ਗੁਰਦੁਆਰਾ ਗੁਰੂ ਕਾ ਬਾਗ ਵਿਖੇ ਪ੍ਰਕਾਸ਼ ਪੁਰਬ ਮਨਾਇਆ ਗੁਰਦੁਆਰਾ ਗੁਰੂ ਕਾ ਬਾਗ ਵਿਖੇ
Publish Date: Sat, 12 Sep 2026 09:47 PM (IST)
Updated Date: Sat, 12 Sep 2026 09:50 PM (IST)
--ਵੱਡੀ ਗਿਣਤੀ ’ਚ ਸੰਗਤਾਂ ਕੀਤੀ ਸ਼ਿਰਕਤ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾਂ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਹਜ਼ੂਰੀ ਰਾਗੀ ਭਾਈ ਮਨਜੀਤ ਸਿੰਘ ਦੇ ਜਥੇ ਵੱਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਉਪਰੰਤ ਗਿਆਨੀ ਕਰਨਜੀਤ ਸਿੰਘ ਆਹਲੀ ਹਜ਼ੂਰੀ ਕਥਵਾਚਕ ਸ੍ਰੀ ਬੇਰ ਸਾਹਿਬ ਵੱਲੋਂ ਅੱਜ ਦੇ ਮੁੱਖ ਵਾਕ ਦੀ ਕਥਾ ਸੰਗਤਾਂ ਨੂੰ ਸਰਵਣ ਕਰਵਾਈ ਗਈ ਤੇ ਅੱਜ ਦੇ ਵਿਸ਼ੇਸ਼ ਦਿਹਾੜੇ ਤੇ ਵਿਸਥਾਰ ਵਿਚ ਚਾਨਣਾ ਪਾਇਆ ਗਿਆ ਤੇ ਸਰਬੱਤ ਸੰਗਤਾਂ ਨੂੰ ਵਧਾਈ ਦਿੱਤੀ। ਗਿਆਨੀ ਅਵਤਾਰ ਸਿੰਘ ਨੇ ਸੰਗਤਾਂ ਨੂੰ ਅੱਜ ਦਾ ਮੁੱਖ ਵਾਕ ਸਰਵਣ ਕਰਵਾਇਆ ਗਿਆ ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਕੀਰਤਨ ਦਾ ਪ੍ਰਵਾਹ ਚਲਾਇਆ ਗਿਆ। ਇਸ ਸਮੇਂ ਪ੍ਰਧਾਨ ਰਘਬੀਰ ਸਿੰਘ, ਖਜ਼ਾਨਚੀ ਡਾ. ਗੁਰਦੇਵ ਸਿੰਘ, ਹਰਭਜਨ ਸਿੰਘ, ਸਰਵਣ ਸਿੰਘ ਹਲਵਾਈ, ਦਰਸ਼ਨ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਸੀਨੀਅਰ ਮੀਤ ਪ੍ਰਧਾਨ ਸ ਤੇਜਵੰਤ ਸਿੰਘ ਹਰਪ੍ਰੀਤ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ, ਰਨਵੀਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਹਿਤਾਬ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਹਰਮਿੰਦਰ ਸਿੰਘ, ਹਰਪਾਲ ਸਿੰਘ, ਸਾਹਿਲਪ੍ਰੀਤ ਸਿੰਘ, ਹਰਮਨ ਸਿੰਘ, ਅੰਮ੍ਰਿਤ ਸਿੰਘ, ਗੁਰਦੀਪ ਸਿੰਘ ਖੁਰਾਣਾ, ਚੰਨ ਸਿੰਘ, ਸੋਨੀ ਸਿੰਘ, ਬਲਦੇਵ ਸਿੰਘ, ਭੁਪਿੰਦਰ ਸਿੰਘ ਲੱਕੀ, ਰਣਧੀਰ ਸਿੰਘ, ਬਲਕਾਰ ਸਿੰਘ, ਭਜਨ ਸਿੰਘ, ਬਲਦੇਵ ਸਿੰਘ ਖਾਲਸਾ, ਮਾਸਟਰ ਬਲਵੰਤ ਸਿੰਘ, ਦਰਸ਼ਨ ਸਿੰਘ, ਸੁੱਚਾ ਸਿੰਘ, ਸਰਬਜੀਤ ਸਿੰਘ, ਦਵਿੰਦਰ ਸਿੰਘ ਰਾਜੂ, ਕੁਲਦੀਪ ਸਿੰਘ, ਜਰਨੈਲ ਸਿੰਘ, ਵਰਿੰਦਰਪਾਲ ਸਿੰਘ ਭਵਾਨੀਪੁਰੀਏ, ਹਰਭਜਨ ਸਿੰਘ ਰਾਜੂ ਤੇ ਹੋਰ ਸਤਿਕਾਰ ਯੋਗ ਸ਼ਖ਼ਸ਼ੀਅਤਾਂ ਹਾਜ਼ਰ ਸਨ।