ਪੰਚਹਰ ’ਚ ਸਰਕਾਰੀ ਸਕੂਲਾਂ ਦਾ ਚਿਹਰਾ ਬਦਲ ਦਿੱਤਾ ਹੈ-ਡਾ.ਵਸੀਮ ਖਾਨ ਪੰਜਾਬ ਸਰਕਾਰ ਨੇ ਵਿਕਾਸ ਦੇ ਪੱਖ ਵਿੱਚ ਸਰਕਾਰੀ ਸਕੂਲਾਂ ਦਾ ਚਿਹਰਾ ਬਦਲ ਦਿੱਤਾ ਹੈ-ਡਾ.ਵਸੀਮ ਖਾਨ
Publish Date: Tue, 10 Nov 2026 06:32 PM (IST)
Updated Date: Tue, 10 Nov 2026 06:36 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ,ਫਗਵਾੜਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਵਿਕਾਸ ਦੇ ਪੱਖੋਂ ਸਰਕਾਰੀ ਸਕੂਲਾਂ ਦਾ ਚਿਹਰਾ ਬਦਲ ਦਿੱਤਾ ਹੈ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਬਿਹਤਰ ਅਤੇ ਅਨੁਕੂਲ ਮਾਹੌਲ ਪ੍ਰਦਾਨ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ.ਵਸੀਮ ਅਹਿਮਦ ਖਾਨ ਨੇ ਮੰਗਲਵਾਰ ਨੂੰ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕੀਤਾ। ਡਾ.ਖਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਦਲ ਰਹੀ ਹੈ, ਜੋ ਕਿ ‘ਆਪ’ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬੁਨਿਆਦੀ ਢਾਂਚੇ ਵਿੱਚ ਸੁਧਾਰ, ਆਧੁਨਿਕ ਤਕਨਾਲੋਜੀਆਂ ਨੂੰ ਸ਼ਾਮਲ ਕਰਨ ਅਤੇ ਅਧਿਆਪਕਾਂ ਦੀ ਅੰਤਰਰਾਸ਼ਟਰੀ ਸਿਖਲਾਈ ਰਾਹੀਂ ਸਰਕਾਰੀ ਸਕੂਲਾਂ ਦਾ ਚਿਹਰਾ ਪੂਰੀ ਤਰ੍ਹਾਂ ਬਦਲ ਦਿੱਤਾ ਹੈ।ਡਾ.ਖਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਬਿਹਤਰ ਸਿੱਖਿਆ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਨਵੇਂ ਕਲਾਸਰੂਮ ਅਤੇ ਆਧੁਨਿਕ ਲੈਬਾਂ ਦੀ ਉਸਾਰੀ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਬਿਹਤਰ ਮਾਹੌਲ ਪ੍ਰਦਾਨ ਕਰੇਗੀ ਅਤੇ ਉਨ੍ਹਾਂ ਦੀਆਂ ਵਿਦਿਅਕ ਗਤੀਵਿਧੀਆਂ ਨੂੰ ਵੀ ਉਤਸ਼ਾਹਿਤ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ,ਉਨ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਲਗਾਤਾਰ ਮਹੱਤਵਪੂਰਨ ਕਦਮ ਚੁੱਕ ਰਹੀ ਹੈ।