- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਾਈਕੋਰਟ ਵੱਲੋਂ ਪੀ.ਸੀ.ਐਸ. ਭਰਤੀ ਪ੍ਰਕਿਿਰਆ ’ਤੇ ਸਟੇ ਲਗਾਉਣ ਨਾਲ ਨਿਰਪੱਖ ਜਾਂਚ ਦੀ ਮੰਗ ਨੂੰ ਮਿਿਲਆ ਬਲ—ਸੋਮ ਪ੍ਰਕਾਸ਼

ਹਾਈਕੋਰਟ ਨੇ ਪੀਸੀਐੱਸ ਭਰਤੀ ਪ੍ਰਕਿਰਿਆ ’ਤੇ ਸਟੇ ਲਗਾਈ
ਹਾਈਕੋਰਟ ਦੇ ਹੁਕਮ ਨਾਲ ਨਿਰਪੱਖ ਜਾਂਚ ਦੀ ਮੰਗ ਨੂੰ ਮਿਲਿਆ ਬਲ
ਵਿਜੇ ਸੋਨੀ ਪੰਜਾਬੀ ਜਾਗਰਣ
ਫਗਵਾੜਾ : ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਇੰਚਾਰਜ ਵਿਸ਼ਵ ਗਰੋਵਰ ਦਾ ਅੱਜ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਫਗਵਾੜਾ ਸਥਿਤ ਗ੍ਰਹਿ ਵਿਖੇ ਪਹੁੰਚਣ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਨਿਤਿਨ ਚੱਢਾ ਤੇ ਫਗਵਾੜਾ ਦੇ ਸਾਬਕਾ ਮੇਅਰ ਅਰੁਣ ਖੋਸਲਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਵਿਸ਼ਵ ਗਰੋਵਰ ਨੂੰ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ ਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਪੀਸੀਐੱਸ ਪ੍ਰੀਖਿਆ ਮਾਮਲੇ ਵਿੱਚ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਮਾਣਯੋਗ ਹਾਈਕੋਰਟ ਵੱਲੋਂ ਭਰਤੀ ਪ੍ਰਕਿਰਿਆ ’ਤੇ ਲਗਾਈ ਰੋਕ ਭਾਜਪਾ ਯੁਵਾ ਮੋਰਚਾ ਦੇ ਸੰਘਰਸ਼ ਦੀ ਜਿੱਤ ਹੈ। ਜਿਸ ਲਈ ਸਮੂਹ ਯੁਵਾ ਮੋਰਚਾ ਆਗੂ ਵਧਾਈ ਦੇ ਪਾਤਰ ਹਨ। ਜ਼ਿਲ੍ਹਾ ਇੰਚਾਰਜ ਵਿਸ਼ਵ ਗਰੋਵਰ ਨੇ ਕਿਹਾ ਕਿ ਪੀਸੀਐੱਸ ਪ੍ਰੀਖਿਆ ਤੇ ਭਰਤੀ ਪ੍ਰਕਿਰਿਆ ਨੂੰ ਲੈ ਕੇ ਨੌਜਵਾਨਾਂ ਦੇ ਮਨਾਂ ਵਿੱਚ ਉੱਠ ਰਹੇ ਸਵਾਲਾਂ ਨੂੰ ਗੰਭੀਰਤਾ ਨਾਲ ਲੈਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਯੁਵਾ ਮੋਰਚੇ ਵੱਲੋਂ ਇਸ ਮਾਮਲੇ ਵਿੱਚ ਆਵਾਜ਼ ਬੁਲੰਦ ਕਰਦਿਆਂ ਪ੍ਰੀਖਿਆ ਰੱਦ ਕਰਨ ਤੇ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਉਠਾਈ ਗਈ ਸੀ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਤੇ ਨੌਜਵਾਨਾਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਨਾ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਭਰਤੀ ਪ੍ਰਕਿਰਿਆ ’ਤੇ ਸਟੇਅ ਲਗਾਉਣਾ ਨੌਜਵਾਨਾਂ ਦੇ ਹਿੱਤਾਂ ਨਾਲ ਜੁੜਿਆ ਅਹਿਮ ਕਦਮ ਹੈ। ਅਦਾਲਤ ਦੇ ਇਸ ਫੈਸਲੇ ਨਾਲ ਮਾਮਲੇ ਦੀ ਨਿਰਪੱਖਤਾ ਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦੀ ਉਮੀਦ ਹੋਰ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹੱਕਾਂ ਲਈ ਆਵਾਜ਼ ਉਠਾਉਣਾ ਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰਨਾ ਭਾਜਪਾ ਯੁਵਾ ਮੋਰਚੇ ਦੀ ਪਹਿਲ ਰਹੇਗੀ। ਜ਼ਿਲ੍ਹਾ ਪ੍ਰਧਾਨ ਨਿਤੁਨ ਚੱਢਾ ਨੇ ਵੀ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਕਿਸੇ ਸੂਰਤ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿੱਥੇ ਵੀ ਜ਼ਰੂਰਤ ਹੋਵੇਗੀ, ਭਾਜਪਾ ਯੁਵਾ ਮੋਰਚਾ ਭਗਵੰਤ ਮਾਨ ਸਰਕਾਰ ਦੀਆਂ ਵਧੀਕੀਆਂ ਤੇ ਭ੍ਰਿਸ਼ਟਾਰਾਚ ਦੇ ਖਿਲਾਫ ਡਟ ਕੇ ਖੜ੍ਹਾ ਹੋਵੇਗਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਰਾਜੀਵ ਪਾਹਵਾ, ਪਰਮਜੀਤ ਪੰਮਾ ਚਾਚੋਕੀ, ਨਿਤੇਸ਼ ਸ਼ਰਮਾ ਜੁਗਨੂੰ ਮੰਡਲ ਪ੍ਰਧਾਨ ਅਰਬਨ ਅਸਟੇਟ ਸਰਕਲ, ਨਿਸ਼ਾਂਤ ਪਾਹਵਾ, ਚੈਰੀ ਵਾਲੀਆ, ਅਰਜੁਨ ਰਾਜਪੂਤ, ਸ਼ਿਵਮ ਚੋਪੜਾ, ਵਰਿੰਦਰ ਸਿੰਘ, ਸਾਹਿਲ ਗਿੱਲ ਸਮੇਤ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ।