ਸਾਡਾ ਮਕਸਦ ਲੋਕਾਂ ਨੂੰ ਡੇਂਗੂ ਪ੍ਵਤੀ ਜਾਗਰੂਕ ਕਰਨਾ : ਡਾ. ਗੁਰਪਾਲ
ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਦਾ ਮੁੱਖ ਮਕਸਦ ਲੋਕਾਂ ਨੂੰ ਡੇਂਗੂ ਪ੍ਵਤੀ ਜਾਗਰੂਕ ਕਰਨਾ : ਡਾ. ਗੁਰਪਾਲ ਸਿੰਘ
Publish Date: Sat, 19 Sep 2026 08:57 PM (IST)
Updated Date: Sat, 19 Sep 2026 08:59 PM (IST)
ਸੁਖਜਿੰਦਰ ਸਿੰਘ ਮੁਲਤਾਨੀ, ਪੰਜਾਬੀ ਜਾਗਰਣ ਬੇਗੋਵਾਲ : ਸਿਵਲ ਸਰਜਨ ਕਪੂਰਥਲਾ ਡਾਕਟਰ ਰਾਜੀਵ ਪਰਾਸ਼ਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਸੀਐੱਚਸੀ ਬੇਗੋਵਾਲ ਅਧੀਨ ਆਉਂਦੇ ਪਿੰਡਾਂ ਵਿੱਚ ਡੇਂਗੂ ਜਾਗਰੂਕਤਾ ਐਕਟੀਵਿਟੀ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਗੁਰਪਾਲ ਸਿੰਘ ਨੇ ਦੱਸਿਆ ਕਿ ਡੇ਼ਗੂ ਦਾ ਮੱਛਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਤੇ ਇਹ ਮੱਛਰ ਹਫ਼ਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਹਫ਼ਤੇ ਵਿੱਚ ਇਕ ਵਾਰ ਕੂਲਰਾਂ ਦਾ ਪਾਣੀ ਬਦਲਣਾ ਬੇਹੱਦ ਜ਼ਰੂਰੀ ਹੈ। ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਚਮੜੀ ’ਤੇ ਦਾਣੇ, ਮਸੂੜੇ ਤੇ ਨੱਕ ਵਿੱਚੋ਼ ਖੂਨ ਦਾ ਵਹਾਅ ਆਦਿ ਇਸ ਦੇ ਲੱਛਣਾਂ ਵਿੱਚ ਗਿਣੇ ਜਾਂਦੇ ਹਨ। ਇਸ ਤੋਂ ਬਚਣ ਲਈ ਕੂਲਰਾਂ, ਗਮਲਿਆਂ ਤੇ ਫਰਿੱਜਾਂ ਵਿੱਚ ਖੜ੍ਹੇ ਪਾਣੀ ਨੂੰ ਸਾਫ਼ ਕਰਦੇ ਰਹੋ, ਪੂਰੀ ਬਾਂਹ ਦੇ ਕੱਪੜੇ ਪਾਓ, ਆਲ ਆਊਟ ਦਾ ਪ੍ਰਯੋਗ ਕਰੋ ਤੇ ਲੋੜ ਪੈਣ ’ਤੇ ਨਜ਼ਦੀਕੀ ਸਰਕਾਰੀ ਹਸਪਤਾਲ ਵਿੱਚ ਡਾਕਟਰ ਤੋਂ ਜਾਂਚ ਕਰਵਾਓ। ਇਸ ਮੌਕੇ ਡਾ. ਰਾਜਪਾਲ ਸਿੰਘ, ਡਾ ਪਵਨਪ੍ਰੀਤ ਕੌਰ, ਡਾ, ਕੁਸ਼ਮਨ ਘੋਤੜਾ, ਡਾ. ਅਮਰਿੰਦਰ ਸਿੰਘ, ਨੀਤੂ ਸਰੋਆ ਬੀਈਈ, ਸੁਰਿੰਦਰ ਸਿੰਘ, ਤਰਸੇਮ ਸਿੰਘ , ਪਵਨ ਕੁਮਾਰ ਆਦਿ ਹਾਜ਼ਰ ਸਨ।