ਨਗਰ ਕੀਰਤਨ ਦੇ ਸਵਾਗਤ ’ਚ ਲਗਾਏ ਲੰਗਰ ਕਪੂਰਥਲਾ ਤੋਂ ਸਜਾਏ ਨਗਰ ਕੀਰਤਨ ਦਾ ਸੁਲਤਾਨਪੁਰ ਲੋਧੀ ਵੱਖ-ਵੱਖ ਥਾਵਾਂ ਤੇ ਕੀਤਾ ਸਵਾਗਤ ਤੇ ਲਗਾਏ ਲੰਗਰ
Publish Date: Sun, 15 Nov 2026 10:04 PM (IST)
Updated Date: Sun, 15 Nov 2026 10:06 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੌਰਾਨ ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਪੈਦਲ ਸ਼ਾਮਲ ਹੋ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ, ਉੱਥੇ ਹੀ ਵੱਖ-ਵੱਖ ਥਾਵਾਂ ਤੇ ਸੰਗਤਾਂ ਵੱਲੋਂ ਲੰਗਰ ਤੇ ਹੋਰ ਸੇਵਾਵਾਂ ਨਿਭਾ ਕੇ ਸੰਗਤਾਂ ਦਾ ਸਵਾਗਤ ਕਰਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਗਈਆਂ। ਇਸੇ ਤਹਿਤ ਜੈਲਦਾਰ ਬਿਲਡਿੰਗ ਮਟੀਰੀਅਲ ਵੱਲੋਂ ਮਾਨਵ ਧੀਰ, ਮੁਰਦੁਲ ਧੀਰ ਤੇ ਪਰਿਵਾਰਕ ਮੈਂਬਰਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਵਿਸ਼ਾਲ ਲੰਗਰ ਲਗਾਇਆ ਗਿਆ। ਲੰਗਰ ਵਿੱਚ ਸੰਗਤਾਂ ਦੀ ਸੇਵਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਰੁਮਾਲੀ ਰੋਟੀ, ਮਾਂਹ ਮੱਖਣੀ, ਪੂਰੀ ਛੋਲੇ, ਬਿਰਿਆਨੀ, ਪਕੌੜੇ, ਵੱਖ-ਵੱਖ ਤਰ੍ਹਾਂ ਦੀਆਂ ਮਿਠਿਆਈਆਂ, ਜਲਜੀਰਾ, ਗੋਲਗੱਪੇ, ਨੂਡਲਜ਼ ਸਮੇਤ ਅਨੇਕਾਂ ਪਕਵਾਨ ਸੰਗਤਾਂ ਨੂੰ ਸ਼ਰਧਾ ਭਾਵਨਾ ਨਾਲ ਛਕਾਏ ਗਏ। ਪਰਿਵਾਰਕ ਮੈਂਬਰਾਂ ਤੇ ਸੇਵਾਦਾਰਾਂ ਨੇ ਖੁਦ ਲੰਗਰ ਵਰਤਾਉਣ ਦੀ ਸੇਵਾ ਨਿਭਾਈ ਤੇ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਲੰਗਰ ਛਕਿਆ। ਉਨ੍ਹਾਂ ਨੇ ਜੈਲਦਾਰ ਬਿਲਡਿੰਗ ਮਟੀਰੀਅਲ ਦੇ ਮਾਨਵ ਧੀਰ, ਮੁਰਦੁਲ ਧੀਰ ਤੇ ਸਮੁੱਚੇ ਪਰਿਵਾਰ ਵੱਲੋਂ ਪਿਛਲੇ 12 ਸਾਲਾਂ ਤੋਂ ਲਗਾਤਾਰ ਨਿਭਾਈ ਜਾ ਰਹੀ ਲੰਗਰ ਸੇਵਾ ਦੀ ਸ਼ਲਾਘਾ ਕੀਤੀ। ਇਸ ਮੌਕੇ ਨਵਨੀਤ ਚੀਮਾ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ, ਇੰਦਰਪਾਲ ਸਿੰਘ ਜੌਲੀ ਮੀਤ ਪ੍ਰਧਾਨ ਦਸ਼ਮੇਸ਼ ਤਰਨਾ ਦਲ ਪੰਜਾਬ ਤੇ ਜਗਦੀਪ ਸਿੰਘ ਬੱਬਨ ਐੱਮਡੀ ਸਵਪਨ ਲੈਦਰ ਹਾਜ਼ਰ ਸਨ। ਉੱਧਰ ਡਾ. ਗਗਨਦੀਪ ਸਿੰਘ, ਪ੍ਰਮੁੱਖ ਐਂਟੀ ਡਰੱਗਜ਼ ਕਲੱਬ ਦੋਆਬਾ, ਨਵਪ੍ਰੀਤ ਸਿੰਘ ਐੱਮਡੀ ਵਾਹਿਗੁਰੂ ਅਕੈਡਮੀ, ਦੀਪਕ ਧੀਰ ਰਾਜੂ ਸਾਬਕਾ ਪ੍ਰਧਾਨ ਨਗਰ ਕੌਂਸਲ, ਆਕਾਸ਼ਦੀਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ, ਮਾਨਵ ਧੀਰ, ਸੰਨੀ ਧੀਰ, ਯੁਵਰਾਜ ਧੀਰ, ਮੁਰਦੁਲ ਧੀਰ, ਦੀਪਕ ਧੀਰ ਰਾਜੂ ਸਾਬਕਾ ਪ੍ਰਧਾਨ ਨਗਰ ਕੌਂਸਲ, ਨਵਨੀਤ ਚੀਮਾ ਸਾਬਕਾ ਪ੍ਰਧਾਨ ਨਗਰ ਕੌਂਸਲ, ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ, ਗੁਰਸ਼ਰਨ ਸਿੰਘ ਵਿੱਕੀ ਚੇਅਰਮੈਨ ਰਾਮਗੜ੍ਹੀਆ ਸਭਾ, ਡਾ. ਗਗਨਦੀਪ ਸਿੰਘ, ਮਨਪ੍ਰੀਤ ਸਿੰਘ, ਅਮਿਤੋਜ ਸਿੰਘ ਅਕਾਲ ਐਜੂਕੇਸ਼ਨਲ, ਰਵਿੰਦਰ ਰਵੀ, ਨਵਪ੍ਰੀਤ ਸਿੰਘ, ਦਨੇਸ਼ ਧੀਰ, ਸੰਜੇ ਧੀਰ, ਸੰਤਪ੍ਰੀਤ ਸਿੰਘ ਕੌਂਸਲਰ, ਬਲਦੇਵ ਸਿੰਘ ਸਾਬਕਾ ਮੈਂਬਰ ਸੰਮਤੀ, ਹਰਨੇਕ ਸਿੰਘ ਵਿਰਦੀ, ਕਰਨੈਲ ਸਿੰਘ ਮਿਰਜ਼ਾਪੁਰ, ਜਗਜੀਤ ਸਿੰਘ ਚੰਦੀ, ਕਰਨਵੀਰ ਚੌਹਾਨ, ਤਜਿੰਦਰ ਸਿੰਘ ਐਡਵੋਕੇਟ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਐਡਵੋਕੇਟ ਗੁਰਮੀਤ ਸਿੰਘ ਵਿਰਦੀ ਵੱਲੋਂ ਨਿੱਘਾ ਸਵਾਗਤ, ਲਗਾਇਆ ਵਿਸ਼ਾਲ ਲੰਗਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕਪੂਰਥਲਾ ਤੋਂ ਪੈਦਲ ਨਗਰ ਕੀਰਤਨ ਦੇ ਰੂਪ ਵਿੱਚ ਵੱਡੀ ਗਿਣਤੀ ਵਿੱਚ ਸੁਲਤਾਨਪੁਰ ਲੋਧੀ ਪਹੁੰਚ ਰਹੀਆਂ ਸੰਗਤਾਂ ਦਾ ਨਿੱਘਾ ਸਵਾਗਤ ਕਰਦਿਆਂ ਗੁਰਸਿੱਖ ਅਤੇ ਉੱਘੇ ਸਮਾਜ ਸੇਵੀ ਐਡਵੋਕੇਟ ਗੁਰਮੀਤ ਸਿੰਘ ਵਿਰਦੀ, ਐਮ.ਡੀ. ਬੀ.ਐਨ.ਜੇ. ਗਰੁੱਪ ਵੱਲੋਂ ਵਿਸ਼ਾਲ ਲੰਗਰ ਲਗਾ ਕੇ ਸੰਗਤਾਂ ਦੀ ਸੇਵਾ ਕੀਤੀ ਗਈ। ਗੁਰਪੁਰਬ ਦੇ ਪਵਿੱਤਰ ਮੌਕੇ ਤੇ ਲਗਾਏ ਗਏ ਇਸ ਲੰਗਰ ਦੌਰਾਨ ਕੁਲਚੇ-ਛੋਲੇ, ਗਰਮ ਚਾਹ, ਪਕੌੜਿਆਂ ਅਤੇ ਕੌਫੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ। ਪੈਦਲ ਯਾਤਰਾ ਕਰਕੇ ਪਹੁੰਚ ਰਹੀਆਂ ਸੰਗਤਾਂ ਨੇ ਲੰਗਰ ਛਕਿਆ ਅਤੇ ਸੇਵਾਦਾਰਾਂ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਐਡਵੋਕੇਟ ਗੁਰਮੀਤ ਸਿੰਘ ਵਿਰਦੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਮਹਾਨ ਸੰਦੇਸ਼ ਦਿੱਤਾ ਹੈ। ਗੁਰੂ ਸਾਹਿਬਾਨ ਵੱਲੋਂ ਦਰਸਾਏ ਗਏ ਸੇਵਾ, ਨਿਮਰਤਾ ਅਤੇ ਆਪਸੀ ਭਾਈਚਾਰੇ ਦੇ ਮਾਰਗ ਤੇ ਚੱਲਣਾ ਹਰੇਕ ਸਿੱਖ ਦਾ ਫਰਜ਼ ਹੈ। ਇਸ ਸੇਵਾ ਕਾਰਜ ਵਿੱਚ ਗੁਰਦੇਵ ਸਿੰਘ ਵਿਰਦੀ, ਬੀ.ਐਸ. ਕਲਸੀ, ਸਿਮਰਨ ਕਲਸੀ, ਹਰਮਨ ਕਲਸੀ, ਮਹਿਤਾਬ ਵਿਰਦੀ, ਬਲਵਿੰਦਰ ਕੌਰ ਕਲਸੀ, ਗੁਰਵਿੰਦਰ ਕੌਰ ਵਿਰਦੀ, ਪ੍ਰੀਤੀ ਵਿਰਦੀ, ਜਾਇਜਲੀਨ, ਸਤਿਨਾਮ ਸਿੰਘ ਜੀਤਾ, ਗੁਰਜੀਤ ਕਲਸੀ, ਹਰਮਨ ਕਲਸੀ ਆਦਿ ਨੇ ਵੀ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ। ਅੰਤ ਵਿੱਚ ਐਡਵੋਕੇਟ ਗੁਰਮੀਤ ਸਿੰਘ ਵਿਰਦੀ ਅਤੇ ਹਰਜੀਤ ਸਿੰਘ ਜੀਤਾ ਨੇ ਸਮੂਹ ਸੰਗਤਾਂ ਦਾ ਸਵਾਗਤ ਕਰਦਿਆਂ ਲੰਗਰ ਸੇਵਾ ਵਿੱਚ ਸਹਿਯੋਗ ਦੇਣ ਵਾਲੇ ਸਾਰੇ ਸੇਵਾਦਾਰਾਂ ਦਾ ਧੰਨਵਾਦ ਕੀਤਾ।ਨਗਰ ਕੀਰਤਨ ਮੌਕੇ ਹੋਰ ਵੀ ਵੱਖ-ਵੱਖ ਥਾਵਾਂ ਤੇ ਸੰਗਤਾਂ ਵੱਲੋਂ ਵਿਸ਼ਾਲ ਲੰਗਰ ਲਗਾਏ ਗਏ।