ਜਸ਼ਨ-ਏ-ਇਨਕਲਾਬ ਰਾਹੀਂ ਸ਼ਹੀਦ ਨੂੰ ਕੀਤਾ ਜਾਵੇਗਾ ਯਾਦ : ਗੁਰਸਿਮਰ ਸਿੰਘ ਜਸ਼ਨ-ਏ-ਇਨਕਲਾਬ ਰਾਹੀਂ ਸ਼ਹੀਦ ਨੂੰ ਕੀਤਾ ਜਾਵੇਗਾ ਯਾਦ-ਗੁਰਸਿਮਰ ਸਿੰਘ
Publish Date: Sun, 27 Sep 2026 06:32 PM (IST)
Updated Date: Sun, 27 Sep 2026 06:33 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸਮਾਗਮ ਜਸ਼ਨ-ਏ-ਇਨਕਲਾਬ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਗੁਰਸਿਮਰ ਸਿੰਘ ਦੱਸਿਆ ਕਿ ਇਹ ਵਿਸ਼ਾਲ ਸਮਾਗਮ 28 ਸਤੰਬਰ 2026 ਨੂੰ ਪੀਏਯੂ ਗਰਾਊਂਡ, ਲੁਧਿਆਣਾ ਵਿਖੇ ਕਰਵਾਇਆ ਜਾਵੇਗਾ। ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਏ ਜਾ ਰਹੇ ਇਸ ਵਿਸ਼ੇਸ਼ ਸਮਾਗਮ ਨੂੰ ਜਸ਼ਨ-ਏ-ਇਨਕਲਾਬ ਨਾਮ ਦਿੱਤਾ ਗਿਆ ਹੈ। ਸਮਾਗਮ ਦਾ ਉਦੇਸ਼ ਸ਼ਹੀਦ ਭਗਤ ਸਿੰਘ ਜੀ ਦੀ ਮਹਾਨ ਸੋਚ, ਉਨ੍ਹਾਂ ਦੇ ਸੰਘਰਸ਼ ਤੇ ਦੇਸ਼ ਲਈ ਦਿੱਤੀ ਕੁਰਬਾਨੀ ਨੂੰ ਯਾਦ ਕਰਨਾ ਤੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਵਿਚਾਰਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜਣ ਲਈ ਲਗਾਤਾਰ ਕੰਮ ਕਰ ਰਹੀ ਹੈ। ਆਓ, 28 ਸਤੰਬਰ ਨੂੰ ਵੱਡੀ ਗਿਣਤੀ ਵਿੱਚ ਲੁਧਿਆਣਾ ਪਹੁੰਚ ਕੇ ਆਪਣੇ ਮਹਾਨ ਸ਼ਹੀਦ ਨੂੰ ਨਤਮਸਤਕ ਹੋਈਏ ਤੇ ਉਨ੍ਹਾਂ ਦੀ ਸੋਚ ’ਤੇ ਪਹਿਰਾ ਦੇਣ ਦਾ ਵਾਅਦਾ ਕਰੀਏ। ਗੁਰਸਿਮਰ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਨੂੰ ਤਰੱਕੀ, ਖੁਸ਼ਹਾਲੀ ਤੇ ਨੌਜਵਾਨਾਂ ਲਈ ਬਿਹਤਰ ਮੌਕਿਆਂ ਵਾਲਾ ਸੂਬਾ ਬਣਾਉਣ ਵੱਲ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਵੀ ਕਈ ਵਾਰ ਕਹਿ ਚੁੱਕੇ ਹਨ ਕਿ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਸਿਰਫ਼ ਸਮਾਗਮਾਂ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ, ਸਗੋਂ ਉਨ੍ਹਾਂ ਦੇ ਵਿਚਾਰਾਂ ਨੂੰ ਆਪਣੀ ਜ਼ਿੰਦਗੀ ਤੇ ਸਮਾਜ ਵਿੱਚ ਅਮਲ ਵਿੱਚ ਲਿਆਉਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਸ਼ਨ-ਏ-ਇਨਕਲਾਬ ਨੂੰ ਲੈ ਕੇ ਹੁਣ ਫਗਵਾੜਾ ਹਲਕੇ ਵਿੱਚ ਤਿਆਰੀਆਂ ਤੇਜ਼ ਗਈਆਂ ਹਨ। ਇਸ ਮੌਕੇ ਵਿਸ਼ੂ ਘਈ,ਪ੍ਰਦੀਪ ਸਿੰਘ ਤੇ ਹੋਰ ਆਗੂ ਮੌਜੂਦ ਸਨ।