ਬਾਬੇ ਨਾਨਕ ਦੀਆਂ ਸਿੱਖਿਆਵਾਂ ਪ੍ਰੇਰਨਾਸ੍ਰੋਤ : ਗੁਰਸਿਮਰ ਸਿੰਘ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ-ਗੁਰਸਿਮਰ ਸਿੰਘ
Publish Date: Sun, 22 Nov 2026 06:50 PM (IST)
Updated Date: Sun, 22 Nov 2026 06:52 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਗਵਾੜਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੱਢੇ ਗਏ ਵਿਸ਼ਾਲ ਨਗਰ ਕੀਰਤਨ ਵਿਚ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੀਨੀਅਰ ਆਗੂ ਗੁਰਸਿਮਰ ਸਿੰਘ ਨੇ ਆਪਣੇ ਸਾਥੀਆਂ ਵਿਸ਼ੂ ਘਈ, ਪ੍ਰਦੀਪ ਸਿੰਘ ਸਮੇਤ ਸ਼ਿਰਕਤ ਕਰਦਿਆਂ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਤੇ ਦੇਸ਼ ਪੰਜਾਬ ਤੇ ਹਲਕੇ ਦੇ ਲੋਕਾਂ ਦੀ ਸੁੱਖ, ਸ਼ਾਂਤੀ ਤੇ ਤਰੱਕੀ ਦੀ ਅਰਦਾਸ ਕੀਤੀ। ਇਸ ਮੌਕੇ ਗੁਰਸਿਮਰ ਸਿੰਘ ਨੇ ਕਿਹਾ ਕਿ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤਾ ਗਿਆ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸਿਧਾਂਤ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਮਾਜ ਵਿੱਚੋਂ ਜਾਤ-ਪਾਤ, ਊਚ-ਨੀਚ ਤੇ ਭੇਦਭਾਵ ਨੂੰ ਖ਼ਤਮ ਕਰਨ ਦਾ ਸੰਦੇਸ਼ ਦਿੱਤਾ ਤੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਆਪਸੀ ਪਿਆਰ, ਸਾਂਝੀਵਾਲਤਾ ਤੇ ਸਰਬੱਤ ਦੇ ਭਲੇ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਮਨੁੱਖ ਨੂੰ ਨੇਕ ਜੀਵਨ ਜਿਊਣ ਦੀ ਪ੍ਰੇਰਨਾ ਦਿੰਦੀਆਂ ਹਨ। ਗੁਰਸਿਮਰ ਸਿੰਘ ਨੇ ਕਿਹਾ ਕਿ ਅੱਜ ਲੋੜ ਹੈ ਕਿ ਅਸੀਂ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਵਿੱਚ ਆਪਸੀ ਭਾਈਚਾਰਾ ਮਜ਼ਬੂਤ ਕਰੀਏ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਈਏ।ਉ