ਖੇਡਾਂ ਵਤਨ ਪੰਜਾਬ ਦੀਆਂ' ਦੀ ਚਸ਼ਮਦੀਦ ਗਵਾਹ ਬਣੇਗੀ ਪਵਿੱਤਰ ਕਾਲੀ ਵੇਈ ਖੇਡਾਂ ਵਤਨ ਪੰਜਾਬ ਦੀਆਂ' ਦੀ ਚਸ਼ਮਦੀਦ ਗਵਾਹ ਬਣੇਗੀ ਪਵਿੱਤਰ ਕਾਲੀ ਵੇਈ
Publish Date: Thu, 24 Sep 2026 09:00 PM (IST)
Updated Date: Thu, 24 Sep 2026 09:03 PM (IST)
10 ਤੋਂ 15 ਅਕਤੂਬਰ ਤੱਕ ਹੋਣਗੇ ਕਿਆਕਿੰਗ-ਕਨੋਇੰਗ ਦੇ ਸੂਬਾ ਪੱਧਰੀ ਮੁਕਾਬਲੇ ਸੰਤ ਸੀਚੇਵਾਲ ਵਾਟਰ ਸਪੋਰਟਸ ਅਕੈਡਮੀ ਵਲੋਂ ਖੇਡ ਪ੍ਰਬੰਧਾਂ ਦੀਆਂ ਤਿਆਰੀਆਂ ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਖ਼ਾਸ ਕਰਕੇ ਪਾਣੀ ਵਾਲੀਆਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸੁਲਤਾਨਪੁਰ ਲੋਧੀ ਦੀ ਪਵਿੱਤਰ ਕਾਲੀ ਵੇਈ ਕਿਸ਼ਤੀ ਮੁਕਾਬਲਿਆਂ ਦੀ ਚਸ਼ਮਦੀਦ ਗਵਾਹ ਬਣਨ ਜਾ ਰਹੀ ਹੈ। ਪਵਿੱਤਰ ਕਾਲੀ ਵੇਈਂ ਵਿੱਚ ਕਿਆਕਿੰਗ ਤੇ ਕਨੋਇੰਗ ਦੇ ਸੂਬਾ ਪੱਧਰੀ ਮੁਕਾਬਲੇ 10 ਤੋਂ 15 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਤੋਂ ਟੀਮਾਂ ਭਾਗ ਲੈਣਗੀਆਂ। ਇਸ ਸਬੰਧੀ ਸੰਤ ਸੀਚੇਵਾਲ ਵਾਟਰ ਸਪੋਰਟਸ ਅਕੈਡਮੀ ਵਿਖੇ ਪੂਰਾ ਸਮਾਗਮ ਉਲੀਕਿਆ ਗਿਆ ਹੈ। ਇਸ ਵਿਸ਼ੇਸ਼ ਸਮਾਗਮ ਦੀ ਅਗਵਾਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਕਰਨਗੇ। ਪਵਿੱਤਰ ਕਾਲੀ ਵੇਈ ਦੇ ਪਾਣੀਆਂ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਪਹਿਲੀ ਵਾਰ ਹੋਣ ਮੁਕਾਬਲੇ ਕਰਵਾਏ ਜਾ ਰਹੇ ਹਨ। ਪੰਜਾਬ ਦੇ ਉਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਪਵਿੱਤਰ ਕਾਲੀ ਵੇਈਂ ਜਿੱਥੇ ਇੱਕ ਵੱਡਾ ਮੰਚ ਬਣੇਗੀ, ਉਥੇ ਹੀ ਸੁਲਤਾਨਪੁਰ ਲੋਧੀ ਪਾਣੀ ਵਾਲੀਆਂ ਖੇਡਾਂ ਦੇ ਕੇਂਦਰ ਵਜੋਂ ਉਭਰਕੇ ਸਾਹਮਣੇ ਆਵੇਗਾ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਕਿਆਕਿੰਗ ਤੇ ਕਨੋਇੰਗ ਵਰਗੀਆਂ ਖੇਡਾਂ ਨਾਲ ਜੋੜਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਲਈ ਚੰਗੇ ਭਵਿੱਖ ਤੇ ਰਾਸ਼ਟਰੀ-ਅੰਤਰਰਾਸ਼ਟਰੀ ਪੱਧਰ ਤੇ ਪਛਾਣ ਬਣਾਉਣ ਦਾ ਰਾਹ ਵੀ ਖੋਲ੍ਹ ਰਹੀਆਂ ਹਨ। ਜ਼ਿਲ੍ਹਾ ਖੇਡ ਅਫ਼ਸਰ ਕੁਲਵਿੰਦਰ ਸਿੰਘ ਨੇ ਚੈਂਪੀਅਨਸ਼ਿਪ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ 23 ਜ਼ਿਲ੍ਹਿਆਂ ਤੋਂ ਖਿਡਾਰੀ ਇਸ ਸੂਬਾ ਪੱਧਰੀ ਮੁਕਾਬਲੇ ਵਿੱਚ ਸ਼ਾਮਲ ਹੋਣਗੇ। ਖਿਡਾਰੀਆਂ ਤੇ ਟੀਮਾਂ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਚੈਂਪੀਅਨਸ਼ਿਪ ਨੂੰ ਸੁਚੱਜੇ ਢੰਗ ਨਾਲ ਕਰਵਾਇਆ ਜਾ ਸਕੇ। ਇਸੇ ਦੌਰਾਨ ਕੋਚ ਅਮਨਦੀਪ ਸਿੰਘ ਖਹਿਰਾ ਤੇ ਪ੍ਰਿਯਾ ਸੈਣੀ ਨੇ ਦੱਸਿਆ ਕਿ ਮੁਕਾਬਲਿਆਂ ਨੂੰ ਲੈ ਕੇ ਖਿਡਾਰੀਆਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।