- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਅਤੇ ਵਿਕਾਸ ਅਧਾਰਤ ਨੀਤੀਆਂ ਤੇ ਸੂਬਾ ਵਾਸੀਆਂ ਨੇ ਪੂਰਾ ਭਰੋਸਾ ਜਤਾਇਆ : ਐਡਵੋਕੇਟ ਕਰਮਬੀਰ ਸਿੰਘ ਚੰਦੀ

ਪਾਰਟੀ ਦੀਆਂ ਲੋਕਪੱਖੀ ਨੀਤੀਆਂ ’ਤੇ ਸੂਬਾ ਵਾਸੀਆਂ ਨੇ ਜਤਾਇਆ ਪੂਰਨ ਭਰੋਸਾ : ਐਡਵੋਕੇਟ ਚੰਦੀ
ਗੁਰਵਿੰਦਰ ਕੌਰ, ਪੰਜਾਬੀ ਜਾਗਰਣ, ਕਪੂਰਥਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ-ਭਲਾਈ ਵਾਲੀਆਂ ਨੀਤੀਆਂ ਅਤੇ ਮਾਨ ਸਰਕਾਰ ਦੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦੇ ਇਮਾਨਦਾਰ ਸਿਪਾਹੀ ਗੋਵਿੰਦ ਸਿੰਘ ਦੀਆਂ ਕੋਸ਼ਿਸ਼ਾਂ ਸਦਕਾ ਅਵਤਾਰ ਲਾਲੀ, ਕਰਨ,ਵਿਵੇਕ, ਬ੍ਰਿਜ ਮੋਹਨ, ਗਗਨ, ਰਾਕੇਸ਼ ਕੁਮਾਰ, ਰਾਜੇਸ਼ ਕੁਮਾਰ, ਗੁਰਵਿੰਦਰ ਸਿੰਘ, ਲਖਬੀਰ ਸਿੰਘ, ਸੁਖਵਿੰਦਰ ਸਿੰਘ ਸਮੇਤ ਹੋਰਨਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਕਪੂਰਥਲਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਦਿਲੋਂ ਭਰਵਾਂ ਸਵਾਗਤ ਕਰਦਿਆਂ ਯਕੀਨ ਦਿਵਾਇਆ ਕਿ ਭਵਿੱਖ ਵਿੱਚ ਪਾਰਟੀ ਵੱਲੋਂ ਇਹਨਾਂ ਨੂੰ ਉਚਿਤ ਮਾਣ-ਸਨਮਾਨ ਅਤੇ ਜ਼ਿੰਮੇਵਾਰੀਆਂ ਜ਼ਰੂਰ ਦਿੱਤੀਆਂ ਜਾਣਗੀਆਂ।
ਇਸ ਮੌਕੇ ਐਡਵੋਕੇਟ ਚੰਦੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਸਿਹਤ,ਸਿੱਖਿਆ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਕੰਮਾਂ ਨੇ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕੀਤਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਨੂੰ ਕੇਂਦਰ ਵਿੱਚ ਰੱਖ ਕੇ ਫੈਸਲੇ ਕੀਤੇ ਜਾ ਰਹੇ ਹਨ। ਐਡਵੋਕੇਟ ਚੰਦੀ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀਆਂ ਲਾਰੇ-ਲੱਪੇ ਵਾਲੀ ਰਾਜਨੀਤੀ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਇਮਾਨਦਾਰ ਕੰਮਾਂ ਤੇ ਮੋਹਰ ਲਗਾ ਰਹੇ ਹਨ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੋਕ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ, ਉਸ ਤੋਂ ਇਹ ਸਾਫ਼ ਪਤਾ ਲੱਗਦਾ ਹੈ ਕਿ ਪੰਜਾਬ ਵਿੱਚ ਪਹਿਲੀ ਵਾਰ ਕੋਈ ਅਜਿਹੀ ਸਰਕਾਰ ਆਈ ਹੈ ਜੋ ਆਮ ਲੋਕਾਂ ਦੇ ਦਰਦ ਨੂੰ ਸਮਝਦੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਮੌਕੇ ਤੇ ਹੱਲ ਕਰ ਰਹੀ ਹੈ।
ਐਡਵੋਕੇਟ ਚੰਦੀ ਨੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਪਿਛਲੀਆਂ ਸਰਕਾਰਾਂ ਵੇਲੇ ਲੋਕ ਬਿਜਲੀ ਦੇ ਭਾਰੀ ਬਿੱਲਾਂ ਕਾਰਨ ਪ੍ਰੇਸ਼ਾਨ ਰਹਿੰਦੇ ਸਨ,ਪਰ ਅੱਜ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ,ਜਿਸ ਨਾਲ ਹਰ ਗਰੀਬ ਅਤੇ ਮੱਧ ਵਰਗੀ ਪਰਿਵਾਰ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ।ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਹਨ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ,ਕੇਵਲ ਯੋਗਤਾ ਦੇ ਆਧਾਰ ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਐਡਵੋਕੇਟ ਚੰਦੀ ਨੇ ਕਿਹਾ ਕਿ ਪੰਜਾਬ ਭਰ ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਸਦਕਾ ਹੁਣ ਲੋਕਾਂ ਨੂੰ ਆਪਣੇ ਇਲਾਜ ਲਈ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਦੇ ਚੱਕਰ ਨਹੀਂ ਕੱਟਣੇ ਪੈਂਦੇ,ਸਗੋਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁਫ਼ਤ ਟੈਸਟ ਅਤੇ ਦਵਾਈਆਂ ਦੀ ਸਹੂਲਤ ਮਿਲ ਰਹੀ ਹੈ।ਪੂਰੇ ਪੰਜਾਬ ਵਿੱਚ ਸਟੇਡੀਅਮ ਬਣਾਏ ਜਾ ਰਹੇ ਹਨ ਸ਼ਾਇਦ ਹੀ ਕਿਸੇ ਸਰਕਾਰ ਨੇ ਅੱਜ ਤੱਕ ਇਨ੍ਹਾਂ ਵੱਡਾ ਉਪਰਾਲਾ ਕੀਤਾ ਹੋਵੇ ਕਿ ਨੌਜਵਾਨਾਂ ਦੀ ਖੇਡ ਰੁਚੀ ਨੂੰ ਦੇਖਦਿਆਂ ਇੰਨੇ ਵੱਡੇ ਸਟੇਡੀਅਮ ਅਤੇ ਇੰਨੀ ਵੱਡੀ ਗਿਣਤੀ ਦੇ ਵਿੱਚ ਸਟੇਡੀਅਮ ਬਣਾਏ ਗਏ ਹੋਣ।
ਇਸ ਦੇ ਨਾਲ ਹੀ 65 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਦਿੱਤੀ ਗਈ ਹੈ ਜਿਸ ਵਿੱਚ ਹਰ ਇੱਕ ਪਰਿਵਾਰ ਨੂੰ 10-10 ਲੱਖ ਰੁਪਏ ਦਾ ਬੀਮਾ ਮੁਹਈਆ ਕਰਵਾਇਆ ਗਿਆ ਹੈ ਤਾਂ ਕਿ ਉਹ ਆਪਣਾ ਇਲਾਜ ਕਰਵਾ ਸਕਣ ਅਤੇ ਮੈਨੂੰ ਨਹੀਂ ਲੱਗਦਾ ਕਿ ਕੋਈ ਵੀ ਵਾਅਦਾ ਅਧੂਰਾ ਰਹਿ ਗਿਆ ਹੋਵੇ ਜੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੂਰਾ ਨਾ ਕੀਤਾ ਹੋਵੇ ਅਤੇ ਜੋ ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਦੀ ਗੱਲ ਉਹ ਵੀ ਪੂਰੀ ਕਰ ਦਿੱਤੀ ਗਈ ਹੈ।ਉਨ੍ਹਾਂਨੇ ਵਿਰੋਧੀ ਪਾਰਟੀਆਂ ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਜੋ ਲੋਕ ਅੱਜ ਸਰਕਾਰ ਤੇ ਸਵਾਲ ਚੁੱਕ ਰਹੇ ਹਨ,ਉਨ੍ਹਾਂ ਨੇ ਆਪਣੇ ਦਹਾਕਿਆਂ ਦੇ ਰਾਜ ਦੌਰਾਨ ਪੰਜਾਬ ਨੂੰ ਸਿਰਫ਼ ਲੁੱਟਿਆ ਅਤੇ ਕਰਜ਼ੇ ਦੀ ਪੰਡ ਹੇਠ ਦਬਾਇਆ ਹੈ ਉਨ੍ਹਾਂਨੇ ਕਿਹਾ ਕਿ ਰਾਜਨੀਤੀ ਅਜਿਹੀ ਚੀਜ਼ ਹੈ ਜਿਸ ਵਿੱਚ ਬਹੁਤ ਹੀ ਸੋਚ ਸਮਝ ਕੇ ਬੋਲਣ ਦੀ ਲੋੜ ਹੁੰਦੀ ਹੈ ਕਿਉਂਕਿ ਲੋਕ ਰਾਜਨੀਤੀ ਨਾਲ ਜੁੜੇ ਲੋਕਾਂ ਦੀਆਂ ਗੱਲਾਂ ਨੂੰ ਸੁਣਦੇ ਹਨ ਅਤੇ ਉਹਨਾਂ ਨੂੰ ਹੀ ਫੋਲੋ ਕਰਦੇ ਹਨ ਅਤੇ ਇਸ ਕਰਕੇ ਕੁਝ ਵੀ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ।