ਕੇਂਦਰ ਸਰਕਾਰ ਦਾ ਫੈਸਲਾ ਸਵਾਗਤਯੋਗ : ਖੋਜੇਵਾਲ ਕੇਂਦਰ ਸਰਕਾਰ ਵੱਲੋਂ ਕੈਂਸਰ ਵਿਰੋਧੀ ਦਵਾਈਆਂ ਦੀਆਂ ਕੀਮਤਾਂ ਵਿੱਚ ਭਾਰੀ ਕਟੌਤੀ ਇੱਕ ਸਵਾਗਤਯੋਗ ਕਦਮ ਹੈ : ਖੋਜੇਵਾਲ
Publish Date: Sat, 14 Nov 2026 07:53 PM (IST)
Updated Date: Sat, 14 Nov 2026 07:54 PM (IST)
ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਅੱਜ ਦੇ ਸਮੇਂ ਵਿੱਚ ਜਦੋਂ ਹਰ ਵਿਅਕਤੀ ਕਿਸੇ ਨਾ ਕਿਸੇ ਬਿਮਾਰੀ ਤੋਂ ਪੀੜਤ ਹੈ ਤੇ ਦਵਾਈਆਂ ’ਤੇ ਨਿਰਭਰਤਾ ਤੇ ਜੀਵਨ ਬਿਤਾਉਂਦਾ ਹੈ। ਅਜਿਹੇ ਵਿਚ ਕੇਂਦਰ ਸਰਕਾਰ ਵੱਲੋਂ ਕੈਂਸਰ ਵਿਰੋਧੀ ਦਵਾਈਆਂ ਦੀਆਂ ਕੀਮਤਾਂ ਵਿੱਚ ਔਸਤਨ 96.5% ਦੀ ਕਮੀ ਕਰਨ ਲਈ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹੋਏ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ 679 ਬ੍ਰਾਂਡਾਂ ਦੇ ਕੈਂਸਰ ਵਿਰੋਧੀ ਦਵਾਈਆਂ ਦੀਆਂ ਕੀਮਤਾਂ ਵਿੱਚ 50% ਤੋਂ ਵੱਧ ਦੀ ਕਮੀ ਕਰਨਾ ਬਹੁਤ ਸਾਰੇ ਕੈਂਸਰ ਮਰੀਜ਼ਾਂ ਲਈ ਇੱਕ ਵਰਦਾਨ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਗਠਿਤ ਕਮੇਟੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ 85 ਫਾਰਮਾਸਿਊਟੀਕਲ ਕੰਪਨੀਆਂ ਨੇ 1,364 ਕੈਂਸਰ ਵਿਰੋਧੀ ਦਵਾਈਆਂ ਦੀ ਰਿਪੋਰਟ ਕੀਤੀ, ਜਿਨ੍ਹਾਂ ਵਿੱਚੋਂ 121 ਬ੍ਰਾਂਡਾਂ ਸਮੇਤ 679 ਦੀ ਕੀਮਤ ਵਿੱਚ 50% ਤੋਂ ਵੱਧ ਦੀ ਕਟੌਤੀ ਹੋਈ ਹੈ। ਇਹ ਕਟੌਤੀ ਐੱਮਆਰਪੀ ਦੇ 96.45% ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਕੈਂਸਰ, ਜਿਸਨੂੰ ਘਾਤਕ ਬਿਮਾਰੀ ਮੰਨਿਆ ਜਾਂਦਾ ਹੈ, ਜੇਕਰ ਉਸਦਾ ਸਹੀ ਸਮੇਂ ’ਤੇ ਇਲਾਜ ਹੋ ਸਕੇ ਤਾਂ ਬਿਮਾਰੀ ਤੋਂ ਛੁਟਕਾਰਾ ਮਿਲ ਸਕਦਾ ਹੈ। ਹਾਲਾਂਕਿ, ਦਵਾਈਆਂ ਦੀਆਂ ਬਹੁਤ ਜ਼ਿਆਦਾ ਕੀਮਤਾਂ ਕਾਰਨ, ਗਰੀਬ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਹ ਆਪਣਾ ਇਲਾਜ ਸਹੀ ਢੰਗ ਨਾਲ ਨਹੀਂ ਕਰਵਾ ਪਾ ਰਹੇ ਸਨ। ਕੇਂਦਰ ਸਰਕਾਰ ਵੱਲੋਂ ਦਵਾਈਆਂ ਦੀਆਂ ਕੀਮਤਾਂ ਘਟਾਉਣ ਦੇ ਕਦਮ ਨੇ ਇੱਕ ਵਾਰ ਫਿਰ ਉਮੀਦ ਦੀ ਕਿਰਨ ਜਗਾਈ ਹੈ ਤੇ ਇਸ ਫੈਸਲੇ ਦਾ ਹਰ ਪਾਸੇ ਸਵਾਗਤ ਕੀਤਾ ਜਾ ਰਿਹਾ ਹੈ।