ਸਿੱਖਿਆ ਮੰਤਰੀ ਦੀ ਗੰਭੀਰਤਾ ਨੇ ਆਤਮਵਿਸ਼ਵਾਸ ਵਧਾਇਆ : ਵਿਹਿਪ
ਪ੍ਰਧਾਨ ਮੰਤਰੀ ਅਤੇ ਸਿੱਖਿਆ ਮੰਤਰੀ ਦੀ ਗੰਭੀਰਤਾ ਨੇ ਆਤਮਵਿਸ਼ਵਾਸ ਵਧਾਇਆ ਹੈ: ਪੰਡਿਤ/ਤਲਵਾੜ/ਜੱਸਲ
Publish Date: Sun, 14 Jun 2026 09:53 PM (IST)
Updated Date: Sun, 14 Jun 2026 09:54 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਦੇਸ਼ ਦੀ ਸਭ ਤੋਂ ਵੱਡੀ ਮੈਡੀਕਲ ਦਾਖਲਾ ਪ੍ਰੀਖਿਆ ਨੀਟ ਯੂਜੀ ਦੀ ਇਮਾਨਦਾਰੀ ਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਦੁਆਰਾ ਚੁੱਕੇ ਗਏ ਬੇਮਿਸਾਲ ਕਦਮ ਹੁਣ ਸਥਾਨਕ ਤੌਰ ’ਤੇ ਗੂੰਜ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਤੇ ਇਕ ਅਟੱਲ ਸੁਰੱਖਿਆ ਘੇਰਾ ਸਥਾਪਤ ਕਰਨ ਤੇ ਪ੍ਰਸ਼ਨ ਪੱਤਰਾਂ ਦੀ ਸੁਰੱਖਿਅਤ ਆਵਾਜਾਈ ਲਈ ਭਾਰਤੀ ਹਵਾਈ ਸੈਨਾ ਦੀ ਸਹਾਇਤਾ ਪ੍ਰਾਪਤ ਕਰਨ ਦਾ ਐਲਾਨ ਇਤਹਾਸਿਕ ਕਦਮ ਹੈ। ਵਿਹਿਪ ਆਗੂਆਂ ਨੇ ਇਕ ਪਾਰਦਰਸ਼ੀ ਤੇ ਗਲਤੀ-ਮੁਕਤ ਪ੍ਰੀਖਿਆ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਇਸ ਇਤਿਹਾਸਕ ਯਤਨ ਦੀ ਸ਼ਲਾਘਾ ਕੀਤੀ ਹੈ। ਵਿਸ਼ਵ ਹਿੰਦੂ ਪਰਿਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ, ਜ਼ਿਲ੍ਹਾ ਮੰਤਰੀ ਜੋਗਿੰਦਰ ਤਲਵਾੜ ਤੇ ਬਜਰੰਗ ਦਲ ਸ਼ਹਿਰੀ ਪ੍ਰਧਾਨ ਮੋਹਿਤ ਜੱਸਲ ਨੇ ਸਾਂਝੇ ਤੌਰ ’ਤੇ ਕਿਹਾ ਕਿ ਹਾਲ ਹੀ ਦੇ ਸਾਲਾਂ ਵਿਚ ਨੀਟ ਪ੍ਰੀਖਿਆ ਨਾਲ ਜੁੜੇ ਵਿਵਾਦਾਂ ਤੇ ਪੇਪਰ ਲੀਕ ਦੇ ਦੋਸ਼ਾਂ ਨੇ ਨਾ ਸਿਰਫ ਦੇਸ਼ ਦੀ ਛਵੀ ਨੂੰ ਖਰਾਬ ਕੀਤਾ ਹੈ ਬਲਕਿ ਲੱਖਾਂ ਹੋਣਹਾਰ ਵਿਦਿਆਰਥੀਆਂ ਦੇ ਭਵਿੱਖ ਨੂੰ ਵੀ ਦਾਅ ’ਤੇ ਲਗਾ ਦਿੱਤਾ ਹੈ। ਇਸ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿੱਜੀ ਤੌਰ ’ਤੇ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਨੈਸ਼ਨਲ ਟੈਸਟਿੰਗ ਏਜੰਸੀ ਹੈੱਡਕੁਆਰਟਰ ਦਾ ਦੌਰਾ ਕਰ ਤਿਆਰੀਆਂ ਦੀ ਸਮੀਖਿਆ ਕਰਨ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਇਸ ਵਾਰ ਕਿਸੇ ਵੀ ਪੱਧਰ ’ਤੇ ਕਿਸੇ ਵੀ ਤਰ੍ਹਾਂ ਦੀ ਕਮੀ ਨੂੰ ਬਰਦਾਸ਼ਤ ਕਰਨ ਲਈ ਤਿਆਰ ਨਹੀਂ ਹੈ। ਨਰੇਸ਼ ਪੰਡਿਤ ਨੇ ਕਿਹਾ ਕਿ ਪ੍ਰੀਖਿਆ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਗ੍ਰਹਿ ਮੰਤਰਾਲੇ ਤੇ ਰੱਖਿਆ ਮੰਤਰਾਲੇ ਵਿਚਕਾਰ ਵਿਆਪਕ ਤਾਲਮੇਲ ਇਕ ਮੀਲ ਪੱਥਰ ਸਾਬਤ ਹੋਵੇਗਾ। ਪ੍ਰਸ਼ਨ ਪੱਤਰਾਂ ਨੂੰ ਸੁਰੱਖਿਅਤ ਕਰਨ ਲਈ ਹਵਾਈ ਸੈਨਾ ਦੀ ਮਦਦ ਲੈਣਾ ਤੇ ਡਿਜੀਟਲ ਛੇੜਛਾੜ ਨਾਲ ਨਜਿੱਠਣ ਲਈ ਵਿਸ਼ੇਸ਼ ਪ੍ਰਬੰਧ ਕਰਨਾ ਇਸ ਵਾਰ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਨਿਰਪੱਖ ਪ੍ਰੀਖਿਆ ਨੂੰ ਯਕੀਨੀ ਬਣਾਏਗਾ। ਪੰਡਿਤ ਨੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਬਿਆਨ ਦਾ ਜ਼ੋਰਦਾਰ ਸਮਰਥਨ ਕੀਤਾ ਜਿਸ ਵਿਚ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਅਫਵਾਹਾਂ ਤੇ ਗਲਤ ਜਾਣਕਾਰੀ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਸੀ। ਪੰਡਿਤ ਨੇ ਕਿਹਾ ਕਿ ਨੀਟ ਦੇ ਸੰਗਠਨਾਤਮਕ ਢਾਂਚੇ ਵਿਚ ਕੀਤੇ ਗਏ ਵੱਡੇ ਬਦਲਾਅ ਅਤੇ ਨਵੀਆਂ ਨਿਯੁਕਤੀਆਂ ਇਸ ਗੱਲ ਦਾ ਸਬੂਤ ਹਨ ਕਿ ਸਿਸਟਮ ਵਿਚ ਪੂਰੀ ਤਰ੍ਹਾਂ ਸੁਧਾਰ ਕੀਤਾ ਜਾ ਰਿਹਾ ਹੈ। ਨਰੇਸ਼ ਪੰਡਿਤ ਨੇ ਕਿਹਾ ਕਿ ਸੀਬੀਆਈ ਵੱਲੋਂ ਪੁਰਾਣੇ ਪੇਪਰ ਲੀਕ ਮਾਮਲਿਆਂ ਦੀ ਨਿਰਪੱਖ ਜਾਂ ਅਤੇ ਦੋਸ਼ੀਆਂ ਨੂੰ ਨਾ ਬਖਸ਼ਣ ਦਾ ਉਨ੍ਹਾਂ ਦਾ ਸੰਕਲਪ ਬਹੁਤ ਸਵਾਗਤਯੋਗ ਹੈ। ਨਰੇਸ਼ ਪੰਡਿਤ ਨੇ ਕਿਹਾ ਕਿ ਇਹ ਪ੍ਰੀਖਿਆ ਜੋ ਦੇਸ਼ (ਡਾਕਟਰਾਂ) ਦੇ ਭਵਿੱਖ ਦੀ ਚੋਣ ਕਰਦੀ ਹੈ, ਪੂਰੀ ਤਰ੍ਹਾਂ ਪਾਰਦਰਸ਼ੀ ਤੇ ਨਿਰਪੱਖ ਹੋਣੀ ਚਾਹੀਦੀ ਹੈ।