ਪਿੰਡਾਂ ਦਾ ਸਮੁੱਚਾ ਵਿਕਾਸ ਕਰਵਾ ਰਹੀ ਸੂਬਾ ਸਰਕਾਰ : ਪੰਡੋਰੀ
ਸੀ.ਐਮ. ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾ ਦਾ ਸਮੁੱਚਾ ਵਿਕਾਸ ਕਰਵਾ ਰਹੀ ਹੈ ਸੂਬਾ ਸਰਕਾਰ : ਵਿਜੇ ਪੰਡੋਰੀ
Publish Date: Thu, 15 Jan 2026 06:37 PM (IST)
Updated Date: Thu, 15 Jan 2026 06:39 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਪੂਰੀ ਤਨਦੇਹੀ ਦੇ ਨਾਲ ਕਰਵਾਇਆ ਜਾ ਰਿਹਾ ਹੈ। ਇਹ ਗੱਲ ਆਮ ਆਦਮੀ ਪਾਰਟੀ ਐੱਸਸੀ ਵਿੰਗ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਵਿਜੇ ਕੁਮਾਰ ਸਰਪੰਚ ਪੰਡੋਰੀ ਨੇ ਕਹੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਹਿਯੋਗ ਸਦਕਾ ਪਿੰਡ ਢੱਕ ਪੰਡੋਰੀ ਦਾ ਵਿਕਾਸ ਜੰਗੀ ਪੱਧਰ ‘ਤੇ ਕਰਵਾਇਆ ਜਾ ਰਿਹਾ ਹੈ। ਮੌਜੂਦਾ ਪੰਚਾਇਤ ਵੱਲੋਂ ਉਹ ਕੰਮ ਕਰਵਾਏ ਜਾ ਰਹੇ ਹਨ, ਜੋ ਕਿ ਪਿਛਲੇ ਲੰਮੇ ਸਮੇਂ ਤੋਂ ਰੁਕੇ ਹੋਏ ਸਨ। ਉਨ੍ਹਾਂ ਦੱਸਿਆ ਕਿ ਪਿੰਡ ਵਿਚ ਕਾਫੀ ਸਮੇਂ ਤੋਂ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਆ ਰਹੀ ਸੀ, ਜਿਸ ਕਰਕੇ ਮੱਛਰਾਂ-ਮੱਖੀਆਂ ਦੀ ਬਹੁਤ ਜ਼ਿਆਦਾ ਭਰਮਾਰ ਸੀ ਤੇ ਬਿਮਾਰੀ ਫੈਲਣ ਦਾ ਵੀ ਡਰ ਸੀ, ਜਿਸ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੇ ਵਿਧਾਨਸਭਾ ਹਲਕਾ ਫਗਵਾੜਾ ਦੇ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ ਦੇ ਉਪਰਾਲੇ ਸਦਕਾ ਪੰਜਾਬ ਸਰਕਾਰ ਤੋਂ ਗ੍ਰਾਂਟ ਜਾਰੀ ਕਰਵਾ ਕੇ 1500 ਸਕੇਅਰ ਫੁੱਟ ਲੰਮੀ ਸੀਵਰੇਜ ਦੀ ਪਾਈਪ ਲਾਈਨ ਪਾਈ ਜਾ ਰਹੀ ਹੈ, ਜੋ ਕਿ ਪਿੰਡ ਦੀ ਫਿਰਨੀ ਉੱਤੇ ਹੈ, ਜਿਸ ਨਾਲ ਪਿੰਡ ਦੀ ਨੁਹਾਰ ਵੀ ਬਦਲੇਗੀ ਅਤੇ ਪਿੰਡ ਦਾ ਵਾਤਾਵਰਣ ਵੀ ਸਾਫ ਹੋਵੇਗਾ। ਇਸ ਤੋਂ ਇਲਾਵਾ ਪੰਚਾਇਤ ਘਰ ਦੀ ਇਮਾਰਤ ਦੀ ਵੀ ਮੁੜ ਉਸਾਰੀ ਕਰਵਾਈ ਗਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਬਿੰਦਰ ਪਾਲ ਪੰਚ, ਮੋਹਨ ਲਾਲ ਪੰਚ, ਬਲਵਿੰਦਰ ਪਾਲ ਪੰਚ, ਪ੍ਰੇਮ ਕੁਮਾਰ ਪੰਚ, ਸਤਪਾਲ ਸੱਤੀ ਪੰਚ, ਵਿਜੇ ਕੁਮਾਰ ਦੋਧੀ ਸਾਬਕਾ ਸਰਪੰਚ, ਅਵਤਾਰ ਮਾਹੀ, ਜਗੀਰੀ ਰਾਮ ਮਾਹੀ, ਜਗਦੀਸ਼ ਕੁਮਾਰ ਆਦਿ ਹਾਜ਼ਰ ਸਨ।