ਧੀਮਾਨ ਸਭਾ ਦੇ ਲੋਕ ਭਲਾਈ ਦੇ ਕਾਰਜ ਸ਼ਲਾਘਾਯੋਗ : ਰੀਹਲ
ਸ਼੍ਰੀ ਵਿਸ਼ਵਕਰਮਾ ਧੀਮਾਨ ਸਭਾ ਅਤੇ ਹਸਪਤਾਲ ਟਰੱਸਟ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜ ਸ਼ਲਾਘਾਯੋਗ - ਸ. ਰਜਿੰਦਰ ਸਿੰਘ ਰੀਹਲ
Publish Date: Mon, 06 Apr 2026 09:57 PM (IST)
Updated Date: Mon, 06 Apr 2026 09:59 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼੍ਰੀ ਵਿਸ਼ਵਕਰਮਾ ਧੀਮਾਨ ਸਭਾ ਫਗਵਾੜਾ ਦੀ ਕਾਰਜਕਾਰਣੀ ਤੇ ਨਾਰੀ ਜਾਗ੍ਰਿਤੀ ਵਿੰਗ ਦੀ ਮੀਟਿੰਗ ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਿਰ ਬੰਗਾ ਰੋਡ ਫਗਵਾੜਾ ਵਿਖੇ ਸਭਾ ਦੇ ਪ੍ਰਧਾਨ ਪ੍ਰਦੀਪ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਮੰਦਿਰ ਤੇ ਟਰੱਸਟ ਅਧੀਨ ਚਲ ਰਹੇ ਹਸਪਤਾਲ ਦੇ ਕਾਰਜਾਂ ਬਾਰੇ ਮੈਂਬਰਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਭਵਿੱਖ ਦੇ ਨਵੇਂ ਪ੍ਰੋਜੈਕਟਾਂ ਬਾਰੇ ਵੀ ਦੱਸਿਆ ਗਿਆ। ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸਕੱਤਰ ਤੇ ਪੀਆਰਟੀਸੀ ਦੇ ਡਾਇਰੈਕਟਰ ਰਜਿੰਦਰ ਸਿੰਘ ਰੀਹਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਸ਼੍ਰੀ ਵਿਸ਼ਵਕਰਮਾ ਧੀਮਾਨ ਸਭਾ ਤੇ ਟਰੱਸਟ ਵੱਲੋਂ ਹਸਪਤਾਲ ਰਾਹੀਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਪ੍ਰਦੀਪ ਧੀਮਾਨ ਨੇ ਨਾਰੀ ਵਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦੇਸ਼ ਦੀ ਉਨਤੀ ਲਈ ਨਾਰੀ ਦਾ ਜਾਗ੍ਰਿਤ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਮੁੱਖ ਮਹਿਮਾਨ ਨੂੰ ਦੱਸਿਆ ਕਿ ਨਾਰੀ ਵਿੰਗ ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਦੇ ਪ੍ਰਚਾਰ ਤੇ ਸੇਵਾ ਕਾਰਜਾਂ ‘ਚ ਆਪਣਾ ਵਢਮੁੱਲਾ ਸਹਿਯੋਗ ਦੇਵੇਗਾ। ਪ੍ਰਧਾਨ ਤੇ ਸਮੂਹ ਮੈਂਬਰਾਂ ਦੁਆਰਾ ਨਾਰੀ ਵਿੰਗ ਤੋਂ ਇਲਾਵਾ ਮੁੱਖ ਮਹਿਮਾਨ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਮੁੱਖ ਮਹਿਮਾਨ ਰਜਿੰਦਰ ਸਿੰਘ ਰੀਹਲ ਨੇ ਸਭਾ ਦੇ ਸਮੂਹ ਮੈਂਬਰਾਂ ਦਾ ਸਨਮਾਨ ਲਈ ਧੰਨਵਾਦ ਕਰਦੇ ਹੋਏ ਭਰੋਸਾ ਦਿੱਤਾ ਕਿ ਮੰਦਿਰ ਤੇ ਹਸਪਤਾਲ ਨੂੰ ਹਰ ਸੰਭਵ ਸਹਿਯੋਗ ਕਰਨਗੇ। ਇਸ ਮੌਕੇ ਸਭਾ ਦੇ ਸਰਪ੍ਰਸਤ ਜਸਪਾਲ ਸਿੰਘ ਲਾਲ, ਵਿਜੇ ਧੀਮਾਨ, ਸੀਨੀ. ਵਾਈਸ ਪ੍ਰਧਾਨ ਸੁਰਿੰਦਰ ਪਾਲ ਧੀਮਾਨ, ਜਨਰਲ ਸਕੱਤਰ ਗੁਰਨਾਮ ਸਿੰਘ ਜੂਤਲਾ, ਸ਼ੁਭਾਸ਼ ਧੀਮਾਨ, ਰਜਿੰਦਰ ਸਿੰਘ ਰੁਪਰਾਏ, ਭੁਪਿੰਦਰ ਸਿੰਘ ਜੰਡੂ, ਅਰੁਣ ਰੂਪਰਾਏ, ਮਨਜਿੰਦਰ ਸਿੰਘ ਸਿਹਰਾ, ਨਰਿੰਦਰ ਸਿੰਘ ਟੱਟਰ, ਨਰਿੰਦਰ ਸਿੰਘ ਭੱਚੂ, ਅਮੋਲਕ ਸਿੰਘ ਝੀਤਾ, ਅਸ਼ੋਕ ਧੀਮਾਨ, ਰਵਿੰਦਰ ਸਿੰਘ ਪਨੇਸਰ, ਤੀਰਥ ਸਿੰਘ ਪਦਮ, ਜਗਦੇਵ ਸਿੰਘ ਕੁੰਦੀ, ਪਰਮਜੀਤ ਸਿੰਘ ਭੋਗਲ, ਬਲਵਿੰਦਰ ਸਿੰਘ ਰਤਨ, ਵਿਕਰਮ ਰੂਪਰਾਏ ਆਦਿ ਹਾਜ਼ਰ ਸਨ।