ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਰੀ ਮਨੁੱਖਤਾ ਲਈ ਕਲਿਆਣਕਾਰੀ : ਜਥੇਦਾਰ ਡੋਗਰਾਂਵਾਲ
-ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਰੀ ਮਨੁੱਖਤਾ ਲਈ ਕਲਿਆਣਕਾਰੀ : ਜਥੇ. ਡੋਗਰਾਂਵਾਲ -ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਪਰਵਿੰਦਰ ਸਿੰਘ ਸਾਰੰਗ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ, ਲਿਟਲ ਐਂਜਲਸ ਕੋ-ਐਡ ਸਕੂਲ ਦੇ ਵਿਦਿਆਰਥੀਆਂ, ਭਾਈ ਮਨਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਤੇ ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਸਟੇਟ ਗੁਰਦੁਆਰਾ ਸਾਹਿਬ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਭਾਈ ਹਰਵਿੰਦਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇੱਕ ਖਿੱਤੇ ਜਾਂ ਧਰਮ ਦੇ ਪਵਿੱਤਰ ਗ੍ਰੰਥ ਨਹੀਂ ਸਗੋਂ ਸਮੁੱਚੀ ਮਾਨਵਤਾ ਨੂੰ ਭਾਈਚਾਰਕ ਏਕਤਾ ਤੇ ਵਿਸ਼ਵ ਸ਼ਾਂਤੀ ਦਾ ਉਪਦੇਸ਼ ਦੇਣ ਵਾਲੇ ਗਿਆਨ ਦਾ ਸਾਗਰ ਹਨ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਾਨਵਤਾ ਵਿੱਚ ਮੌਜੂਦ ਸਾਂਝੇ ਤੇ ਸਦੀਵੀ ਤੱਤ ਨੂੰ ਪਛਾਨਣ ਦਾ ਇਕ ਵੱਡਾ ਸੰਕਲਪ ਦਿੱਤਾ ਸੀ, ਜੋ ਕਿ ਅੱਜ ਵੀ ਪ੍ਰਸੰਗਿਕ ਹੈ। ਸਟੇਟ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਨੇ ਵੀ ਕਥਾ ਵਿਚਾਰਾਂ ਦੁਆਰਾ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ , ਵਿਚਾਰਧਾਰਾਵਾ ਤੇ ਕਲਿਆਣਕਾਰੀ ਕਾਰਜਾਂ ਪ੍ਰਤੀ ਪ੍ਰੇਰਿਤ ਕੀਤਾ ਤੇ ਕਿਹਾ ਕਿ ਸਮੁੱਚੀ ਮਾਨਵਤਾ ਨੂੰ ਸਾਰਥਕ ਜੀਵਨ ਜਿਉਣ ਵੱਲ ਪ੍ਰੇਰਿਤ ਕਰਦੇ ਹਨ। ਕਵੀਸ਼ਰੀ ਜਥੇ. ਭਾਈ ਜਸਬੀਰ ਸਿੰਘ ਚੰਡੇਰ ਨੇ ਕਵੀਸ਼ਰੀ ਰਾਹੀਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੁੱਚੀ ਜੀਵਨ ਨੂੰ ਪ੍ਰਸੰਗਿਕ ਕੀਤਾ। ਸਮਾਗਮ ਦੌਰਾਨ ਪ੍ਰਬੰਧਕ ਕਮੇਟੀ ਨੇ ਸਮੂਹ ਰਾਗੀ ਜਥਿਆਂ, ਕਥਾਵਾਚਕ ਤੇ ਸਕੂਲੀ ਵਿਦਿਆਰਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਟੇਜੀ ਫਰਜ਼ ਨਿਭਾਉਂਦਿਆਂ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਵਿਸ਼ਵਾਸ ਨੂੰ ਦਿ੍ੜ ਕਰਨ ਦਾ ਸੁਨੇਹਾ ਦਿੱਤਾ। ਵੱਖ-ਵੱਖ ਧਾਰਮਿਕ ਜਥੇਬੰਦੀਆਂ ਦਸਮੇਸ਼ ਸੇਵਕ ਸਭਾ, ਨੌਜਵਾਨ ਸੇਵਾ ਸੁਸਾਇਟੀ, ਸ੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸੁਸਾਇਟੀ, ਵੱਲੋਂ ਫਰੂਟ ਸਲਾਦ, ਪਕੌੜੇ, ਸਮੌਸੇ, ਬਿਸਕੁੱਟ ਤੇ ਚਾਹ ਦੇ ਲੰਗਰ ਵੀ ਲਗਾਏ ਗਏ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਲਈ ਗੁਰੂ ਕਾ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਬੀਬੀ ਭਜਨ ਕੌਰ ਡੋਗਰਾਂਵਾਲ ਸਾਬਕਾ ਐਗਜ਼ੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਲਖਵਿੰਦਰ ਸਿੰਘ ਡੋਗਰਾਂਵਾਲ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਰਛਪਾਲ ਸਿੰਘ ਸਿਟੀ ਕੇਬਲ, ਮਨਮੋਹਨ ਸਿੰਘ, ਸੁਖਰਾਜ ਸਿੰਘ, ਭਾਈ ਦਵਿੰਦਰਪਾਲ ਸਿੰਘ, ਭਾਈ ਅਮਰਬੀਰ ਸਿੰਘ ਲਾਲੀ, ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਭਾਈ ਕੁਲਵਿੰਦਰ ਸਿੰਘ ਠੇਕੇਦਾਰ, ਭਾਈ ਦਵਿੰਦਰ ਸਿੰਘ ਭਾਈ ਮੋਹਕਮ ਸਿੰਘ ਹੈੱਡ ਗ੍ਰੰਥੀ, ਭਾਈ ਕੁਲਵਿੰਦਰ ਸਿੰਘ, ਅਮਰਜੀਤ ਸਿੰਘ ਸਡਾਨਾ, ਜਥੇਦਾਰ ਜਸਵਿੰਦਰ ਸਿੰਘ ਬੱਤਰਾ, ਹਰਵੰਤ ਸਿੰਘ, ਹਰਜੀਤ ਸਿੰਘ ਭਾਟੀਆ, ਭਾਈ ਦਵਿੰਦਰ ਸਿੰਘ ਢਪੱਈ, ਜਸਪ੍ਰੀਤ ਸਿੰਘ ਸਚਦੇਵਾ, ਗੁਰਪ੍ਰੀਤ ਸਿੰਘ ਬੱਬਲੂ, ਆਗਿਆਪਾਲ ਸਿੰਘ, ਕੰਵਲਜੀਤ ਸਿੰਘ, ਗੁਰਸ਼ਰਨ ਸਿੰਘ, ਜਸਕਰਨ ਸਿੰਘ, ਜਸਬੀਰ ਸਿੰਘ, ਹਰਕਮਲ ਸਿੰਘ, ਸਵਰਨ ਸਿੰਘ, ਦਵਿੰਦਰ ਸਿੰਘ ਦੇਵ, ਪਰਮਿੰਦਰ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਬੱਬਲੂ, ਜਸਬੀਰ ਸਿੰਘ, ਗੁਰਵਿੰਦਰ ਸਿੰਘ, ਪ੍ਰੀਤਪਾਲ ਸਿੰਘ ਸੋਨੂੰ, ਦਵਿੰਦਰ ਸਿੰਘ ਦੇਵ, ਸਵਰਨ ਸਿੰਘ ਗਾਬੜੀਆ, ਭੁਪਿੰਦਰ ਸਿੰਘ, ਰਜਿੰਦਰ ਸਿੰਘ ਧੰਜਲ ਕੌਂਸਲਰ, ਮਾਸਟਰ ਮਲਕੀਤ ਸਿੰਘ, ਹਰਸਿਮਰਨ ਸਿੰਘ, ਜਥੇਦਾਰ ਸੁਖਜਿੰਦਰ ਸਿੰਘ ਬੱਬਰ, ਭਾਈ ਵਰਿਆਮ ਸਿੰਘ ਕਪੂਰ, ਗੁਰਮੀਤ ਸਿੰਘ ਖਾਲਸਾ, ਲਖਵੀਰ ਸਿੰਘ ਸ਼ਾਹੀ, ਸੁਰਿੰਦਰਪਾਲ ਸਿੰਘ, ਸੁਰਜੀਤ ਸਿੰਘ ਵਿੱਕੀ, ਧੰਨਪ੍ਰੀਤ ਸਿੰਘ ਭਾਟੀਆ, ਜਗਜੀਤ ਸਿੰਘ, ਭਾਈ ਭੁਪਿੰਦਰ ਸਿੰਘ, ਗੁਰਨਾਮ ਸਿੰਘ, ਗੁਰਮੇਲ ਸਿੰਘ, ਅਜੀਤ ਸਿੰਘ, ਸ਼ਮਸ਼ੇਰ ਸਿੰਘ, ਕੁਲਵਿੰਦਰ ਸਿੰਘ, ਭਾਈ ਸ਼ੇਰ ਸਿੰਘ, ਉਪਕਾਰ ਸਿੰਘ ,ਉੱਜਲ ਸਿੰਘ, ਕੁਲਦੀਪ ਸਿੰਘ, ਭਾਈ ਜਤਿੰਦਰ ਸਿੰਘ, ਪ੍ਰਮਿੰਦਰਦੀਪ ਸਿੰਘ, ਬੋਹੜ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਗੁਰਮੇਜ ਸਿੰਘ, ਸੁਰਜੀਤ ਪਾਲ ਸਿੰਘ, ਗੁਰਪ੍ਰੀਤ ਸਿੰਘ ਸੋਨਾ, ਹਰਦਿਆਲ ਸਿੰਘ, ਜਸਬੀਰ ਸਿੰਘ ਰਾਣਾ, ਹਰਵਿੰਦਰ ਸਿੰਘ ਸਮੇਤ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਦਸਮੇਸ਼ ਸੇਵਕ ਜਥਾ, ਸ਼ਬਦ ਚੌਕੀ ਜੱਥਾ, ਜੋੜਾ ਘਰ ਸੇਵਕ ਸਭਾ, ਬਾਬਾ ਫਤਹਿ ਸਿੰਘ ਸੇਵਾ ਸੁਸਾਇਟੀ ਆਦਿ ਸਮੇਤ ਸਮੂਹ ਧਾਰਮਿਕ ਜਥੇਬੰਦੀਆਂ ਤੇ ਸੰਗਤਾਂ ਹਾਜ਼ਰ ਸਨ।