18 ਨੂੰ ਫਗਵਾੜਾ ਪਹੁੰਚੇਗਾ ਮੀਰੀ ਪੀਰੀ ਖਾਲਸਾ ਮਾਰਚ 18 ਸਤੰਬਰ ਨੂੰ ਗੁਰਦੁਆਰਾ ਸੁਖਚੈਨਆਣਾ ਸਾਹਿਬ ਪਹੁੰਚੇਗਾ ਮੀਰੀ ਪੀਰੀ ਖਾਲਸਾ ਮਾਰਚ
Publish Date: Sun, 13 Sep 2026 07:00 PM (IST)
Updated Date: Sun, 13 Sep 2026 07:02 PM (IST)
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮਾਰਚ ਗੁਰਦੁਆਰਾ ਸੁਖਚੈਨਆਣਾ ਸਾਹਿਬ ਪਹੁੰਚੇਗਾ ਸ਼ਾਮ 5 ਵਜੇ ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਕੀਤੇ ਗਏ ਮੀਰੀ ਪੀਰੀ ਖਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋ ਕੇ 18 ਸਤੰਬਰ 2026 ਨੂੰ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਸ਼ਾਮ 5 ਵਜੇ ਪਹੁੰਚ ਪਹੁੰਚ ਰਿਹਾ ਹੈ। ਮਾਰਚ ਦੇ ਸਵਾਗਤ ਤੇ ਸਮੁੱਚੇ ਪ੍ਰਬੰਧਾਂ ਨੂੰ ਲੈ ਕੇ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵਿਖੇ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੀ ਅਗਵਾਈ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ ਨੇ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਫਗਵਾੜਾ ਦੇ ਇੰਚਾਰਜ ਰਣਜੀਤ ਸਿੰਘ ਖੁਰਾਣਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਤੇ ਸੇਵਾਦਾਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਮਾਰਚ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ਸਮੇਂ ਸੰਗਤਾਂ ਦੀ ਸਹੂਲਤ, ਸਵਾਗਤ, ਸੇਵਾ, ਆਵਾਜਾਈ ਤੇ ਹੋਰ ਲੋੜੀਂਦੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੈਨੇਜਰ ਨਰਿੰਦਰ ਸਿੰਘ ਨੇ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਦਾ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵਿਖੇ ਪਹੁੰਚਣਾ ਸਮੁੱਚੀ ਸੰਗਤ ਲਈ ਮਾਣ ਤੇ ਖੁਸ਼ੀ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਮਾਰਚ ਦੇ ਸਵਾਗਤ ਲਈ ਗੁਰੂ ਘਰ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਇਤਿਹਾਸਕ ਖਾਲਸਾ ਮਾਰਚ ਦਾ ਸਵਾਗਤ ਕਰਨ। ਉਨ੍ਹਾਂ ਕਿਹਾ ਕਿ ਇਹ ਮਾਰਚ ਸਿੱਖ ਕੌਮ ਦੀ ਚੜ੍ਹਦੀ ਕਲਾ, ਗੁਰਮਤਿ ਸਿਧਾਂਤਾਂ ਤੇ ਮੀਰੀ-ਪੀਰੀ ਦੇ ਸੰਦੇਸ਼ ਨੂੰ ਸੰਗਤਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਰਣਜੀਤ ਸਿੰਘ ਖੁਰਾਣਾ ਨੇ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਸਿੱਖ ਇਤਿਹਾਸ, ਗੁਰਮਤਿ ਤੇ ਖਾਲਸਾਈ ਚੜ੍ਹਦੀ ਕਲਾ ਨਾਲ ਜੁੜਿਆ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਫਗਵਾੜਾ ਦੀਆਂ ਸੰਗਤਾਂ ਵੱਲੋਂ ਮਾਰਚ ਦਾ ਪੂਰੇ ਸਤਿਕਾਰ ਤੇ ਉਤਸ਼ਾਹ ਨਾਲ ਸਵਾਗਤ ਕੀਤਾ ਜਾਵੇਗਾ। ਮੀਟਿੰਗ ਦੌਰਾਨ ਹਾਜ਼ਰ ਸੰਗਤਾਂ ਵੱਲੋਂ ਵੀ ਮਾਰਚ ਦੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਪਣੇ ਸੁਝਾਅ ਦਿੱਤੇ ਗਏ ਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਹੋਵੇਗਾ ਠਹਿਰਾਅ 18 ਸਤੰਬਰ ਨੂੰ ਬੰਗਾ ਤੋਂ ਚੱਲ ਕੇ ਮੇਹਲੀ, ਹੁਸ਼ਿਆਰਪੁਰ ਚੌਂਕ ਤੋਂ ਦਾਣਾ ਮੰਡੀ ਸ਼ੂਗਰ ਮਿਲ ਚੌਂਕ ਬੱਸ ਸਟੈਂਡ ਗੋਲ ਚੋਂਕ ਤੋਂ ਬੰਗਾ ਰੋਡ ਹੁੰਦੇ ਹੋਏ ਸ਼ਾਮ 5 ਵਜੇ ਦੇ ਕਰੀਬ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਸਮਾਪਤੀ ਹੋਵੇਗੀ। ਉਪਰੰਤ 19 ਸਤੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸੁਖਚੈਨਆਣਾ ਸਾਹਿਬ ਤੋਂ ਆਰੰਭ ਹੋ ਕੇ ਗੋਸਪੁਰ ਬਾਈਪਾਸ ਹੁਸ਼ਿਆਰਪੁਰ ਤੋਂ ਹੁੰਦਾ ਹੋਇਆ ਮੀਡੀਆਣਾ ਤੋਂ ਜਲੰਧਰ ਨੂੰ ਰਵਾਨਾ ਹੋਵੇਗਾ ਤੇ ਵੱਖ-ਵੱਖ ਜਗ੍ਹਾ ’ਤੇ ਸੰਗਤਾਂ ਵੱਲੋਂ ਮੀਰੀ ਪੀਰੀ ਖਾਲਸਾ ਮਾਰਚ ਦਾ ਸਵਾਗਤ ਕੀਤਾ ਜਾਵੇਗਾ।