15 ਦੀ ‘ਸੱਤਾ ਪ੍ਰਾਪਤ ਕਰੋ’ ਰੈਲੀ ਹੋਵੇਗੀ ਇਤਿਹਾਸਕ : ਭੱਟੀ
15 ਮਾਰਚ ਨੂੰ ਕੀਤੀ ਜਾ ਰਹੀ ਸੱਤਾ ਪ੍ਰਾਪਤ ਕਰੋ ਰੈਲੀ ਹੋਵੇਗੀ ਇਤਿਹਾਸਕ- ਐਡਵੋਕੇਟ ਭੱਟੀ/ ਖਲਵਾੜਾ
Publish Date: Sat, 07 Mar 2026 08:35 PM (IST)
Updated Date: Sat, 07 Mar 2026 08:39 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ‘ਪੰਜਾਬ ਸੰਭਾਲੋ ਮੁਹਿੰਮ’ ਤਹਿਤ ਬਸਪਾ ਦੇ ਬਾਨੀ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੇ ਜਨਮ ਦਿਨ ਤੇ 15 ਮਾਰਚ ਨੂੰ ਬਹਿਰਾਮ ਦੀ ਦਾਣਾ ਮੰਡੀ ਵਿਖੇ ਕੀਤੀ ਜਾ ਰਹੀ ‘ਸੱਤਾ ਪ੍ਰਾਪਤ ਕਰੋ’ ਰੈਲੀ ਨੂੰ ਲੈ ਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਬਸਪਾ ਦੇ ਸੀਨੀਅਰ ਆਗੂ ਐਡਵੋਕੇਟ ਕੁਲਦੀਪ ਭੱਟੀ ਤੇ ਪਰਮਜੀਤ ਖਲਵਾੜਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕੀਤਾ। ਭੱਟੀ ਤੇ ਖਲਵਾੜਾ ਨੇ ਕਿਹਾ ਕਿ ਪੰਜਾਬ ਸੰਭਾਲੋ ਮੁਹਿੰਮ ਤਹਿਤ 15 ਮਾਰਚ ਨੂੰ ਕੀਤੀ ਜਾ ਰਹੀ ਸੱਤਾ ਪ੍ਰਾਪਤ ਕਰੋ ਰੈਲੀ ਇਤਿਹਾਸਕ ਹੋਵੇਗੀ ਤੇ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਬਸਪਾ ਦੀ ਇਤਿਹਾਸਕ ਜਿੱਤ ਦਾ ਮੁੱਢ ਬੰਨ੍ਹੇਗੀ। ਐਡਵੋਕੇਟ ਕੁਲਦੀਪ ਭੱਟੀ ਤੇ ਪਰਮਜੀਤ ਖਲਵਾੜਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਵੱਡੀ ਗਿਣਤੀ ਵਿਚ ਵਰਕਰਾਂ ਦਾ ਜੱਥਾ ਬਹਿਰਾਮ ਦੀ ਦਾਣਾ ਮੰਡੀ ਵਿਖੇ ਕੀਤੀ ਜਾ ਰਹੀ ਸੱਤਾ ਪ੍ਰਾਪਤ ਕਰੋ ਰੈਲੀ ’ਚ ਸ਼ਮੂਲੀਅਤ ਕਰੇਗਾ। ਰੈਲੀ ਨੂੰ ਲੈ ਕੇ ਹਲਕੇ ਦੇ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਹੈ। ਭੱਟੀ ਤੇ ਪਰਮਜੀਤ ਖਲਵਾੜਾ ਨੇ ਵਰਕਰਾਂ ਨੂੰ ਅਪੀਲ ਕੀਤੀ ਆਪਣੇ-ਆਪਣੇ ਪਿੰਡ ਤੇ ਮੁਹੱਲੇ ਤੋਂ ਵਰਕਰਾਂ ਤੇ ਸਮਰਥਕਾਂ ਨੂੰ ਨਾਲ ਲੈ ਕੇ ਵੱਡੀ ਗਿਣਤੀ ਵਿਚ ਬਹਿਰਾਮ ਦੀ ਦਾਣਾ ਵਿਖੇ ਕੀਤੀ ਜਾ ਰਹੀ ਸੱਤਾ ਪ੍ਰਾਪਤ ਕਰੋ ਰੈਲੀ ਵਿਚ ਪਹੁੰਚਣ।