ਸੂਬੇ ਲਈ ਇਤਿਹਾਸਕ ਸਾਬਤ ਹੋਵੇਗਾ ਗੁਰਪੁਰਬ ਮੌਕੇ ਅਕਾਲੀ-ਭਾਜਪਾ ਦਾ ਮੁੜ ਗੱਠਜੋੜ : ਆਹਲੂਵਾਲੀਆ ਗੁਰਪੁਰਬ ਮੌਕੇ ਅਕਾਲੀ ਦਲ ਤੇ ਭਾਜਪਾ ਦਾ ਮੁੜ ਗੱਠਜੋੜ,ਸੂਬੇ ਲਈ ਇਤਹਾਸਿਕ ਸਾਬਤ ਹੋਵੇਗਾ-ਆਹਲੂਵਾਲੀਆ
Publish Date: Wed, 25 Nov 2026 09:51 PM (IST)
Updated Date: Thu, 26 Nov 2026 04:13 AM (IST)
ਕੈਪਸ਼ਨ-25ਪੀਐਚਜੀ17 ਹਰਬਿੰਦਰ ਸਿੰਘ ਆਹਲੂਵਾਲੀਆ। ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਪੰਜਾਬ ਦੀ ਸਿਆਸਤ ’ਚ ਇੱਕ ਵੱਡਾ ਫੇਰਬਦਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਨੇ ਕਰੀਬ ਛੇ ਸਾਲਾਂ ਬਾਅਦ ਮੁੜ ਹੱਥ ਮਿਲਾ ਲਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 24 ਨਵੰਬਰ ਨੂੰ ਨਵੀਂ ਦਿੱਲੀ ਵਿਖੇ ਦੋਵਾਂ ਪਾਰਟੀਆਂ ਦੇ ਗੱਠਜੋੜ ਦਾ ਰਸਮੀ ਐਲਾਨ ਕੀਤਾ ਗਿਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਇਸ ਮੌਕੇ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਐਲਾਨ ਨਾਲ ਸ਼੍ਰੋਮਣੀ ਅਕਾਲੀ ਦਲ ਮੁੜ ਕੌਮੀ ਜਮਹੂਰੀ ਗੱਠਜੋੜ ਯਾਨੀ ਐੱਨਡੀਏ ਦਾ ਹਿੱਸਾ ਬਣ ਗਿਆ ਹੈ। ਇਸ ਮੌਕੇ ਗਠਜੋੜ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਉਦਯੋਗ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਫਗਵਾੜਾ ਦੇ ਸ਼ਹਿਰੀ ਪ੍ਰਧਾਨ ਹਰਬਿੰਦਰ ਸਿੰਘ ਆਹਲੂਵਾਲੀਆ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਵੱਡੇ ਭਰਾ ਦੀ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਸਭ ਤੋਂ ਪਹਿਲਾਂ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਹ ਗੱਠਜੋੜ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਕੇ ਉੱਭਰੇਗਾ। ਆਹਲੂਵਾਲੀਆ ਨੇ ਕਿਹਾ ਕਿ ਸੂਬੇ ਵਿਚ ਗੈਂਗਸਟਰਵਾਦ,ਲੁੱਟ-ਖੋਹ ਅਤੇ ਰਿਸ਼ਵਤਖੋਰੀ ਵਰਗੀਆਂ ਸਮੱਸਿਆਵਾਂ ਦਾ ਖਾਤਮਾ ਕਰਨਾ ਬੇਹੱਦ ਜ਼ਰੂਰੀ ਹੈ।ਉਨ੍ਹਾਂ ਆਸ ਪ੍ਰਗਟਾਈ ਕਿ ਦੋਵਾਂ ਪਾਰਟੀਆਂ ਦਾ ਗਠਜੋੜ ਪੰਜਾਬ ਦੀ ਬਿਹਤਰੀ,ਨੌਜਵਾਨਾਂ ਦੇ ਭਵਿੱਖ ਅਤੇ ਸੂਬੇ ਦੀ ਆਰਥਿਕ ਤਰੱਕੀ ਲਈ ਸਾਂਝੇ ਯਤਨਾਂ ਦਾ ਰਾਹ ਖੋਲ੍ਹੇਗਾ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਸ਼ਾ ਮੁਕਤੀ, ਰੁਜ਼ਗਾਰ ਦੇ ਮੌਕੇ, ਕਿਸਾਨਾਂ ਦੀ ਖੁਸ਼ਹਾਲੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ।ਉਨ੍ਹਾਂ ਉਮੀਦ ਜਤਾਈ ਕਿ ਇਹ ਗਠਜੋੜ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨ ਲਈ ਯਤਨ ਕਰੇਗਾ।