਬੀਰ ਸਿੰਘ, ਸੁਖਸਿਮਰਨਬੀਰ ਸਿੰਘ, ਭਰਾਤਾ ਨੰਬਰਦਾਰ ਸੁਰਿੰਦਰ ਸਿੰਘ, ਕਵੀਸ਼ਰ ਸੁਖਵਿੰਦਰ ਸਿੰਘ ਮੋਮੀ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਦਿਲਜੀਤ ਕੌਰ ਪ੍ਰਧਾਨ ਨਗਰ ਕੌਂਸਲ ਬੇਗੋਵਾਲ, ਸਰਪੰਚ ਸੁਖਵਿੰਦਰ ਸਿੰਘ ਸੌਂਦ, ਐੱਸਡੀਓ ਸੁਖਦੇਵ ਸਿੰਘ ਟਿੱਬਾ, ਮੁਖਤਾਰ ਸਿੰਘ ਚੰਦੀ, ਮੇਜਰ ਸਿੰਘ ਢਾਡੀ, ਕਵੀਸ਼ਰ ਅਵਤਾਰ ਸਿੰਘ ਦੂਲੋਵਾਲ, ਪ੍ਰਭਦੀਪ ਸਿੰਘ ਥੋਥੀਆਂ ਸੀਨੀਅਰ ਆਗੂ, ਹਰਜਿੰਦਰ ਸਿੰਘ ਦਰੀਏਵਾਲ, ਹਰਜਿੰਦਰ ਸਿੰਘ ਲਾਲੀ ਟਿੱਬਾ, ਬੋਹੜ ਸਿੰਘ ਹਜਾਰਾ ਜਨਰਲ ਸਕੱਤਰ ਵਾਰਿਸ ਪੰਜਾਬ, ਦਵਿੰਦਰ ਸਿੰਘ ਚੰਦੀ ਪਟਿਆਲਾ, ਐਡਵੋਕੇਟ ਸੁੱਚਾ ਸਿੰਘ ਮੋਮੀ, ਹਰਮਨਬੀਰ ਸਿੰਘ ਫੌਜੀ ਕਲੋਨੀ, ਸ਼ਿੰਗਾਰ ਸਿੰਘ ਝੰਡ, ਜਗਜੀਤ ਸਿੰਘ, ਮਾਸਟਰ ਮਹਿੰਗਾ ਸਿੰਘ, ਸਾਬਕਾ ਸਰਪੰਚ ਮਲਕੀਤ ਸਿੰਘ, ਕਵੀਸ਼ਰ ਸੁਖਪ੍ਰੀਤ ਸਿੰਘ ਰਾਮੇ, ਸਰਵਨ ਸਿੰਘ ਚੰਦੀ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਥਿੰਦ, ਇੰਦਰਜੀਤ ਸਿੰਘ, ਭਾਈ ਸੁਰਿੰਦਰ ਸਿੰਘ ਕਪੂਰਥਲਾ, ਭਾਈ ਬਚਿੱਤਰ ਸਿੰਘ, ਭਾਈ ਜੋਗਾ ਸਿੰਘ, ਲਖਵੀਰ ਸਿੰਘ ਲਾਲੀ, ਜਸਵਿੰਦਰ ਕੌਰ ਟਿੱਬਾ, ਆੜਤੀ ਸ਼ਿੰਗਾਰ ਸਿੰਘ, ਬਿਕਰਮਜੀਤ ਸਿੰਘ, ਪਰਮਜੀਤ ਸਿੰਘ ਜੱਬੋਵਾਲ, ਜਗਮੋਹਣ ਸਿੰਘ ਥਿੰਦ ਆਦਿ ਸਮੇਤ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਤੇ ਰਿਸ਼ਤੇਦਾਰ ਵੱਲੋਂ ਸ਼ਿਰਕਤ ਕੀਤੀ ਗਈ।