ਪੰਜਾਬ ਦਾ ਅਸਲ ਵਿਕਾਸ ਸਿਰਫ਼ ਅਕਾਲੀ ਦਲ ਹੀ ਕਰਵਾ ਸਕਦੈ : ਜੀਤੀ ਖੇੜਾ
ਪੰਜਾਬ ਦੇ ਲੋਕਾਂ ਨੂੰ ਆਈ ਸਮਝ, ਪੰਜਾਬ ਦਾ ਅਸਲ ਵਿਕਾਸ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਕਰਵਾ ਸਕਦੀ ਹੈ – ਜੀਤੀ ਖੇੜਾ
Publish Date: Wed, 04 Feb 2026 07:28 PM (IST)
Updated Date: Thu, 05 Feb 2026 04:09 AM (IST)

ਕੈਪਸ਼ਨ-04ਪੀਐਚਜੀ7 ਰਣਜੀਤ ਸਿੰਘ ਜੀਤੀ ਖੇੜਾ। ਵਿਜੇ ਸੋਨੀ, ਪੰਜਾਬੀ ਜਾਗਰਣ ਫਗਵਾੜਾ : ਪੰਜਾਬ ਦੀ ਸਿਆਸਤ ਵਿੱਚ ਖੇਤਰੀ ਪਾਰਟੀ ਦੀ ਮਹੱਤਤਾ ਉਭਾਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਿੰਡ ਖੇੜਾ ਦੇ ਪੰਚ ਰਣਜੀਤ ਸਿੰਘ ਜੀਤੀ ਖੇੜਾ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਪੂਰੀ ਤਰ੍ਹਾਂ ਸਮਝ ਆ ਚੁੱਕੀ ਹੈ ਕਿ ਸੂਬੇ ਦਾ ਅਸਲ ਤੇ ਟਿਕਾਊ ਵਿਕਾਸ ਸਿਰਫ਼ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਕਰਵਾ ਸਕਦੀ ਹੈ। ਰਣਜੀਤ ਸਿੰਘ ਜੀਤੀ ਖੇੜਾ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਦੌਰਾਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਪੰਜਾਬ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕੀਤਾ ਹੈ, ਜਿਸ ਕਾਰਨ ਸੂਬਾ ਵਿਕਾਸ ਦੇ ਮਾਮਲੇ ਵਿੱਚ ਪਿੱਛੇ ਰਹਿ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਐਸੀ ਪਾਰਟੀ ਹੈ ਜੋ ਪੰਜਾਬ, ਪੰਜਾਬੀ ਅਤੇ ਪੰਥਕ ਹਿਤਾਂ ਦੀ ਸੱਚੀ ਨੁਮਾਇੰਦਗੀ ਕਰਦੀ ਆ ਰਹੀ ਹੈ। ਮੱਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸ਼ਾਸਨ ਦੌਰਾਨ ਸੜਕਾਂ, ਬਿਜਲੀ, ਸਿਹਤ, ਸਿੱਖਿਆ ਅਤੇ ਕਿਸਾਨਾਂ ਲਈ ਪ੍ਰਾਜੈਕਟ ਲਾਗੂ ਕੀਤੇ ਗਏ, ਜਿਨ੍ਹਾਂ ਦਾ ਲਾਭ ਅੱਜ ਵੀ ਲੋਕਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰਾਂ ਲੋਕਾਂ ਦੀਆਂ ਉਮੀਦਾਂ ‘ਤੇ ਖਰੀਆਂ ਨਹੀਂ ਉਤਰੀਆਂ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਨੌਜਵਾਨ, ਕਿਸਾਨ ਅਤੇ ਵਪਾਰੀ ਵਰਗ ਹੁਣ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਵੱਲ ਉਮੀਦ ਨਾਲ ਤੱਕ ਰਹੇ ਹਨ। “ਲੋਕ ਹੁਣ ਝੂਠੇ ਵਾਅਦਿਆਂ ਤੋਂ ਤੰਗ ਆ ਚੁੱਕੇ ਹਨ ਅਤੇ ਉਹ ਇੱਕ ਅਜਿਹੀ ਪਾਰਟੀ ਚਾਹੁੰਦੇ ਹਨ ਜੋ ਜ਼ਮੀਨੀ ਪੱਧਰ ‘ਤੇ ਕੰਮ ਕਰੇ। ਆਖ਼ਰ ’ਚ ਰਣਜੀਤ ਸਿੰਘ ਮੱਲੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ, ਤਾਂ ਜੋ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ‘ਤੇ ਲਿਆਂਦਾ ਜਾ ਸਕੇ ਤੇ 2027 ’ਚ ਖੇਤਰੀ ਪਾਰਟੀ ਨੂੰ ਪੰਜਾਬ ਦੀ ਸੱਤਾ ’ਤੇ ਕਾਬਜ਼ ਕੀਤਾ ਜਾਵੇ।