‘ਮਨ ਕੀ ਬਾਤ’ ਨੇ ਸਮਾਜ ’ਚ ਸਕਾਰਾਤਮਕ ਬਦਲਾਅ ਲਿਆਂਦਾ : ਖੋਜੇਵਾਲ ਮਨ ਕੀ ਬਾਤ ਪ੍ਰੋਗਰਾਮ ਨੇ ਸਮਾਜ ’ਚ ਸਕਾਰਾਤਮਕ ਬਦਲਾਅ ਲਿਆਂਦਾ, ਦੂਰ-ਦੁਰਾਡੇ ਦੇ ਲੋਕਾਂ ਨੂੰ ਮਿਲੀ ਮਾਨਤਾ : ਖੋਜੇਵਾਲ
Publish Date: Sun, 27 Sep 2026 07:44 PM (IST)
Updated Date: Sun, 27 Sep 2026 07:45 PM (IST)
ਨਸ਼ਾ ਮੁਕਤ ਪੰਜਾਬ ਯਾਤਰਾ ਤੇ ਅਮਿਤ ਸ਼ਾਹ ਦੀ ਮੈਗਾ ਰੈਲੀ ਲਈ ਤਿਆਰ ਕੀਤੀ ਗਈ ਰਣਨੀਤੀ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਭਾਜਪਾ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਭਾਜਪਾ ਮੰਡਲ ਸਦਰ ਦੋਨਾ ਦੇ ਪ੍ਰਧਾਨ ਸਰਬਜੀਤ ਸਿੰਘ ਦਿਓਲ ਦੀ ਅਗਵਾਈ ਹੇਠ ਐਤਵਾਰ ਨੂੰ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੇ ਨਿਵਾਸ ਸਥਾਨਮੰਡਲ ਸਦਰ ਦੋਨਾ ਦੇ ਪਿੰਡ ਖੋਜੇਵਾਲ ਵਿਖੇ ਹੋਈ। ਮੀਟਿੰਗ ਵਿੱਚ 28 ਸਤੰਬਰ ਨੂੰ ਕਪੂਰਥਲਾ ਪਹੁੰਚਣ ਵਾਲੀ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਸਵਾਗਤ ਤੇ 30 ਸਤੰਬਰ ਨੂੰ ਜਲੰਧਰ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਨਸ਼ਿਆਂ ਵਿਰੁੱਧ ਹੋਣ ਵਾਲੀ ਮੈਗਾ ਰੈਲੀ ਦੀਆਂ ਤਿਆਰੀਆਂ ਸਬੰਧੀ ਰਣਨੀਤੀ ਤਿਆਰ ਕੀਤੀ ਗਈ। ਮੀਟਿੰਗ ਦੌਰਾਨ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਸਮੇਤ ਸਾਰੇ ਭਾਜਪਾ ਆਗੂਆਂ ਤੇ ਵਰਕਰਾਂ ਨੇ ਪ੍ਰਧਾਨ ਮੰਤਰੀ ਦੇ ਮਨ ਕੀ ਬਾਤ ਪ੍ਰੋਗਰਾਮ ਨੂੰ ਸੁਣਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸਰਜੀਕਲ ਸਟ੍ਰਾਈਕ ਦੀ 10ਵੀਂ ਵਰ੍ਹੇਗੰਢ ਮੌਕੇ ਅੱਤਵਾਦ ਵਿਰੁੱਧ ਭਾਰਤ ਦੀ ਜ਼ੀਰੋ-ਟੌਲਰੈਂਸ ਨੀਤੀ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਸਫ਼ਾਈ, ਆਉਣ ਵਾਲੀ ਜਨਗਣਨਾ ਤੇ ਨਸ਼ਾ ਮੁਕਤ ਭਾਰਤ ਲਈ ਮੁਹਿੰਮ ਵਿੱਚ ਜਨਤਾ ਦੀ ਭਾਗੀਦਾਰੀ ਦਾ ਵੀ ਸੱਦਾ ਦਿੱਤਾ। ਖੋਜੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ 28-29 ਸਤੰਬਰ,2016 ਨੂੰ ਭਾਰਤੀ ਫੌਜ ਦੁਆਰਾ ਕੀਤੀ ਗਈ ਇਤਿਹਾਸਕ ਸਰਜੀਕਲ ਸਟ੍ਰਾਈਕ ਨੂੰ ਯਾਦ ਕੀਤਾ। ਖੋਜੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਨਾਗਰਿਕਾਂ ਨੂੰ ਰਾਸ਼ਟਰੀ ਹਿੱਤਾਂ ਤੇ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਦੇ ਹਨ, ਵਰਕਰਾਂ ਨੂੰ ਰਾਸ਼ਟਰ ਨਿਰਮਾਣ ਵੱਲ ਕੰਮ ਕਰਨ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਨੇ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਂਦਾ ਹੈ ਤੇ ਪਿੰਡਾਂ ਵਿੱਚ ਰਹਿਣ ਵਾਲੇ ਦੂਰ-ਦੁਰਾਡੇ ਦੇ ਲੋਕਾਂ ਨੂੰ ਵੀ ਮਾਨਤਾ ਮਿਲੀ ਹੈ। ਖੋਜੇਵਾਲ ਨੇ ਕਿਹਾ ਕਿ ਮਨ ਕੀ ਬਾਤ ਸਿਰਫ਼ ਇੱਕ ਰੇਡੀਓ ਪ੍ਰੋਗਰਾਮ ਨਹੀਂ ਹੈ, ਸਗੋਂ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਦਾ ਇੱਕ ਮਾਧਿਅਮ ਬਣ ਗਿਆ ਹੈ। ਇਸ ਪ੍ਰੋਗਰਾਮ ਰਾਹੀਂ ਦੇਸ਼ ਭਰ ਤੋਂ ਸਫ਼ਾਈ ਦੀਆਂ ਵਿਲੱਖਣ ਕਹਾਣੀਆਂ ਸਾਹਮਣੇ ਆਈਆਂ ਹਨ, ਜੋ ਆਮ ਨਾਗਰਿਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਲਈ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਭਾਜਪਾ ਦਫ਼ਤਰ ਇੰਚਾਰਜ ਦਵਿੰਦਰ ਧੀਰ, ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਹੈਰੀ ਸ਼ਰਮਾ, ਭਾਜਪਾ ਐੱਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ, ਯੂਥ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਸੀਨੀਅਰ ਭਾਜਪਾ ਆਗੂ ਧਰਮਪਾਲ ਮਹਾਜਨ, ਤੀਰਥ ਸਿੰਘ ਲੰਬੜਦਾਰ, ਜਗਜੀਤ ਜੱਗੀ ਧਾਲੀਵਾਲ, ਸੁਰਜੀਤ ਬਰਨਾਲਾ, ਮਨੇਰ ਸਿੰਘ, ਮੰਗਲ ਜੀਤ ਸਿੰਘ, ਬਲਬੀਰ ਸਿੰਘ ਬੂਟਾ, ਕੌਂਸਲਰ ਰਜੇਸ਼ ਸ਼ਰਮਾ, ਬਲਜੀਤ ਸਿੰਘ, ਰਾਜਪਾਲ ਸਿੰਘ, ਸਰਵਣ ਸਿੰਘ, ਪ੍ਰਦੀਪ ਸੂਦ ਸਿਧਵਾਂ, ਡਾ. ਪ੍ਰਦੀਪ ਕੌਸ਼ਲ, ਮੰਡਲ-1 ਦੇ ਪ੍ਰਧਾਨ ਕਮਲ ਪ੍ਰਭਾਕਰ, ਮੰਡਲ-2 ਦੇ ਪ੍ਰਧਾਨ ਲੱਕੀ ਸਰਪੰਚ, ਬਲਵਿੰਦਰ ਰਈਆਂਵਾਲ, ਕਪੂਰ ਸਿੰਘ, ਰਿੱਕੀ ਰਸੂਲਪੁਰ, ਸਾਹਿਲ ਵਾਲੀਆ, ਕਾਕੂ ਦੀਪਕ, ਸੁਰਜੀਤ ਬੂਟਾ ਬੇਟ ਮੰਡਲ ਜਨਰਲ ਸਕੱਤਰ, ਰਾਜਨ ਠੀਗੀ, ਸੁਨੀਲ ਅਰੋੜਾ, ਗੋਬਿੰਦ ਕੁਮਾਰ, ਮਨਮੋਹਨ ਸ਼ਰਮਾ, ਰਣਜੀਤ ਸਿੰਘ ਰਾਣਾ, ਅਭਿਸ਼ੇਕ ਇਬਨ, ਮਿਰਜ਼ਾ ਰਾਮ, ਜਗਨਨਾਥ ਮਿਸ਼ਰਾ, ਰਣਜੀਤ ਸਿੰਘ, ਜਸਵਿੰਦਰ ਸਿੰਘ, ਗੁਰਜੀਤ ਸਿੰਘ ਝਲ ਠੀਕਰੀਵਾਲ, ਅਮਰਨਾਥ ਸਿੰਘ ਸ਼ੇਖੂਪੁਰ ਔਜਲਾ, ਸੁਨੀਲ ਸ਼ਰਮਾ, ਰਾਜੂ ਸ਼ੇਖੂਪੁਰ, ਸੁਰਿੰਦਰ ਸਿੰਘ, ਰਿੰਕੂ ਮਿਸ਼ਰਾ, ਸੁਭਾਸ਼ ਚੰਦਰ, ਰਣਜੀਤ ਸਿੰਘ ਆਦਿ ਹਾਜ਼ਰ ਸਨ।