ਡਾ. ਚੱਬੇਵਾਲ ਦਾ ਪਿੰਡ ਸਪਰੋੜ ਨੇ ਕੀਤਾ ਵਿਸ਼ੇਸ਼ ਧੰਨਵਾਦ
ਡਾ. ਰਾਜ ਕੁਮਾਰ ਚੱਬੇਵਾਲ ਦਾ ਪਿੰਡ ਸਪਰੋੜ ਦੀ ਪੰਚਾਇਤ ਨੇ ਕੀਤਾ ਵਿਸ਼ੇਸ਼ ਧੰਨਵਾਦ
Publish Date: Thu, 01 Oct 2026 08:07 PM (IST)
Updated Date: Thu, 01 Oct 2026 08:09 PM (IST)
ਹਰੀਸ਼ ਭੰਡਾਰੀ ਪੰਜਾਬੀ ਜਾਗਰਣ ਫਗਵਾੜਾ : ਨਜ਼ਦੀਕੀ ਪਿੰਡ ਸਪਰੋੜ ਦੀ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਵੱਲੋਂ ਡਾ. ਰਾਜ ਕੁਮਾਰ ਚੱਬੇਵਾਲ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਪਿੰਡ ਵਿੱਚ ਬਾਬਾ ਇੱਛਿਆਧਾਰੀ ਦਰਬਾਰ ਤੇ ਹਜ਼ੂਰ ਸਾਹਿਬ ਵਾਲਿਆਂ ਦੇ ਗੁਰਦੁਆਰਾ ਸਾਹਿਬ ਨੂੰ ਜਾਂਦੀ ਸੜਕ ਦਾ ਕੰਮ ਮੁਕੰਮਲ ਕਰਵਾਉਣ ਨੂੰ ਪੰਚਾਇਤ ਤੇ ਇਲਾਕਾ ਵਾਸੀਆਂ ਨੇ ਸ਼ਲਾਘਾਯੋਗ ਉਪਰਾਲਾ ਦੱਸਿਆ। ਇਸ ਮੌਕੇ ਬਾਬਾ ਇੱਛਿਆਧਾਰੀ ਦਰਬਾਰ ਦੇ ਮੁੱਖ ਸੰਚਾਲਕ ਬਾਬਾ ਕਮਲੇਸ਼ ਗਿਰੀ ਜੀ, ਸਰਪੰਚ ਸਪਰੋੜ ਦਵਿੰਦਰ ਸਿੰਘ, ਸਮੂਹ ਗ੍ਰਾਮ ਪੰਚਾਇਤ ਮੈਂਬਰ ਤੇ ਪਿੰਡ ਵਾਸੀ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਦੇ ਨਾਲ-ਨਾਲ ਧਾਰਮਿਕ ਸਥਾਨਾਂ ’ਤੇ ਆਉਣ-ਜਾਣ ਵਾਲੀਆਂ ਸੰਗਤਾਂ ਨੂੰ ਵੀ ਸਹੂਲਤ ਮਿਲੇਗੀ। ਸਰਪੰਚ ਦਵਿੰਦਰ ਸਿੰਘ ਨੇ ਕਿਹਾ ਕਿ ਸੜਕ ਦੀ ਹਾਲਤ ਨੂੰ ਲੈ ਕੇ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ। ਸੜਕ ਦਾ ਕੰਮ ਮੁਕੰਮਲ ਹੋਣ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਉਨ੍ਹਾਂ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡ ਤੇ ਇਲਾਕੇ ਦੇ ਲੋਕਾਂ ਵਿੱਚ ਇਸ ਕਾਰਜ ਨੂੰ ਲੈ ਕੇ ਖੁਸ਼ੀ ਦੀ ਲਹਿਰ ਹੈ।