ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਦਾ ਨਤੀਜਾ ਰਿਹਾ ਸ਼ਾਨਦਾਰ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਫੱਤੂਢੀਂਗਾ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Tue, 07 Apr 2026 10:50 PM (IST)
Updated Date: Tue, 07 Apr 2026 10:53 PM (IST)

ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਬੀ ਕਾਮ ਪਹਿਲੇ ਸੈਮੇਸਟਰ ਦੇ ਨਤੀਜਿਆਂ ਵਿਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਫੱਤੂਢੀਂਗਾ ਦੀਆਂ ਵਿਦਿਆਰਥਣਾਂ ਨੇ ਲਗਾਤਾਰ ਉੱਚ ਅਕਾਦਮਿਕ ਮਿਆਰ ਨੂੰ ਕਾਇਮ ਰੱਖਦਿਆਂ ਇਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਦਰਜ ਕੀਤਾ ਹੈ। ਕਾਲਜ ਨੇ ਜ਼ਿਲ੍ਹਾ ਪੱਧਰ ’ਤੇ ਦੂਜਾ ਤੇ ਯੂਨੀਵਰਸਿਟੀ ਪੱਧਰ ’ਤੇ ਛੇਵਾਂ ਸਥਾਨ ਹਾਸਲ ਕਰਕੇ ਆਪਣੀ ਅਕਾਦਮਿਕ ਸ਼੍ਰੇਸ਼ਠਤਾ ਨੂੰ ਦੁਹਰਾਇਆ ਹੈ। ਲਵਪ੍ਰੀਤ ਕੌਰ ਨੇ 8.56 ਐੱਸਜੀਪੀਏ ਨਾਲ ਜ਼ਿਲ੍ਹੇ ਵਿਚੋਂ ਦੂਜਾ ਤੇ ਯੂਨੀਵਰਸਿਟੀ ਵਿਚੋਂ ਛੇਵਾਂ ਸਥਾਨ ਹਾਸਲ ਕੀਤਾ, ਐਸ਼ਪ੍ਰੀਤ ਕੌਰ ਨੇ 8.08 ਐੱਸਜੀਪੀਏ ਤੇ ਗਗਨਪ੍ਰੀਤ ਕੌਰ ਨੇ 7.84 ਐੱਸਜੀਪੀਏ ਪ੍ਰਾਪਤ ਕਰਕੇ ਕਾਲਜ ਵਿਚੋਂ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥਣਾਂ ਨੇ ਚੰਗੇ ਨਤੀਜੇ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦੇ ਮਾਣ ਵਿਚ ਵਾਧਾ ਕੀਤਾ ਹੈ। ਇਸ ਮੌਕੇ ਕਾਮਰਸ ਵਿਭਾਗ ਦੀ ਮੁਖੀ ਪ੍ਰੋਫੈਸਰ ਪ੍ਰਭਜੋਤ ਕੌਰ ਤੇ ਪ੍ਰੋ. ਜੀਤਨ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥਣਾਂ ਦੀ ਲਗਾਤਾਰ ਮਿਹਨਤ ਦਾ ਨਤੀਜਾ ਹੈ। ਕਾਲਜ ਦੇ ਪ੍ਰਿੰਸੀਪਲ ਡਾ . ਦਲਜੀਤ ਸਿੰਘ ਖਹਿਰਾ ਜੀ ਨੇ ਇਸ ਉਪਲਬਧੀ ‘ਤੇ ਸੰਤੁਸ਼ਟੀ ਪ੍ਰਗਟਾਉਂਦੇ ਹੋਏ ਕਿਹਾ ਕਿ ਲਗਾਤਾਰ ਪ੍ਰਾਪਤ ਹੋ ਰਹੇ ਉੱਤਮ ਨਤੀਜੇ ਵਿਦਿਆਰਥਣਾਂ ਦੀ ਲਗਨ, ਅਨੁਸ਼ਾਸਨ ਤੇ ਅਧਿਆਪਕਾਂ ਦੀ ਸਮਰਪਿਤ ਮਿਹਨਤ ਦਾ ਪ੍ਰਮਾਣ ਹਨ।