ਪਿੰਡ ਤਲਵੰਡੀ ’ਚ ਬੂਟੇ ਲਗਾਉਣ ਦਾ ਕੰਮ ਸ਼ੁਰੂ
ਫਿਰਨੀ ਤੇ ਬਰਮ ਦੀ ਚੌੜਾਈ ਅਤੇ ਬੂਟੇ ਲਗਾਉਣ ਦਾ ਕੰਮ ਸ਼ੁਰੂ
Publish Date: Tue, 17 Nov 2026 09:04 PM (IST)
Updated Date: Tue, 17 Nov 2026 09:06 PM (IST)
ਪਿੰਡ ਦੇ ਲੋਕਾਂ ਦੀ ਸਹੂਲਤ ਲਈ ਪੰਚਾਇਤ ਵੱਲੋਂ ਕੀਤੀ ਜਾ ਰਹੀ ਹੈ ਪਹਿਲਕਦਮੀ ਅੰਮ੍ਰਿਤਪਾਲ ਬਾਜਵਾ ਪੰਜਾਬੀ ਜਾਗਰਣ ਬੇਗੋਵਾਲ : ਪਿੰਡ ਦੀ ਬਿਹਤਰੀ ਤੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਤਲਵੰਡੀ ਪਿੰਡ ਦੀ ਪੰਚਾਇਤ ਵੱਲੋਂ ਐੱਨਆਰਆਈ ਵੀਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਫਿਰਨੀ ਤੇ ਬਰਮ ਨੂੰ ਚੌੜਾ ਕਰਨ ਤੇ ਇਸ ਦੇ ਆਲੇ-ਦੁਆਲੇ ਬੂਟੇ ਲਗਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪਿੰਡ ਦੇ ਸਰਪੰਚ ਹਰਜਿੰਦਰ ਸਿੰਘ ਤੇ ਉੱਘੇ ਸਮਾਜ ਸੇਵੀ ਆਗੂ ਹੈਪੀ ਜੁਲਕਾ ਨੇ ਦੱਸਿਆ ਕਿ ਪਿੰਡ ਦੀ ਫਿਰਨੀ ਤੰਗ ਹੋਣ ਕਾਰਨ ਲੋਕਾਂ ਨੂੰ ਆਉਣ-ਜਾਣ ਸਮੇਂ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸਮੱਸਿਆ ਨੂੰ ਦੇਖਦਿਆਂ ਪੰਚਾਇਤ ਵੱਲੋਂ ਫਿਰਨੀ ਨੂੰ ਚੌੜਾ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਸੜਕ ਦੇ ਕਿਨਾਰਿਆਂ ਤੇ ਬਰਮਾਂ ਬਣਾਉਣ ਤੇ ਵਾਤਾਵਰਨ ਦੀ ਸੰਭਾਲ ਲਈ ਬੂਟੇ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਾਰਜ ਵਿੱਚ ਐੱਨਆਰਆਈ ਵੀਰਾਂ ਤੇ ਪਿੰਡ ਤਲਵੰਡੀ ਦੇ ਵਾਸੀਆਂ ਵੱਲੋਂ ਦਿੱਤਾ ਜਾ ਰਿਹਾ ਸਹਿਯੋਗ ਸ਼ਲਾਘਾਯੋਗ ਹੈ। ਪਿੰਡ ਦੇ ਸਾਂਝੇ ਕਾਰਜਾਂ ਲਈ ਸਾਰਿਆਂ ਦਾ ਇਕਜੁੱਟ ਹੋਣਾ ਬਹੁਤ ਜ਼ਰੂਰੀ ਹੈ। ਇਸ ਉਪਰਾਲੇ ਨਾਲ ਜਿੱਥੇ ਆਵਾਜਾਈ ਦੀ ਸਮੱਸਿਆ ਹੱਲ ਹੋਵੇਗੀ, ਉੱਥੇ ਪਿੰਡ ਦੀ ਸੁੰਦਰਤਾ ਵਿੱਚ ਵੀ ਵਾਧਾ ਹੋਵੇਗਾ।