ਸੂਬੇ ਦੇ ਲੋਕ ਕਾਂਗਰਸ ਦੇ ਸਰਕਾਰ ਬਣਾਉਣ ਲਈ ਉਤਾਵਲੇ : ਧਾਲੀਵਾਲ ਪੰਜਾਬ ਦੇ ਲੋਕ ਕਾਂਗਰਸ ਦੇ ਸਰਕਾਰ ਬਣਾਉਣ ਲਈ ਉਤਾਵਲੇ ਹਨ-ਵਿਧਾਇਕ ਧਾਲੀਵਾਲ
Publish Date: Wed, 08 Jul 2026 06:54 PM (IST)
Updated Date: Wed, 08 Jul 2026 06:57 PM (IST)
ਵਿਜੇ ਸੋਨੀ, ਪੰਜਾਬੀ ਜਾਗਰਣ, ਫਗਵਾੜਾ : 2027 ਦੀਆਂ ਚੋਣਾਂ ’ਚ ਕਾਂਗਰਸ ਦਾ ਝੰਡਾ ਲਹਿਰਾਉਣ ਲਈ ਹਲਕਾ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਬਲਾਕ ਕਾਂਗਰਸ ਪ੍ਰਧਾਨ ਨਰੇਸ਼ ਭਾਰਦਵਾਜ ਵਲੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਤੂਫ਼ਾਨੀ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਰੱਖਦਿਆਂ ਵਰਕਰਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਫਗਵਾੜਾ ਦੇ ਵਾਰਡ ਨੰਬਰ 49 ਵਿੱਚ ਕਾਂਗਰਸੀ ਆਗੂ ਸੁਨੀਲ ਪਰਾਸ਼ਰ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੌਕੇ ਹਲਕਾ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਬਲਾਕ ਕਾਂਗਰਸ ਪ੍ਰਧਾਨ ਨਰੇਸ਼ ਭਾਰਦਵਾਜ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਕਾਂਗਰਸ ਪਾਰਟੀ ਦੀ ਮਜ਼ਬੂਤੀ, ਆਗਾਮੀ, ਸਿਆਸੀ ਪ੍ਰੋਗਰਾਮਾਂ ਅਤੇ ਵਰਕਰਾਂ ਦੀ ਭੂਮਿਕਾ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਐੱਸਆਰਆਈ ਦੇ ਵਿਸ਼ੇ ’ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਵਾਰਡ ਪੱਧਰ ’ਤੇ ਕਾਂਗਰਸ ਨੂੰ ਹੋਰ ਮਜ਼ਬੂਤ ਬਣਾਉਣ,ਲੋਕਾਂ ਨਾਲ ਸੰਪਰਕ ਵਧਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤੀ ਦੇਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਹਾਜ਼ਰ ਸਾਥੀਆਂ ਨੇ ਵੀ ਆਪਣੇ ਸੁਝਾਅ ਦਿੱਤੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ। ਇਸ ਮੀਟਿੰਗ ਦੌਰਾਨ ਬੂਥ ਲੈਵਲ ਤੇ ਕਮੇਟੀਆਂ ਬਣਾਉਣ ਮੰਡਲ ਪ੍ਰਧਾਨ ਲਗਾਉਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਰਕਰਾਂ ਦੇ ਵਿਚਾਰ ਸੁਣੇ ਅਤੇ ਵਰਕਰਾਂ ਨੂੰ ਅੱਜ ਤੋਂ ਹੀ ਬੂਥ ਲੈਵਲ ਤੇ ਕੰਮ ਕਰਨਾ ਸ਼ੁਰੂ ਕਰਨ ਦੀ ਅਪੀਲ ਕੀਤੀ ਗਈ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰ ਸਕੀਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਅਗਾਮੀ 2027 ਦੀਆਂ ਚੋਣਾਂ ’ਚ ਕਾਂਗਰਸ ਦਾ ਭਵਿੱਖ ਸੁਨਹਿਰੀ ਹੈ ਤੇ ਪੰਜਾਬ ਦੇ ਲੋਕ ਕਾਂਗਰਸ ਦੇ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਨਰੇਸ਼ ਭਾਰਦਵਾਜ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਡੀਆ ਟੀਮਾਂ ਹਲਕਾ ਫਗਵਾੜਾ ਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਆਪ ਸਰਕਾਰ ਤੋਂ ਤੰਗ ਆ ਚੁੱਕੇ ਹਨ ਕਿਉਂਕਿ ਉਹਨਾਂ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਪੰਜਾਬ ਵਿੱਚ ਦਿਨੋ-ਦਿਨ ਨੌਜਵਾਨ ਨਸ਼ਿਆਂ ਵੱਲ ਜਾ ਰਹੇ ਵਿਕਾਸ ਦੇ ਮੁੱਦੇ ’ਤੇ ਵੀ ਆਪ ਸਰਕਾਰ ਜੀਰੋ ਸਾਬਿਤ ਹੋਈ ਹੈ। ਆਪ ਸਰਕਾਰ ਦੇ ਆਉਂਦਿਆਂ ਹੀ ਪੰਜਾਬ ਦੇ ਨੌਜਵਾਨ ਮੁੰਡੇ ਅਤੇ ਕੁੜੀਆਂ ਬੇਰੁਜ਼ਗਾਰ ਹੋਏ ਅਤੇ ਵਿਦੇਸ਼ਾਂ ਵੱਲ ਨੂੰ ਤੁਰੇ।ਇਸ ਮੌਕੇ ਤੇ ਬੀਐੱਸ ਬਗਲਾ, ਵਰਿੰਦਰ ਢੀਂਗਰਾ, ਸੰਦੀਪ ਲੂਥਰਾ, ਅਮਰੀਕ ਸੈਣੀ, ਦੀਪਮੀ ਵਾਲੀਆ, ਵਿਜੈ ਸ਼ਰਮਾ, ਕੁਲਦੀਪ ਸਿੰਘ, ਵਿਜੈ ਚੌਧਰੀ, ਕੁਲਦੀਪ ਕੁਮਾਰ, ਹਰਭਜਨ ਲੱਕੀ, ਸਤਨਾਮ ਪੰਛੀ, ਕ੍ਰਿਸ਼ਨ ਚੋਪੜਾ, ਜੋਗਿੰਦਰ ਸਿੰਘ ਜੋਗਾ, ਹਰਪਾਲ ਫਲੋਰਾ, ਰਾਜੇਸ਼ ਸ਼ਰਮਾ, ਹਰਬੰਸ ਲਾਲ ਬੰਗਾ ਆਦਿ ਹਾਜ਼ਰ ਸਨ।