ਐੱਸਡੀਐੱਮ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਨਵ-ਨਿਯੁਕਤ ਐਸ.ਡੀ.ਐਮ. ਨੇ ਚਾਰਜ ਸੰਭਾਲਣ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ
Publish Date: Thu, 12 Nov 2026 09:28 PM (IST)
Updated Date: Thu, 12 Nov 2026 09:30 PM (IST)
ਗੁਰੂ ਘਰ ਵੱਲੋਂ ਸਿਰੋਪਾਓ ਤੇ ਤਸਵੀਰ ਭੇਟ ਕਰਕੇ ਕੀਤਾ ਗਿਆ ਸਨਮਾਨਿਤ ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਬ-ਡਿਵੀਜ਼ਨ ਸੁਲਤਾਨਪੁਰ ਲੋਧੀ ਦੀ ਨਵ-ਨਿਯੁਕਤ ਐੱਸਡੀਐੱਮ ਸ਼ੁਭੀ ਆਂਗਰਾ ਨੇ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਤੇ ਐਡੀਸ਼ਨਲ ਮੈਨੇਜਰ ਚੈਂਚਲ ਸਿੰਘ ਵੱਲੋਂ ਨਵ-ਨਿਯੁਕਤ ਐੱਸਡੀਐੱਮ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਗੁਰਦੁਆਰਾ ਸਾਹਿਬ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਉਨ੍ਹਾਂ ਨਾਲ ਤਹਿਸੀਲਦਾਰ ਭੀਸ਼ਮ ਪਾਂਡੇ ਵੀ ਮੌਜੂਦ ਸਨ। ਇਸ ਉਪਰੰਤ ਐੱਸਡੀਐੱਮ ਸ਼ੁਭੀ ਆਂਗਰਾ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀਆਂ ਸੰਗਤਾਂ ਦੀ ਸਹੂਲਤ ਤੇ ਸੁਚੱਜੇ ਪ੍ਰਬੰਧਾਂ ਲਈ ਪ੍ਰਸ਼ਾਸਨ ਵੱਲੋਂ ਹਰ ਲੋੜੀਂਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਵਿੱਤਰ ਨਗਰੀ ਵਿੱਚ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਤੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਪੂਰੀ ਗੰਭੀਰਤਾ ਨਾਲ ਕੰਮ ਕਰੇਗਾ।