ਸ਼ਹੀਦਾਂ ਦੀਆਂ ਕੁਰਬਾਨੀਆਂ ਸਾਡੀ ਆਜ਼ਾਦੀ ਦੀ ਨੀਂਹ : ਧੀਮਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਡੀ ਆਜ਼ਾਦੀ ਦੀ ਨੀਂਹ, ਦੇਸ਼ ਦੀ ਤਰੱਕੀ ਲਈ ਯੋਗਦਾਨ ਸਾਡਾ ਸਾਂਝਾ ਫਰਜ਼ : ਪ੍ਰਦੀਪ ਧੀਮਾਨ
Publish Date: Sun, 16 Aug 2026 07:43 PM (IST)
Updated Date: Sun, 16 Aug 2026 07:44 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਸ਼੍ਰੋਮਣੀ ਸ੍ਰੀ ਵਿਸ਼ਵਕਰਮਾ ਮੰਦਿਰ ਪ੍ਰਬੰਧਕ ਕਮੇਟੀ ਤੇ ਸ੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਫਗਵਾੜਾ ਵੱਲੋਂ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਸ਼ਰਧਾ, ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਕੰਪਲੈਕਸ ਵਿਖੇ ਮੰਦਿਰ ਕਮੇਟੀ ਤੇ ਟਰੱਸਟ ਦੇ ਪ੍ਰਧਾਨ ਪ੍ਰਦੀਪ ਧੀਮਾਨ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ। ਝੰਡਾ ਲਹਿਰਾਉਣ ਉਪਰੰਤ ਸਮੂਹ ਮੈਂਬਰਾਂ, ਮੈਡੀਕਲ ਤੇ ਨਰਸਿੰਗ ਸਟਾਫ ਨੇ ਸਨਮਾਨ ਸਹਿਤ ਰਾਸ਼ਟਰੀ ਗਾਣ ਗਾਇਆ ਤੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਪ੍ਰਦੀਪ ਧੀਮਾਨ ਨੇ ਸੰਬੋਧਨ ਕਰਦਿਆਂ ਸਮੂਹ ਦੇਸ਼ ਵਾਸੀਆਂ ਨੂੰ 80ਵੇਂ ਆਜ਼ਾਦੀ ਦਿਵਸ ਦੀਆਂ ਸ਼ੁੱਭ ਇੱਛਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦ ਮਾਹੌਲ ਵਿੱਚ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਹਾਂ, ਇਹ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੀਆਂ ਅਣਮੁੱਲੀਆਂ ਕੁਰਬਾਨੀਆਂ ਦਾ ਨਤੀਜਾ ਹੈ। ਸਮਾਗਮ ਦੇ ਅਖੀਰ ਵਿੱਚ ਹਾਜ਼ਰ ਸੰਗਤ ਤੇ ਪਤਵੰਤੇ ਸੱਜਣਾਂ ਲਈ ਰਿਫਰੈਸ਼ਮੈਂਟ ਤੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਸਰਪ੍ਰਸਤ ਜਸਪਾਲ ਸਿੰਘ ਲਾਲ, ਸੁਰਿੰਦਰ ਪਾਲ ਧੀਮਾਨ, ਵਿਜੇ ਧੀਮਾਨ, ਗੁਰਨਾਮ ਸਿੰਘ ਜੂਤਲਾ, ਪ੍ਰਸ਼ਾਂਤ ਧੀਮਾਨ, ਭੁਪਿੰਦਰ ਸਿੰਘ ਜੰਡੂ, ਅਸ਼ੋਕ ਧੀਮਾਨ, ਅਮੋਲਕ ਸਿੰਘ ਝੀਤਾ, ਨਰਿੰਦਰ ਸਿੰਘ ਭੱਚੂ, ਪ੍ਰੇਮਦੀਪ ਚੱਗਰ, ਸੁਖਵਿੰਦਰ ਸਿੰਘ ਕੁੰਦੀ, ਰੀਤਪ੍ਰੀਤ ਪਾਲ ਸਿੰਘ, ਬਲਵਿੰਦਰ ਸਿੰਘ ਰਤਨ, ਸੁਰਿੰਦਰ ਕੁਮਾਰ, ਨਰਿੰਦਰ ਸਿੰਘ, ਜਤਿਨ ਰੂਪਰਾਏ, ਡਾ. ਕੋਮਲ ਠਾਕੁਰ, ਡਾ. ਦੀਪ ਯਾਦਵ, ਡਾ. ਐੱਸ.ਕੇ. ਸ਼ਰਮਾ, ਡਾ. ਜਰਨੈਲ ਸਿੰਘ, ਕੰਚਨ ਸ਼ਰਮਾ ਤੋਂ ਸ਼੍ਰੀ ਵਿਸ਼ਵਕਰਮਾ ਧੀਮਾਨ ਸਭਾ, ਹਸਪਤਾਲ ਟਰੱਸਟ ਦੇ ਸਮੂਹ ਮੈਂਬਰ ਤੇ ਪਤਵੰਤੇ ਹਾਜ਼ਰ ਸਨ।