- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੀ ਤਿਮਾਹੀ ਸੂਬਾਈ ਮੀਟਿੰਗ ਸਫ਼ਲਤਾ ਪੂਰਵਕ ਹੋਈ*

ਪੰਜਾਬੀ ਜਾਗਰਣ ਪ੍ਰਤੀਨਿੱਧ
ਫ਼ਗਵਾੜਾ : ਪੰਜਾਬ ਸਟੇਟ ਪੈਨਸ਼ਨਰਜ਼ ਕਨਫੈੱਡਰੇਸ਼ਨ (ਰਜਿ) ਦੀ ਤਿਮਾਹੀ ਸੂਬਾਈ ਮੀਟਿੰਗ ਵਰਕਿੰਗ ਪ੍ਰਧਾਨ ਪਿਆਰਾ ਸਿੰਘ ਜਲੰਧਰ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਭਵਨ ਲੁਧਿਆਣਾ ਵਿਖੇ ਹੋਈ। ਪ੍ਰਧਾਨਗੀ ਮੰਡਲ ਵਿੱਚ ਅਜੀਤ ਸਿੰਘ ਫ਼ਤਿਹ ਤੱਕ, ਗੁਰਦੀਪ ਸਿੰਘ ਵਾਲੀਆ ਪਟਿਆਲਾ, ਬਖਸ਼ੀਸ਼ ਸਿੰਘ ਬਰਨਾਲਾ, ਮਦਨ ਗੋਪਾਲ ਅੰਮ੍ਰਿਤਸਰ ਆਦਿ ਸ਼ਾਮਲ ਹੋਏ। ਮੀਟਿੰਗ ਦੀ ਸਮੁੱਚੀ ਕਾਰਵਾਈ ਨੂੰ ਕਨਫੈੱਡਰੇਸ਼ਨ ਦੇ ਜਨਰਲ ਸਕੱਤਰ ਪ੍ਰਿੰਸੀਪਲ ਕੁਲਵਰਨ ਸਿੰਘ ਨੇ ਚਲਾਇਆ। ਮੀਟਿੰਗ ਦੇ ਸ਼ੁਰੂ ਵਿੱਚ ਪਿਛਲੀ ਤਿਮਾਹੀ ਦੌਰਾਨ ਸਦੀਵੀ ਵਿਛੋੜਾ ਦੇ ਗਏ ਪੈਨਸ਼ਨਰ/ਸਕੇ ਸੰਬੰਧੀਆਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ ਗਈ।ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰੈੱਸ ਸਕੱਤਰ ਕੁਲਦੀਪ ਸਿੰਘ ਕੌੜਾ ਨੇ ਦੱਸਿਆ ਕਿ ਮੀਟਿੰਗ ਨੂੰ ਪ੍ਰਧਾਨਗੀ ਮੰਡਲ ਵਿੱਚ ਸ਼ਾਮਲ ਆਗੂਆਂ ਤੋਂ ਇਲਾਵਾ ਐਡੀਸ਼ਨਲ ਜਨਰਲ ਸਕੱਤਰ ਬਲਵੀਰ ਸਿੰਘ ਸੈਣੀ, ਮੁੱਖ ਬੁਲਾਰੇ ਰਾਜ ਕੁਮਾਰ ਅਰੋੜਾ, ਮੰਗਤ ਖਾਨ ਮੋਹਾਲੀ, ਰਣਜੀਤ ਸਿੰਘ ਸਿੱਧੂ ਬਠਿੰਡਾ, ਕ੍ਰਿਸ਼ਨ ਚੰਦ ਜਾਗੋਵਾਲੀਆ, ਡਾ. ਸਤਿੰਦਰ ਸਿੰਘ ਮਾਨਸਾ, ਸੋਮ ਨਾਥ ਥੋਪੀਆ, ਮਨਜੀਤ ਸਿੰਘ ਸੈਣੀ, ਦਰਸ਼ਨ ਸਿੰਘ ਬੜਵਾ, ਦਰਸ਼ਨ ਸਿੰਘ ਨੌਰਥ ਸੰਗਰੂਰ, ਵਿੱਤ ਸਕੱਤਰ ਮਦਨ ਲਾਲ ਮੰਨਣ, ਬਲਵਿੰਦਰ ਕੁਮਾਰ ਫਿਲੌਰ ਆਦਿ ਨੇ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਪਿਛਲੇ ਸਾਢੇ ਚਾਰ ਸਾਲਾਂ ਤੋਂ ਧਾਰੀ ਹੋਈ ਸਾਜ਼ਿਸ਼ੀ ਚੁੱਪ ਦੀ ਤਿੱਖੀ ਨਿਖੇਧੀ ਕੀਤੀ ਤੇ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਕਰਾਰਾ ਸਬਕ ਸਿਖਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਦੇ ਕੌਮੀ ਸਕੱਤਰ ਮਨਜੀਤ ਸਿੰਘ ਸੈਣੀ ਨੇ ਕੌਮੀ ਪੱਧਰ 'ਤੇ ਹੋਣ ਵਾਲੇ ਐਕਸ਼ਨਾਂ ਸੰਬੰਧੀ ਰਿਪੋਰਟਿੰਗ ਕੀਤੀ
ਸਰਬ ਸੰਮਤੀ ਨਾਲ ਮਤੇ ਪਾਸ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਦੇ ਉਲੀਕੇ ਗਏ ਐਕਸ਼ਨਾਂ ਵਿੱਚ 22/09/2026 ਨੂੰ ਪੰਜਾਬ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਹੋਣ ਵਾਲੀ ਮੀਟਿੰਗ ਵਿੱਚ ਉਲੀਕੇ ਜਾਣ ਵਾਲੇ ਐਕਸ਼ਨਾਂ ਵਿੱਚ, ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈੱਡਰੇਸ਼ਨ ਦੇ ਦਿੱਤੇ ਗਏ ਸੱਦੇ ਅਨੁਸਾਰ 29/09/2026 ਨੂੰ ਸਮੁੱਚੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪ੍ਰਧਾਨ ਮੰਤਰੀ ਭਾਰਤ ਦੇ ਨਾਂ 'ਤੇ ਰੈਲੀਆਂ/ਵੱਡੀਆਂ ਮੀਟਿੰਗਾਂ ਕਰਕੇ ਮੰਗ ਪੱਤਰ ਭੇਜਣ ਤੇ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈੱਡਰੇਸ਼ਨ ਤੇ ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈੱਡਰੇਸ਼ਨ ਵੱਲੋਂ 12 ਦਸੰਬਰ 2026 ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਵਿਸ਼ਾਲ ਕੌਮੀ ਰੈਲੀ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਮੀਟਿੰਗ ਵਿੱਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨ, ਸਕੱਤਰ ਤੇ ਸਬ ਯੂਨਿਟਾਂ ਦੇ ਪ੍ਰਧਾਨ, ਸਕੱਤਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਜੁਝਾਰੂ ਪੈਨਸ਼ਨਰ ਸਾਥੀ ਸ਼ਾਮਲ ਹੋਏ।