- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਸੂਬੇ ਨੂੰ ਹਰੇਕ ਖੇਤਰ ਵਿੱਚ ਕਾਮਯਾਬ ਕਰਨ ਲਈ ਇਮਾਨਦਾਰ ਤੇ ਸੱਚੀ ਸੋਚ ਨਾਲ ਲਗਾਤਾਰ ਯਤਨਸ਼ੀਲ : ਚੇਅਰਮੈਨ ਲੁਬਾਣਾ

ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਪੰਜਾਬ ਸਰਕਾਰ ਪੰਜਾਬ ਸੂਬੇ ਨੂੰ ਸਿਹਤ, ਸਿੱਖਿਆ, ਖੇਡਾਂ, ਹੁਨਰ ਵਿਕਾਸ ਤੇ ਹੋਰ ਹਰੇਕ ਮਹੱਤਵਪੂਰਨ ਖੇਤਰਾਂ ਵਿੱਚ ਕਾਮਯਾਬ ਕਰਨ ਲਈ ਇਮਾਨਦਾਰ ਤੇ ਸੱਚੀ ਸੋਚ ਨਾਲ ਲਗਾਤਾਰ ਯਤਨਸ਼ੀਲ ਹੈ। ਆਮ ਆਦਮੀ ਪਾਰਟੀ ਦੀ ਚੰਗੀ ਤੇ ਇਮਾਨਦਾਰੀ ਵਾਲੀ ਸੋਚ ਕਰਕੇ ਅੱਜ ਕਾਬਿਲ ਤੇ ਯੋਗਤਾ ਰੱਖਣ ਵਾਲੇ ਨੌਜਵਾਨਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਹੁ ਗਿਣਤੀ ਵਿੱਚ ਲਗਾਤਾਰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਦੇ ਸਖ਼ਤ ਦਿਸ਼ਾ ਨਿਰਦੇਸ਼ਾਂ ਕਰਕੇ ਹਜ਼ਾਰਾਂ ਦੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਕੱਢ ਕੇ ਉਨ੍ਹਾਂ ਦੀਆਂ ਭਰਤੀ ਪ੍ਰਕਿਰਿਆਵਾਂ ਨੂੰ ਥੋੜੇ ਸਮੇਂ ਵਿੱਚ ਹੀ ਨੇਪਰੇ ਚਾੜਿਆ ਜਾ ਰਿਹਾ ਹੈ, ਅਜਿਹੀ ਸੋਚ ਕਰਕੇ ਨੌਜਵਾਨਾਂ ਤੋਂ ਇਲਾਵਾ ਹਰੇਕ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਜ਼ਿਆਦਾ ਸੰਤੁਸ਼ਟ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੇ ਅੱਜ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਿਛਲੇ ਸਮੇਂ ਦੌਰਾਨ ਸੂਬਾ ਸਰਕਾਰ ਵੱਲੋਂ ਕੀਤੇ ਗਏ ਲੋਕ-ਪੱਖੀ ਫ਼ੈਸਲਿਆਂ ਤੇ ਵਿਕਾਸਮੁਖੀ ਉਪਰਾਲਿਆਂ ਨੂੰ ਭਰਪੂਰ ਸਮਰਥਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਬੁਨਿਆਦੀ ਸਹੂਲਤਾਂ ਤੇ ਆਮ ਲੋਕਾਂ ਦੀ ਭਲਾਈ ਲਈ ਕੀਤੇ ਕੰਮਾਂ ਕਾਰਨ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ਵਿਚ ਹੋਰ ਮਜ਼ਬੂਤ ਹੋਇਆ ਹੈ ਤੇ ਪੰਜਾਬ ਦੀ ਜਨਤਾ ਮੁੜ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਨੀਤੀ ਅਪਣਾਈ ਹੈ ਤੇ ਸਰਕਾਰੀ ਪ੍ਰਣਾਲੀ ਨੂੰ ਵਧੇਰੇ ਪਾਰਦਰਸ਼ੀ ਤੇ ਜਵਾਬਦੇਹ ਬਣਾਉਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਵਿਚ ਯੋਗਤਾ ਤੇ ਪਾਰਦਰਸ਼ਤਾ ਨੂੰ ਪਹਿਲ ਦਿੱਤੀ ਜਾ ਰਹੀ ਹੈ, ਜਿਸ ਨਾਲ ਨੌਜਵਾਨਾਂ ਦਾ ਵਿਸ਼ਵਾਸ ਸਰਕਾਰੀ ਭਰਤੀ ਪ੍ਰਣਾਲੀ ਵਿਚ ਵਧਿਆ ਹੈ। ਇਸ ਦੇ ਨਾਲ ਹੀ ਉਦਯੋਗਾਂ ਨੂੰ ਉਤਸ਼ਾਹਿਤ ਕਰਕੇ ਅਤੇ ਨਿਵੇਸ਼ ਨੂੰ ਪ੍ਰੋਤਸਾਹਨ ਦੇ ਕੇ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਵੀ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਦਾ ਕੇਂਦਰ ਆਮ ਪਰਿਵਾਰ ਹੈ। ਸਰਕਾਰ ਦਾ ਹਰ ਫ਼ੈਸਲਾ ਲੋਕਾਂ ਦੀ ਭਲਾਈ, ਸਮਾਜਿਕ ਨਿਆਂ ਤੇ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਧਿਆਨ ਵਿਚ ਰੱਖ ਕੇ ਲਿਆ ਜਾ ਰਿਹਾ ਹੈ।