ਲੋਕ 2027 ’ਚ ਸਰਕਾਰ ਦੇ ਹੱਕ ’ਚ ਫ਼ਤਵਾ ਦੇਣਗੇ : ਪੱਡਾ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਦੇ ਹੱਕ ਵਿੱਚ ਫ਼ਤਵਾ ਦੇਣ ਲਈ ਉਤਸੁਕ ਹਨ : ਪੱਡਾ
Publish Date: Thu, 03 Sep 2026 10:23 PM (IST)
Updated Date: Thu, 03 Sep 2026 10:25 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਦਾ ਇੱਕੋ ਨਾਅਰਾ-ਭਗਵੰਤ ਮਾਨ ਦੁਬਾਰਾ ਮੁਹਿੰਮ ਤਹਿਤ ਦੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜ਼ੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਦੇ ਵੱਲੋਂ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕ ਮਿਲਣੀਆਂ ਕਰਕੇ ਲੋਕਾਂ ਦੀਆਂ ਵਿਚਾਰਾਂ ਸੁਣੀਆਂ ਜਾ ਰਹੀਆਂ ਹਨ ਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਕੰਬੋਜ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਤੇ ਹਲਕਾ ਚੇਅਰਮੈਨ ਮਲਕੀਤ ਸਿੰਘ ਕਾਂਜਲੀ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਕੰਮਾਂ ਤੋਂ ਜਾਣੂ ਕਰਵਾਇਆ। ਇਸ ਲੋਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ, ਮਹਿਲਾਵਾਂ ਤੇ ਬਜ਼ੁਰਗਾਂ ਨੇ ਸ਼ਮੂਲੀਅਤ ਕਰਦਿਆਂ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਪ੍ਰਤੀ ਭਰੋਸਾ ਜ਼ਾਹਰ ਕੀਤਾ। ਇਸ ਮੌਕੇ ਪੱਡਾ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਦੇ ਵਿਚਾਰਾਂ ਤੋਂ ਪਤਾ ਲੱਗਦਾ ਹੈ ਲੋਕ ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੰਮਾਂ ਤੋਂ ਬਹੁਤ ਖੁਸ਼ ਹਨ। ਲੋਕ ਆਮ ਆਦਮੀ ਪਾਰਟੀ ਦੀ ਦੁਬਾਰਾ ਤੋਂ ਸਰਕਾਰ ਬਣਾਉਣ ਲਈ ਤਿਆਰ ਬਰ ਤਿਆਰ ਹਨ। ਪੱਡਾ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ’ਚ ਹੋਏ ਵਿਕਾਸ ਕਾਰਜਾਂ ਤੇ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਹੀ ਸਰਕਾਰ ਦੀ ਅਸਲ ਪ੍ਰਾਪਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਹੁਣ ਰਵਾਇਤੀ ਸਿਆਸਤ ਤੋਂ ਹਟ ਕੇ ਕੰਮ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਹਿਰੀ ਤੇ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਆਤਮ-ਨਿਰਭਰ ਤੇ ਮਾਡਲ ਪਿੰਡਾਂ ਵਜੋਂ ਵਿਕਸਤ ਕਰਨ ਲਈ ਸਰਕਾਰ ਵੱਲੋਂ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਹੱਥ ਮਜ਼ਬੂਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਤੇ ਲੋਕ-ਭਲਾਈ ਦੇ ਕੰਮਾਂ ਪ੍ਰਤੀ ਲੋਕਾਂ ਵਿੱਚ ਭਰੋਸਾ ਵਧਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਦੇ ਹੱਕ ਵਿੱਚ ਫ਼ਤਵਾ ਦੇਣ ਲਈ ਉਤਸੁਕ ਹਨ। ਇਸ ਮੌਕੇ ਕਿਸਾਨ ਵਿੰਗ ਦੇ ਸਰਕਲ ਪਾਰਟੀ ਨੇਤਾ ਜਸਵੰਤ ਸਿੰਘ ਨੰਦਾ, ਬਲਾਕ ਪ੍ਰਧਾਨ ਗੁਰਸ਼ਰਨ ਸਿੰਘ,ਬਲਾਨ ਪ੍ਰਧਾਨ ਉਪਕਾਰ ਸਿੰਘ, ਬਲਾਕ ਪ੍ਰਧਾਨ ਸੁਰਜੀਤ ਸਿੰਘ ਸੰਧੂ, ਬਲਾਕ ਪ੍ਰਧਾਨ ਸੁਰਿੰਦਰ ਸਿੰਘ,ਬਲਾਕ ਪ੍ਰਧਾਨ ਕਵਰਜੀਤ ਸਿੰਘ,ਸੀਨੀਅਰ ਆਗੂ ਸਤਨਾਮ ਸਿੰਘ ਸਿੱਧੂ, ਸਰਪੰਚ ਦੇਵੀ ਗਿੱਲ,ਮੈਂਬਰ ਪੰਚਾਇਤ ਸਤੀਸ਼ ਕੁਮਾਰ, ਮੈਂਬਰ ਨਿਰਮਲ ਸਿੰਘ, ਮੈਂਬਰ ਕੁਲਦੀਪ ਸਿੰਘ ਸਮੇਤ ਪਿੰਡ ਖ਼ਾਨਗਾਹ ਦੇ ਮੋਹਤਬਰ ਲੋਕ ਹਾਜ਼ਰ ਸਨ।