- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਗੁਰਧਾਮਾਂ ਦੀ ਸੰਗਤਾਂ ਨੂੰ ਯਾਤਰਾ ਕਰਵਾਈ ਗਈ ।

ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸਿਮਰਨ ਸੁਸਾਇਟੀ ਫਗਵਾੜਾ ਵੱਲੋਂ ਸਮੂਹ ਸਾਧ ਸੰਗਤ ਫਗਵਾੜਾ ਦੇ ਭਰਭੂਰ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਗੁਰਧਾਮਾਂ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ, ਗਰੁਦੁਆਰਾ ਸ੍ਰੀ ਗੁਰੂ ਕੀ ਵਡਾਲੀ ਸਾਹਿਬ, ਗੁਰਦੁਆਰਾ ਸ੍ਰੀ ਸੰਨ ਸਾਹਿਬ, ਗੁਰਦੁਆਰਾ ਸ੍ਰੀ ਖਡੂਰ ਸਾਹਿਬ, ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਦੀ ਯਾਤਰਾ ਕਰਵਾਈ ਗਈ। ਸੁਸਾਇਟੀ ਵੱਲੋਂ ਸਮੇਂ-ਸਮੇਂ ਤੇ ਸੰਗਤਾਂ ਨੂੰ ਗੁਰਧਾਮਾਂ ਦੀ ਯਾਤਰਾ ਕਰਵਾਈ ਜਾਂਦੀ ਹੈ। ਇਸੇ ਲੜੀ ਅਧੀਨ ਇਸ ਵਾਰ ਸੰਗਤਾਂ ਨੂੰ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਗੁਰਧਾਮਾਂ ਦੀ ਯਾਤਰਾ ਕਰਵਾਈ ਗਈ । ਸੰਗਤਾਂ ਨੂੰ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮਾਣ ਮੱਤੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਸਤਿੰਦਰਜੀਤ ਸਿੰਘ ਖਾਲਸਾ, ਅਵਤਾਰ ਸਿੰਘ ਛਾਬੜਾ, ਜਤਿੰਦਰ ਸਿੰਘ ਖਾਲਸਾ, ਮਨਦੀਪ ਸਿੰਘ, ਪ੍ਰਿਤਪਾਲ ਸਿੰਘ, ਹਰਵਿੰਦਰ ਸਿੰਘ ਟੋਨੀ, ਅਰਵਿੰਦਰ ਸਿੰਘ, ਅਮਨਦੀਪ ਸਿੰਘ, ਹਰਵਿੰਦਰ ਸਿੰਘ ਗੁਰਾਇਆ, ਬੀਬੀ ਬਲਜਿੰਦਰ ਕੌਰ, ਬੀਬੀ ਪਰਮਿੰਦਰ ਕੌਰ ਖਾਲਸਾ, ਬੀਬੀ ਕੁਲਦੀਪ ਕੌਰ, ਬੀਬੀ ਮਨਪ੍ਰੀਤ ਕੌਰ, ਬੀਬੀ ਗੁਰਜੀਤ ਕੌਰ, ਬੀਬੀ ਕਮਲਪ੍ਰੀਤ ਕੌਰ, ਬੀਬੀ ਜਸਕਿਰਨ ਕੌਰ, ਬੀਬੀ ਇੰਦਰਜੀਤ ਕੌਰ ਵਿਰਦੀ, ਬੀਬੀ ਕਮਲਜੀਤ ਕੌਰ, ਬੀਬੀ ਮਨਜੀਤ ਕੌਰ, ਬੀਬੀ ਬਲਜੀਤ ਕੌਰ, ਬੀਬੀ ਗੁਰਪ੍ਰੀਤ ਕੌਰ, ਬੀਬੀ ਸਤਨਾਮ ਕੌਰ, ਬੀਬੀ ਜਸਵਿੰਦਰ ਕੌਰ, ਬੀਬੀ ਗੁਰਦੀਪ ਕੌਰ, ਬੀਬੀ ਰਾਜਵਿੰਦਰ ਕੌਰ, ਬੀਬੀ ਸਰਬਜੀਤ ਕੌਰ ਆਦਿ ਹਾਜ਼ਰ ਸਨ।