ਭਾਜਪਾ ਮੰਡਲ ਫਗਵਾੜਾ ਸਿਟੀ-2 ਦੀ ਨਵੀਂ ਟੀਮ ਨੂੰ ਮਿਲਿਆ ਚੋਣ ਇੰਚਾਰਜ ਦਾ ਅਸ਼ੀਰਵਾਦ ਭਾਜਪਾ ਮੰਡਲ ਫਗਵਾੜਾ ਸਿਟੀ-2 ਦੀ ਨਵੀਂ ਟੀਮ ਨੂੰ ਮਿਿਲਆ ਚੋਣ ਇੰਚਾਰਜ ਡਾ. ਰਾਜੀਵ ਭਾਰਦਵਾਜ ਦਾ ਅਸ਼ੀਰਵਾਦ
Publish Date: Wed, 25 Nov 2026 07:12 PM (IST)
Updated Date: Thu, 26 Nov 2026 04:08 AM (IST)
ਕੈਪਸ਼ਨ—25ਪੀਐਚਜੀ6 ਫਗਵਾੜਾ ਵਿਖੇ ਭਾਜਪਾ ਮੰਡਲ ਫਗਵਾੜਾ ਸਿਟੀ-2 ਦੀ ਟੀਮ ਨੂੰ ਅਸ਼ੀਰਵਾਦ ਦੇਣ ਪਹੁੰਚੇ ਡਾ. ਰਾਜੀਵ ਭਾਰਦਵਾਜ ਦੇ ਨਾਲ ਮੀਟਿੰਗ ਦੌਰਾਨ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਮੰਡਲ ਪ੍ਰਧਾਨ ਬਲਵਿੰਦਰ ਠਾਕੁਰ ਤੇ ਹੋਰ। ਵਿਜੇ ਸੋਨੀ, ਪੰਜਾਬੀ ਜਾਗਰਣ ਫਗਵਾੜਾ : ਭਾਜਪਾ ਮੰਡਲ ਫਗਵਾੜਾ ਸਿਟੀ-2 ਦੇ ਮੰਡਲ ਪ੍ਰਧਾਨ ਬਲਵਿੰਦਰ ਠਾਕੁਰ ਦੀ ਨਵੀਂ ਟੀਮ ਨੂੰ ਅਸ਼ੀਰਵਾਦ ਦੇਣ ਤੇ ਵਰਕਰਾਂ ਦਾ ਹੌਸਲਾ ਵਧਾਉਣ ਲਈ ਜ਼ਿਲ੍ਹਾ ਕਪੂਰਥਲਾ ਦੇ ਚੋਣ ਇੰਚਾਰਜ ਅਤੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਤੋਂ ਸੰਸਦ ਮੈਂਬਰ ਡਾ. ਰਾਜੀਵ ਭਾਰਦਵਾਜ ਵਿਸ਼ੇਸ਼ ਤੌਰ ’ਤੇ ਫਗਵਾੜਾ ਪਹੁੰਚੇ। ਇਸ ਮੌਕੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਚੇਤਨ ਸੂਰੀ ਵੀ ਉਚੇਚੇ ਤੌਰ ’ਤੇ ਮੌਜੂਦ ਰਹੇ। ਨਵੀਂ ਟੀਮ ਨੂੰ ਸ਼ੁੱਭ ਇੱਛਾਵਾਂ ਦਿੰਦਿਆਂ ਡਾ. ਰਾਜੀਵ ਭਾਰਦਵਾਜ ਨੇ ਕਿਹਾ ਕਿ ਭਾਜਪਾ ਦੀ ਅਸਲ ਤਾਕਤ ਇਸ ਦੇ ਸਮਰਪਿਤ ਵਰਕਰ ਹਨ, ਜੋ ਬਿਨਾਂ ਕਿਸੇ ਸਵਾਰਥ ਦੇ ਪਾਰਟੀ ਦੀ ਵਿਚਾਰਧਾਰਾ ਅਤੇ ਲੋਕ ਸੇਵਾ ਦੇ ਉਦੇਸ਼ ਨੂੰ ਲੈ ਕੇ ਲੋਕਾਂ ਵਿਚ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਹੁਣ ਤੋਂ ਹੀ ਮਜ਼ਬੂਤ ਜਥੇਬੰਦਕ ਤਿਆਰੀ ਕਰ ਰਹੀ ਹੈ ਅਤੇ ਇਸ ਵਿੱਚ ਮੰਡਲ ਤੇ ਬੂਥ ਪੱਧਰ ਦੇ ਵਰਕਰਾਂ ਦੀ ਭੂਮਿਕਾ ਸਭ ਤੋਂ ਅਹਿਮ ਹੋਵੇਗੀ। ਉਨ੍ਹਾਂ ਨਵੀਂ ਟੀਮ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ, ਇਕਜੁੱਟਤਾ ਅਤੇ ਪੂਰੀ ਨਿਸ਼ਠਾ ਨਾਲ ਲੋਕਾਂ ਵਿਚ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਪ੍ਰਚਾਰ ਕਰਨ, ਤਾਂ ਜੋ ਪੰਜਾਬ ਵਿੱਚ ਭਾਜਪਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਵਿਜੇ ਸਾਂਪਲਾ ਨੇ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੰਗਠਨ ਦੀ ਮਜ਼ਬੂਤੀ ਹੀ ਪਾਰਟੀ ਦੀ ਸਿਆਸੀ ਤਾਕਤ ਦਾ ਆਧਾਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਹਰ ਮੰਡਲ ਅਤੇ ਹਰ ਬੂਥ ’ਤੇ ਸਰਗਰਮ ਵਰਕਰਾਂ ਦੀ ਟੀਮ ਤਿਆਰ ਹੋਣੀ ਚਾਹੀਦੀ ਹੈ, ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣੇ ਅਤੇ ਉਨ੍ਹਾਂ ਦੇ ਹੱਲ ਲਈ ਪਾਰਟੀ ਪੱਧਰ ’ਤੇ ਯਤਨ ਕਰੇ। ਉਨ੍ਹਾਂ ਵਰਕਰਾਂ ਨੂੰ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਹੁਣ ਤੋਂ ਹੀ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਜ਼ਿਲ੍ਹਾ ਭਾਜਪਾ ਪ੍ਰਧਾਨ ਚੇਤਨ ਸੂਰੀ ਨੇ ਵੀ ਨਵੀਂ ਟੀਮ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਸੇਵਾ ਦੇ ਮੌਕੇ ਵਜੋਂ ਲਿਆ ਜਾਣਾ ਚਾਹੀਦਾ ਹੈ। ਮੰਡਲ ਪ੍ਰਧਾਨ ਬਲਵਿੰਦਰ ਠਾਕੁਰ ਨੇ ਪਾਰਟੀ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਵੀਂ ਟੀਮ ਉਨ੍ਹਾਂ ਦੇ ਭਰੋਸੇ ’ਤੇ ਖਰਾ ਉਤਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸੀਨੀਅਰ ਆਗੂਆਂ ਦੇ ਮਾਰਗਦਰਸ਼ਨ ਅਤੇ ਵਰਕਰਾਂ ਦੀ ਮਿਹਨਤ ਨਾਲ ਮੰਡਲ ਫਗਵਾੜਾ ਸਿਟੀ-2 ਭਾਜਪਾ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰੇਗਾ। ਇਸ ਮੌਕੇ ਆਸ਼ੂ ਸਾਂਪਲਾ, ਨਗਰ ਸੁਧਾਰ ਟਰੱਸਟ ਫਗਵਾੜਾ ਦੇ ਸਾਬਕਾ ਚੇਅਰਮੈਨ ਤੇਜਸਵੀ ਭਾਰਦਵਾਜ, ਅਸ਼ੋਕ ਦੁੱਗਲ, ਜਿਲ੍ਹਾ ਮਹਾਮੰਤਰੀ ਅਨਿਰੁੱਧ ਕੁਮਰਾ, ਮਹਾ ਮੰਤਰੀ ਵਿਨਾਇਕ ਪਰਾਸ਼ਰ, ਕੈਸ਼ੀਅਰ ਰਾਹੁਲ ਵਰਮਾ, ਲੀਗਲ ਐਡਵਾਈਜ਼ਰ ਸੁਮੀਰ ਕੁਮਾਰ ਐਡਵੋਕੇਟ, ਪਰਵੀਨ ਧੁੰਨਾ, ਰਾਜੇਸ਼ ਸਿੰਗਲਾ, ਜੁਗਲ ਕਿਸ਼ੋਰ, ਅਸ਼ੋਕ ਕੁਮਾਰ, ਵਰਿੰਦਰ ਸ਼ਰਮਾ, ਅਨਿਲ ਸੇਠੀ, ਅਮਰਜੀਤ ਰਾਏ, ਸੁਸ਼ੀਲ ਲੇਖ, ਹਰੀਸ਼ ਮਲਹੋਤਰਾ, ਰਾਕੇਸ਼ ਗੁਪਤਾ, ਸੀਮਾ ਚੱਢਾ ਅਤੇ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।