ਵਿਰਾਸਤੀ ਸ਼ਹਿਰ ਨੂੰ ਨਰਕ ਬਣਾਉਣ ਵਾਲਿਆਂ ਨੂੰ ਜਨਤਾ ਸਬਕ ਸਿਖਾਏਗੀ : ਵਾਲੀਆ ਵਿਰਾਸਤੀ ਸ਼ਹਿਰ ਨੂੰ ਨਰਕ ਬਣਾਉਣ ਵਾਲੇ ਨੇਤਾਵਾਂ ਨੂੰ ਜਨਤਾ ਨੇ ਸਬਕ ਸਿਖਾਉਣ ਦਾ ਮੰਨ ਬਣਾ ਲਿਆ ਹੈ : ਐਚਐਸ ਵਾਲੀਆ
Publish Date: Tue, 04 Aug 2026 09:50 PM (IST)
Updated Date: Tue, 04 Aug 2026 09:52 PM (IST)
--ਭਾਜਪਾ ਕੌਂਸਲਰ ਵਿੱਕੀ ਗੁਜਰਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਭਾਜਪਾ ਕੌਂਸਲਰ ਵਿੱਕੀ ਗੁਜਰਾਲ ਨੇ ਕੌਂਸਲਰ ਬਣਨ ਤੋਂ ਬਾਅਦ ਮੰਗਲਵਾਰ ਨੂੰ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਨਾਲ ਉਨ੍ਹਾਂ ਦੇ ਦਫ਼ਤਰ ਪਹੁੰਚ ਕੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਵਾਲੀਆ ਨੇ ਕੌਂਸਲਰ ਵਿੱਕੀ ਗੁਜਰਾਲ ਨੂੰ ਫੁੱਲਾਂ ਦਾ ਗੁਲਦਸਤਾ ਤੇ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ। ਇਸ ਮੌਕੇ ਦੋਵਾਂ ਆਗੂਆਂ ਨੇ ਹਲਕੇ ਦੇ ਵਿਕਾਸ ਤੇ ਅਕਾਲੀ ਭਾਜਪਾ ਸਰਕਾਰ ਦੌਰਾਨ ਕੀਤੇ ਗਏ ਕੰਮਾਂ ਤੇ ਵਿਕਾਸ ਪ੍ਰੋਜੈਕਟਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਨੇ ਕਿਹਾ ਕਿ ਕਿਸੇ ਵੀ ਆਗੂ ਦੀ ਮੁੱਖ ਚਿੰਤਾ ਆਪਣੇ ਹਲਕੇ ਦਾ ਵਿਕਾਸ ਤੇ ਲੋਕਾਂ ਦੀ ਭਲਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਪੂਰਥਲਾ ਵਿੱਚ ਬੁਨਿਆਦੀ ਸਹੂਲਤਾਂ ਨੂੰ ਨਜ਼ਰਅੰਦਾਜ਼ ਕਰਨ ਵਾਲੇ ਤੇ ਪੈਰਿਸ ਵਜੋਂ ਜਾਣੇ ਜਾਂਦੇ ਵਿਰਾਸਤੀ ਸ਼ਹਿਰ ਨੂੰ ਜਿਉਂਦਾ ਨਰਕ ਬਣਾਉਣ ਵਾਲੇ ਆਗੂਆਂ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਵਾਰ ਕਪੂਰਥਲਾ ਹਲਕੇ ਦੇ ਲੋਕਾਂ ਨੇ ਉਨ੍ਹਾਂ ਆਗੂਆਂ ਨੂੰ ਸਬਕ ਸਿਖਾਉਣ ਲਈ ਦ੍ਰਿੜ ਮੰਨਣ ਬਣਾ ਲਿਆ ਹੈ, ਜਿਨ੍ਹਾਂ ਨੇ ਕਪੂਰਥਲਾ ਨੂੰ ਨਰਕ ਬਣਾ ਦਿੱਤਾ ਹੈ। ਐੱਚਐੱਸ ਵਾਲੀਆ ਨੇ ਕਿਹਾ ਕਿ ਸਾਰੇ ਆਗੂਆਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਆਪਣੇ ਹਲਕੇ ਦੇ ਵਿਕਾਸ ਨੂੰ ਤਰਜੀਹ ਦੇਣੀ ਚਾਹੀਦੀ ਹੈ, ਕਿਉਂਕਿ ਇਸ ਨਾਲ ਜਨਤਾ ਨੂੰ ਲਾਭ ਹੁੰਦਾ ਹੈ ਤੇ ਸਮਾਜ ਵਿੱਚ ਸੁਧਾਰ ਹੁੰਦਾ ਹੈ। ਇਹ ਯਕੀਨੀ ਬਣਾ ਕੇ ਕਿ ਸਾਰੇ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਬੁਨਿਆਦੀ ਸਹੂਲਤਾਂ(ਜਿਵੇਂ ਕਿ ਸੜਕਾਂ, ਪਾਣੀ ਤੇ ਬਿਜਲੀ) ਮਿਲਣ, ਇਸ ਨਾਲ ਸਿਆਸਤਦਾਨਾਂ ਤੇ ਜਨਤਾ ਵਿਚਕਾਰ ਸਬੰਧ ਮਜ਼ਬੂਤ ਹੁੰਦੇ ਹਨ ਤੇ ਲੋਕਤੰਤਰ ਵਿੱਚ ਲੋਕਾਂ ਦਾ ਵਿਸ਼ਵਾਸ ਵਧਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੱਕ ਚੰਗੇ ਆਗੂ ਦੀ ਮੁੱਖ ਚਿੰਤਾ ਹਮੇਸ਼ਾ ਆਪਣੇ ਹਲਕੇ ਦਾ ਵਿਕਾਸ, ਲੋਕਾਂ ਦੀ ਭਲਾਈ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਣਾ ਚਾਹੀਦਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਜੇ ਬਬਲਾ, ਸੀਨੀਅਰ ਅਕਾਲੀ ਆਗੂ ਤੇ ਪ੍ਰਵਾਸੀ ਭਾਰਤੀ ਯੂਨੀਅਨ ਦੇ ਸਾਬਕਾ ਡਾਇਰੈਕਟਰ ਦਿਨੇਸ਼ ਕੁਮਾਰ ਵੀ ਮੌਜੂਦ ਸਨ।