ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ : ਸੋਨੂੰ ਯੂਐੱਸਏ
ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ : ਬਲਵਿੰਦਰ ਸਿੰਘ ਸੋਨੂੰ USA
Publish Date: Sat, 21 Nov 2026 08:20 PM (IST)
Updated Date: Sat, 21 Nov 2026 08:22 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੈਂਬਰ ਬਲਵਿੰਦਰ ਸਿੰਘ ਸੋਨੂੰ ਯੂਐੱਸਏ ਨੇ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤਾ ਗਿਆ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸਿਧਾਂਤ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਮਾਜ ਵਿੱਚੋਂ ਜਾਤ-ਪਾਤ, ਊਚ-ਨੀਚ ਤੇ ਭੇਦਭਾਵ ਨੂੰ ਖ਼ਤਮ ਕਰਨ ਦਾ ਸੰਦੇਸ਼ ਦਿੱਤਾ ਤੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਆਪਸੀ ਪਿਆਰ, ਸਾਂਝੀਵਾਲਤਾ ਤੇ ਸਰਬੱਤ ਦੇ ਭਲੇ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਮਨੁੱਖ ਨੂੰ ਨੇਕ ਜੀਵਨ ਜਿਊਣ ਦੀ ਪ੍ਰੇਰਨਾ ਦਿੰਦੀਆਂ ਹਨ। ਬਲਵਿੰਦਰ ਸਿੰਘ ਸੋਨੂੰ ਨੇ ਕਿਹਾ ਕਿ ਅੱਜ ਲੋੜ ਹੈ ਕਿ ਅਸੀਂ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਤੇ ਚੱਲਦਿਆਂ ਸਮਾਜ ਵਿੱਚ ਆਪਸੀ ਭਾਈਚਾਰਾ ਮਜ਼ਬੂਤ ਕਰੀਏ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਈਏ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਮੁੱਚੀ ਮਾਨਵਤਾ ਨੂੰ ਆਪਸੀ ਪਿਆਰ, ਸ਼ਾਂਤੀ ਅਤੇ ਸਰਬੱਤ ਦੇ ਭਲੇ ਦੇ ਰਾਹ ਤੇ ਚੱਲਣ ਦੀ ਸਮਰੱਥਾ ਬਖ਼ਸ਼ਣ।