ਦਿ ਓਪਨ ਡੋਰ ਚਰਚ ਖੋਜੇਵਾਲ ਵੱਲੋਂ ਯੂਥ ਦੀਆਂ ਨਿਯੁਕਤੀਆਂ
ਦ ਓਪਨ ਡੋਰ ਚਰਚ ਖੋਜੇਵਾਲ ਵੱਲੋਂ ਯੂਥ ਦੀਆਂ ਨਿਯੁਕਤੀਆਂ
Publish Date: Sun, 18 Jan 2026 09:09 PM (IST)
Updated Date: Sun, 18 Jan 2026 09:13 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਅੱਜ ਦਿ ਓਪਨ ਡੋਰ ਚਰਚ ਖੋਜੇਵਾਲ ਵਿਚ ਹਰ ਐਤਵਾਰ ਦੀ ਤਰ੍ਹਾਂ ਪ੍ਰਾਰਥਨਾ ਸਭਾ ਦਾ ਆਰੰਭ ਕੀਤਾ ਗਿਆ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਵਾਈ ਤੇ ਪ੍ਰਭੂ ਯਿਸੂ ਮਸੀਹ ਜੀ ਦਾ ਗੁਣ ਗਾਇਨ ਕਰਕੇ ਆਨੰਦ ਮਾਣਿਆ। ਉਪਰੰਤ ਦਿ ਓਪਨ ਡੋਰ ਚਰਚ ਖੋਜੇਵਾਲ ਦੇ ਪਾਸਟਰ ਗੁਰਸ਼ਰਨ ਦਿਓਲ ਅਤੇ ਪਾਸਟਰ ਹਰਪ੍ਰੀਤ ਦਿਓਲ ਦੇ ਸੰਗਤਾਂ ਨੂੰ ਪਵਿੱਤਰ ਬਾਈਬਲ ਵਿਚੋਂ ਪ੍ਰਵਚਨਾਂ ਨਾਲ ਨਿਹਾਲ ਕੀਤਾ ਅਤੇ ਸਰਬੱਤ ਦੇ ਭਲੇ ਲਈ ਪ੍ਰਾਰਥਨਾ ਕੀਤੀ। ਅੱਜ ਦਿ ਓਪਨ ਡੋਰ ਚਰਚ ਵਿਚ ਵਿਸ਼ੇਸ਼ ਤੌਰ ’ਤੇ ਪਾਸਟਰ ਹਰਪ੍ਰੀਤ ਦਿਓਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੂਹ ਪੰਜਾਬ ਵਿਚੋਂ ਆਏ ਹੋਏ ਨੌਜਵਾਨਾਂ ’ਚੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ, ਕਸਬਿਆਂ, ਸ਼ਹਿਰਾਂ ਆਦਿ ਦੀਆਂ ਯੂਥ ਕਮੇਟੀਆਂ ਬਣਾਈਆਂ ਗਈਆਂ, ਜੋ ਆਉਣ ਵਾਲੇ ਸਮੇਂ ਵਿਚ ਸਾਰੀਆਂ ਜਾਤਾਂ-ਪਾਤਾਂ ਅਤੇ ਧਰਮਾਂ ਦੇ ਬੰਧਨਾਂ ਤੋਂ ਉੱਪਰ ਉੱਠ ਕੇ ਸਮੂਹ ਮਾਨਵਤਾ ਦੇ ਭਲੇ ਲਈ ਕੰਮ ਕਰਨ ਵਿਚ ਤਤਪਰ ਰਹਿਣਗੇ ਅਤੇ ਹਮੇਸ਼ਾ ਪ੍ਰਭੂ ਯਿਸ਼ੂ ਮਸੀਹ ਜੀ ਦੇ ਦੱਸੇ ਹੋਏ ਸਿਧਾਂਤਾਂ ਅਨੁਸਾਰ ਕੰਮ ਕਰਨਗੇ।