ਪ੍ਰਾਇਮਰੀ ਅਧਿਆਪਕਾਂ ਦਾ ਦੂਜੇ ਫੇਜ਼ ਦਾ ਸੈਮੀਨਾਰ ਸਮਾਪਤ
ਸਿੱਖਿਆ ਬਲਾਕ ਮਸੀਤਾਂ ਦੇ ਪ੍ਰਾਇਮਰੀ ਅਧਿਆਪਕਾਂ ਦਾ ਦੂਜੇ ਫੇਜ਼ ਦਾ ਦੋ ਰੋਜ਼ਾ ਸੈਮੀਨਾਰ ਸਮਾਪਤ
Publish Date: Thu, 05 Feb 2026 10:14 PM (IST)
Updated Date: Thu, 05 Feb 2026 10:17 PM (IST)

ਕੁਲਬੀਰ ਸਿੰਘ ਮਿੰਟੂ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਰਾਜ ਖੋਜ ਪ੍ਰੀਸ਼ਦ ਚੰਡੀਗੜ੍ਹ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੀ ਸਹਾਇਤਾ ਨਾਲ ਤੀਸਰੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਸਿਲੇਬਸ ਦੀ ਕਾਰਜਸ਼ੀਲਤਾ ਨੂੰ ਹੋਰ ਵਧੀਆ ਕਰਦੇ ਹੋਏ ਤੇ ਬੱਚਿਆਂ ਨੂੰ ਸਮੇਂ ਦੀ ਹਾਣੀ ਬਣਾਉਂਦੇ ਹੋਏ, ਜ਼ਿਲ੍ਹਾ ਸਿੱਖਿਆ ਅਧਿਕਾਰੀ ਸ੍ਰੀਮਤੀ ਮਮਤਾ ਬਜਾਜ, ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾ. ਬਲਵਿੰਦਰ ਸਿੰਘ ਬੱਟੂ ਦੀ ਯੋਗ ਅਗਵਾਈ ਹੇਠ ਤੇ ਬਲਾਕ ਸਿੱਖਿਆ ਅਧਿਕਾਰੀ ਕਮਲਜੀਤ ਦੀ ਦੇਖ-ਰੇਖ ਹੇਠ ਸਿੱਖਿਆ ਬਲਾਕ ਮਸੀਤਾਂ ਅਧੀਨ ਆਉਂਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦਾ ਦੂਜੇ ਫੇਜ਼ ਦਾ ਦੋ ਰੋਜ਼ਾ ਸਮੱਰਥ ਪ੍ਰੋਜੈਕਟ ਤਹਿਤ ਸੈਮੀਨਾਰ ਬਲਾਕ ਸਿੱਖਿਆ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਇਆ। ਉਕਤ ਦੋ ਰੋਜ਼ਾ ਵਰਕਸ਼ਾਪ ਵਿਚ ਬਲਾਕ ਦੇ ਵੱਖ-ਵੱਖ ਅਧਿਆਪਕਾਂ ਨੇ ਭਾਗ ਲਿਆ। ਇਸ ਦੌਰਾਨ ਸਮੱਰਥ ਨਾਲ ਸਬੰਧਤ ਤੀਸਰੀ ਤੋਂ ਪੰਜਵੀਂ ਕਲਾਸ ਦੇ ਅਧਿਆਪਕਾਂ ਨੂੰ ਪੰਜਾਬੀ, ਗਣਿਤ ਤੇ ਅੰਗਰੇਜ਼ੀ ਵਿਸ਼ਿਆਂ ਨਾਲ ਸਬੰਧਤ ਵੱਖ-ਵੱਖ ਟੀਚਿਆਂ ’ਤੇ ਗਤੀਵਿਧੀਆਂ ਸਬੰਧੀ ਰਿਸੋਰਸ ਪਰਸਨ ਦੇ ਤੌਰ ’ਤੇ ਬੀਆਰਸੀ ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ, ਬਰਿੰਦਰ ਮਾਨ ਨੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਵਰਕਸ਼ਾਪ ਦੌਰਾਨ ਸਮੂਹ ਅਧਿਆਪਕਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਬਾਖੂਬੀ ਢੰਗ ਨਾਲ ਰਿਸੋਰਸ ਪਰਸਨ ਵੱਲੋਂ ਦਿੱਤੇ ਗਏ। ਇਸ ਮੌਕੇ ਹਰਵਿੰਦਰਜੀਤ ਕੌਰ ਸੀਐੱਚਟੀ, ਬਲਵਿੰਦਰ ਸਿੰਘ ਸੀਐੱਚਟੀ, ਰਜਿੰਦਰ ਸਿੰਘ ਐੱਚਟੀ, ਕਮਲਜੀਤ ਸਿੰਘ, ਭੁਪਿੰਦਰ ਸਿੰਘ, ਹੈੱਡ ਟੀਚਰ ਕੁਲਦੀਪ ਠਾਕੁਰ, ਚੰਦਨ ਮਨਚੰਦਾ, ਹਰਵਿੰਦਰ ਸਿੰਘ, ਹੈੱਡ ਟੀਚਰ ਕੁਲਵਿੰਦਰ ਕੌਰ, ਹੈੱਡ ਟੀਚਰ ਮਨਜੀਤ ਕੌਰ, ਹੈੱਡ ਟੀਚਰ ਚਰਨਜੀਤ ਕੌਰ, ਕੁਲਦੀਪ ਕੌਰ, ਕੁਲਵੰਤ ਕੌਰ, ਸ਼ਾਲਿਨੀ ਸੂਥਰ, ਬਲਜੀਤ ਕੌਰ, ਜਗਮੋਹਨ ਸਿੰਘ, ਸੁਖਨਿੰਦਰ ਸਿੰਘ, ਕੰਵਲਪ੍ਰੀਤ ਸਿੰਘ ਕੌੜਾ, ਸੁਖਵਿੰਦਰ ਸਿੰਘ, ਰਕੇਸ਼ ਕੁਮਾਰ, ਰਾਧੇ ਸ਼ਰਮਾ ਆਦਿ ਅਧਿਆਪਕ ਹਾਜ਼ਰ ਸਨ।