ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਨੇ ਆਜ਼ਾਦੀ ਦਾ ਰਾਹ ਪੱਧਰਾ ਕੀਤਾ : ਸ਼ਰਮਾ
ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਨੇ ਆਜ਼ਾਦੀ ਸੰਘਰਸ਼ ਨੂੰ ਅੱਗੇ ਵਧਾਇਆ - ਰਮਨ ਸ਼ਰਮਾ
Publish Date: Mon, 23 Mar 2026 06:57 PM (IST)
Updated Date: Mon, 23 Mar 2026 07:01 PM (IST)

ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਨੇ ਨਾ ਸਿਰਫ਼ ਆਜ਼ਾਦੀ ਸੰਘਰਸ਼ ਨੂੰ ਆਕਾਰ ਦਿੱਤਾ ਬਲਕਿ ਆਜ਼ਾਦੀ ਦਾ ਰਾਹ ਵੀ ਪੱਧਰਾ ਕੀਤਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ਿਵ ਸੈਨਾ ਯੂਬੀਟੀ ਦੇ ਫਗਵਾੜਾ ਸ਼ਹਿਰੀ ਪ੍ਰਧਾਨ ਰਮਨ ਸ਼ਰਮਾ ਨੇ ਸ਼ਹੀਦ ਦਿਵਸ ਤੇ ਆਯੋਜਿਤ ਸ਼ਰਧਾਂਜਲੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ। ਸੂਬਾ ਸਕੱਤਰ ਗੁਰਦੀਪ ਸੈਣੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਸ਼ਹਿਰੀ ਪ੍ਰਧਾਨ ਰਮਨ ਸ਼ਰਮਾ ਦੀ ਅਗਵਾਈ ਹੇਠ ਆਯੋਜਿਤ ਇਸ ਸਮਾਰੋਹ ਦੀ ਸ਼ੁਰੂਆਤ ਸ਼ਹੀਦਾਂ ਦੀਆਂ ਤਸਵੀਰਾਂ ਤੇ ਫੁੱਲ ਮਾਲਾਵਾਂ ਭੇਟ ਕਰਨ ਤੇ ਦੋ ਮਿੰਟ ਦਾ ਮੌਨ ਧਾਰਨ ਕਰਨ ਨਾਲ ਹੋਈ। ਮੌਜੂਦ ਮੈਂਬਰਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਰਮਨ ਸ਼ਰਮਾ ਨੇ ਕਿਹਾ ਕਿ ਸ਼ਹਾਦਤ ਕਿਸੇ ਵੀ ਦੇਸ਼ ਦੀ ਅਮੀਰ ਵਿਰਾਸਤ ਦਾ ਅਨਿੱਖੜਵਾਂ ਅੰਗ ਹੈ ਤੇ ਸ਼ਹੀਦਾਂ ਦੇ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਦਾ ਮਾਰਗ ਦਰਸ਼ਨ ਕਰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦੀ ਮਿਲੇ 78 ਸਾਲ ਬੀਤ ਚੁੱਕੇ ਹਨ, ਪਰ ਅਸੀਂ ਅਜੇ ਵੀ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦੇ ਭਾਰਤ ਤੋਂ ਬਹੁਤ ਦੂਰ ਹਾਂ। ਰਮਨ ਸ਼ਰਮਾ ਨੇ ਸਾਰਿਆਂ ਨੂੰ ਉਨ੍ਹਾਂ ਦੁਆਰਾ ਦਿਖਾਏ ਗਏ ਮਾਰਗ ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਰੁਪੇਸ਼ ਧੀਰ (ਪੰਜਾਬ ਯੂਥ ਮੀਤ ਪ੍ਰਧਾਨ), ਬਲਜੀਤ (ਸਾਬਕਾ ਪੰਜਾਬ ਯੂਥ ਮੀਤ ਪ੍ਰਧਾਨ), ਰਾਜ ਭਾਰਦਵਾਜ, ਅਨੂਪ ਦੁੱਗਲ, ਸਾਬਕਾ ਸਰਪੰਚ ਰਾਜ ਕੁਮਾਰ, ਰਾਕੇਸ਼ ਕੰਡਾ, ਚੰਦਨ, ਕੈਲਾਸ਼ੀ, ਮਾਨਿਕ ਅਰਬਨ ਅਸਟੇਟ (ਸਾਬਕਾ ਸੰਯੁਕਤ ਸਕੱਤਰ ਪੰਜਾਬ ਯੁਵਾ ਸੈਨਾ), ਜਤਿੰਦਰ, ਡਾ. ਰਾਕੇਸ਼ ਪਾਲ ਗੋਬਿੰਦਪੁਰਾ, ਅਮ੍ਰਿੰਤਪਾਲ ਸਿੰਘ ਤੇ ਮਨੋਜ ਸ਼ਰਮਾ ਆਦਿ ਹਾਜ਼ਰ ਸਨ।