ਨੰਬਰਦਾਰਾਂ ਦਾ ਬਕਾਇਆ ਮਾਣ ਭੱਤਾ ਖਾਤਿਆਂ ’ਚ ਜਮ੍ਹਾਂ ਹੋਇਆ ਨੰਬਰਦਾਰਾਂ ਦਾ ਬਕਾਇਆ ਮਾਣ ਭੱਤਾ ਖਾਤਿਆਂ ਵਿੱਚ ਜਮ੍ਹਾਂ
Publish Date: Fri, 07 Aug 2026 08:57 PM (IST)
Updated Date: Fri, 07 Aug 2026 08:59 PM (IST)
ਮੁੱਦੇ ਦੇ ਹੱਲ ਲਈ ਸਹਿਯੋਗ ਕਰਨ ਵਾਲੇ ਅਧਿਕਾਰੀਆਂ ਦਾ ਧੰਨਵਾਦ : ਭੁੱਲਰ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਨੰਬਰਦਾਰ ਯੂਨੀਅਨ (643) ਇਕਾਈ ਸੁਲਤਾਨਪੁਰ ਲੋਧੀ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਸਾਹਿਬ ਸਿੰਘ ਭੁੱਲਰ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਨੰਬਰਦਾਰਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਲੰਬੇ ਸਮੇਂ ਤੋਂ ਰੁਕੇ ਪਏ ਮਾਣ ਭੱਤੇ ਦੇ ਜਾਰੀ ਹੋਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਯੂਨੀਅਨ ਆਗੂਆਂ ਨੇ ਇਸ ਨੂੰ ਨੰਬਰਦਾਰ ਭਾਈਚਾਰੇ ਲਈ ਵੱਡੀ ਰਾਹਤ ਕਰਾਰ ਦਿੱਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸਾਹਿਬ ਸਿੰਘ ਭੁੱਲਰ ਨੇ ਦੱਸਿਆ ਕਿ ਕਰੀਬ 14 ਨੰਬਰਦਾਰਾਂ ਤੇ ਇੱਕ ਚੌਕੀਦਾਰ ਦਾ ਮਾਣ ਭੱਤਾ ਪਿਛਲੇ ਕਈ ਮਹੀਨਿਆਂ ਤੋਂ ਕੁਝ ਤਕਨੀਕੀ ਕਾਰਨਾਂ ਕਰਕੇ ਰੁਕਿਆ ਹੋਇਆ ਸੀ। ਇਸ ਸਬੰਧੀ ਨੰਬਰਦਾਰ ਯੂਨੀਅਨ ਵੱਲੋਂ ਵਾਰ-ਵਾਰ ਸਬੰਧਤ ਅਧਿਕਾਰੀਆਂ ਨਾਲ ਰਾਬਤਾ ਕਰਕੇ ਮਾਮਲੇ ਦੇ ਜਲਦ ਹੱਲ ਦੀ ਮੰਗ ਕੀਤੀ ਜਾਂਦੀ ਰਹੀ। ਉਨ੍ਹਾਂ ਦੱਸਿਆ ਕਿ ਆਈਐੱਫ਼ਐੱਮਐੱਸ ਚੰਡੀਗੜ੍ਹ ਦਫ਼ਤਰ ਵੱਲੋਂ ਤਕਨੀਕੀ ਖਾਮੀਆਂ ਦੂਰ ਕਰਨ ਤੋਂ ਬਾਅਦ ਸਬੰਧਤ ਲਾਭਪਾਤਰੀਆਂ ਦੇ ਮਾਣ ਭੱਤੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾ ਦਿੱਤੇ ਗਏ ਹਨ। ਉਨ੍ਹਾਂ ਸਾਰੇ ਨੰਬਰਦਾਰਾਂ ਨੂੰ ਆਪਣੇ ਬੈਂਕ ਖਾਤਿਆਂ ਦੀ ਜਾਂਚ ਕਰਕੇ ਭੁਗਤਾਨ ਦੀ ਪੁਸ਼ਟੀ ਕਰਨ ਦੀ ਅਪੀਲ ਵੀ ਕੀਤੀ। ਸਾਹਿਬ ਸਿੰਘ ਭੁੱਲਰ ਨੇ ਕਿਹਾ ਕਿ ਯੂਨੀਅਨ ਵੱਲੋਂ ਇਹ ਮਾਮਲਾ ਲਗਾਤਾਰ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਂਦਾ ਰਿਹਾ, ਜਿਸ ਦੇ ਨਤੀਜੇ ਵਜੋਂ ਵਿਭਾਗ ਨੇ ਲੋੜੀਂਦੀ ਕਾਰਵਾਈ ਕਰਦਿਆਂ ਰੁਕਿਆ ਹੋਇਆ ਮਾਣ ਭੱਤਾ ਜਾਰੀ ਕਰ ਦਿੱਤਾ। ਉਨ੍ਹਾਂ ਸਮੂਹ ਨੰਬਰਦਾਰ ਯੂਨੀਅਨ ਵੱਲੋਂ ਤਹਿਸੀਲਦਾਰ ਸਾਹਿਬ, ਕਲਰਕ ਸੌਰਭ, ਰੀਡਰ ਚਤਰ ਸਿੰਘ ਤੇ ਇਸ ਕਾਰਜ ਵਿੱਚ ਸਹਿਯੋਗ ਦੇਣ ਵਾਲੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਇਹ ਮਾਮਲਾ ਸੁਚੱਜੇ ਢੰਗ ਨਾਲ ਹੱਲ ਹੋ ਸਕਿਆ। ਮੀਟਿੰਗ ਵਿੱਚ ਸਾਬਕਾ ਪ੍ਰਧਾਨ ਮੰਗਲ ਸਿੰਘ ਭੱਟੀ, ਸੰਤੋਖ ਸਿੰਘ ਨੰਬਰਦਾਰ, ਰੇਸ਼ਮ ਸਿੰਘ ਨੰਬਰਦਾਰ, ਨਿਰੰਜਨ ਸਿੰਘ ਨੰਬਰਦਾਰ ਕਾਲੂ ਭਾਟੀਆ, ਕੁਲਦੀਪ ਸਿੰਘ ਸਾਗਰਾਂ, ਸਤਨਾਮ ਸਿੰਘ, ਤੀਰਥ ਪਹਿਲਵਾਨ, ਮਲਕੀਤ ਸਿੰਘ ਮੁਹੱਬਲੀਪੁਰ, ਵਿਰਸਾ ਸਿੰਘ ਮੰਡ, ਮੁਖਤਿਆਰ ਸਿੰਘ ਬਾਊਪੁਰ, ਵਿਜੈ ਕੁਮਾਰ, ਸੁਖਦੇਵ ਸਿੰਘ ਕਬੀਰਪੁਰ, ਸੰਤੋਖ ਕੁਮਾਰ ਭਾਗੋ ਬੁੱਢਾ, ਨਿਰਮਲ ਸਿੰਘ ਤੇ ਸੁਖਰਾਜ ਸਿੰਘ ਸ਼ੇਖ ਮਾਂਗ ਸਮੇਤ ਵੱਡੀ ਗਿਣਤੀ ਵਿੱਚ ਨੰਬਰਦਾਰ ਹਾਜ਼ਰ ਸਨ।