26ਵਾ ਰਾਸ਼ਨ ਵੰਡ ਸਮਾਰੋਹ ਕਰਵਾਇਆ ਸ਼ਿਵ ਮੰਦਿਰ ਸੁਭਾਸ਼ ਚੌਕ ਸੁਸਾਇਟੀ ਵੱਲੋਂ 26ਵਾ ਰਾਸ਼ਨ ਵੰਡ ਸਮਾਰੋਹ ਕਰਵਾਇਆ
Publish Date: Tue, 24 Nov 2026 07:08 PM (IST)
Updated Date: Tue, 24 Nov 2026 07:10 PM (IST)
--ਮਨੁੱਖਤਾ ਦੀ ਸੇਵਾ ਕਰਨਾ ਅਜੋਕੇ ਸਮੇਂ ਦੀ ਮੁੱਖ ਲੋੜ : ਭਾਈ ਹੰਸਪਾਲ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ਼ਿਵ ਮੰਦਿਰ ਸੁਭਾਸ਼ ਚੌਕ ਸੁਸਾਇਟੀ ਦੇ ਸਮੂਹ ਪ੍ਰਬੰਧਕਾਂ ਵੱਲੋਂ ਪ੍ਰਵਾਸੀ ਭਾਰਤੀ ਸੁਦੇਸ਼ ਗੁਪਤਾ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕਰਦਿਆਂ 26ਵਾਂ ਰਾਸ਼ਨ ਵੰਡ ਸਮਾਰੋਹ ਸਥਾਨਕ ਮੰਦਿਰ ਵਿਖੇ ਕਰਵਾਇਆ ਗਿਆ, ਜਿਸ ਵਿਚ ਪ੍ਰਸਿੱਧ ਸਮਾਜ ਸੇਵਕ ਪ੍ਰਿਤਪਾਲ ਸਿੰਘ ਹੰਸਪਾਲ ਨੇ ਵਿਸ਼ੇਸ਼ ਮਹਿਮਾਨ ਤੇ ਅਨਿਲ ਸ਼ੁਕਲਾ ਕੌਂਸਲਰ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ। ਸਮਾਗਮ ਆਰੰਭਤਾ ਮੌਕੇ ਸਟੇਜੀ ਫਰਜ਼ ਨਿਭਾਉਂਦਿਆਂ ਸਮਾਜ ਸੇਵੀ ਤੇ ਚੀਫ਼ ਆਰਗੇਨਾਈਜ਼ਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਤੇ ਸਮੂਹ ਪ੍ਰਬੰਧਕਾਂ ਨੇ ਵਿਸ਼ੇਸ਼ ਮਹਿਮਾਨ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆ ਕਿਹਾ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਿਤਪਾਲ ਸਿੰਘ ਹੰਸਪਾਲ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕਰਨਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ, ਸਾਨੂੰ ਕਿਰਤ ਕਰਦਿਆਂ ਦਸਵੰਧ ਕੱਢ ਕੇ ਲੋੜਵੰਦਾਂ ਦੀ ਸਹਾਇਤਾ ਜ਼ਰੂਰ ਕਰਨੀ ਚਾਹੀਦੀ ਹੈ। ਇਸ ਮੌਕੇ ਕੌਂਸਲਰ ਅਨਿਲ ਸ਼ੁਕਲਾ ਨੇ ਰਾਸ਼ਨ ਵੰਡ ਸਮਾਰੋਹ ਨੂੰ ਸ਼ਲਾਘਾਯੋਗ ਉਪਰਾਲਾ ਦੱਸਿਆ। ਸਮਾਗਮ ਦੌਰਾਨ 62 ਗਰੀਬ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਜੋਤੀ ਸ਼ਰਮਾ ਨੇ ਸਮੂਹ ਮਹਿਮਾਨਾਂ ਤੇ ਪਤਵੰਤਿਆਂ ਦਾ ਧੰਨਵਾਦ ਕੀਤਾ ਤੇ ਵਿਸ਼ੇਸ਼ ਮਹਿਮਾਨ ਨੂੰ ਸਨਮਾਨਿਤ ਕੀਤਾ। ਇਸ ਮੌਕੇ ਚੀਫ਼ ਆਰਗੇਨਾਈਜ਼ਰ ਸੁਖਵਿੰਦਰ ਮੋਹਨ ਸਿੰਘ ਭਾਟੀਆ, ਸੁਖਦੇਵ ਸਭਰਵਾਲ, ਵਿਨੋਦ ਗਰੋਵਰ, ਸਮਾਜ ਸੇਵੀ ਮਾਸਟਰ ਰਾਜ ਕੁਮਾਰ ਮਹਿਰਾ, ਪ੍ਰਦੀਪ ਮਿਨਹਾਸ, ਨਰੇਸ਼ ਕਪੂਰ, ਜਤਿੰਦਰ ਬੇਦੀ, ਜੋਗਿੰਦਰ ਤਲਵਾੜ, ਰਾਮ ਲਾਲ ਮਹਿਰਾ, ਨਿਰਮਲ ਸਿੰਘ ਹੰਸਪਾਲ, ਮਾਸਟਰ ਸਵਰਨ ਸਿੰਘ, ਜਸ਼ਮੀਤ ਸਿੰਘ, ਆਲ ਇੰਡੀਆ ਸਮਾਜ ਸੇਵੀ ਸੁਸਾਇਟੀ ਦੇ ਸਕੱਤਰ ਨਰੇਸ਼ ਕਪੂਰ ਸਮੇਤ ਸਮੂਹ ਪ੍ਰਬੰਧਕ ਹਾਜ਼ਰ ਸਨ।