ਕੇ ਸੈਵਨ ਸਟੂਡੀਓ ਫਗਵਾੜਾ ਨੇ ਮਨਾਈਆਂ ਤੀਆਂ
ਕੇ ਸੈਵਨ ਸਟੂਡੀਓ ਫਗਵਾੜਾ ਵੱਲੋਂ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
Publish Date: Sun, 16 Aug 2026 08:09 PM (IST)
Updated Date: Sun, 16 Aug 2026 08:11 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਕੇ ਸੈਵਨ ਸਟੂਡੀਓ ਫਗਵਾੜਾ ਵੱਲੋਂ ਪੰਜਾਬੀ ਸੱਭਿਆਚਾਰ ਤੇ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮਹਿਲਾਵਾਂ ਨੇ ਗਿੱਧਾ, ਭੰਗੜਾ, ਪੰਜਾਬੀ ਲੋਕ-ਗੀਤਾਂ ਤੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਰੰਜਨਾ ਵਾਜਪਾਈ ਨੇ ਕਿਹਾ ਕਿ “ਤੀਆਂ ਸਾਡੇ ਪੰਜਾਬੀ ਸੱਭਿਆਚਾਰ ਤੇ ਵਿਰਸੇ ਦਾ ਅਹਿਮ ਹਿੱਸਾ ਹਨ। ਇਹ ਤਿਉਹਾਰ ਸਾਡੀਆਂ ਮਾਵਾਂ, ਭੈਣਾਂ ਤੇ ਧੀਆਂ ਨੂੰ ਆਪਣੇ ਅਮੀਰ ਸੱਭਿਆਚਾਰ ਤੇ ਪਰੰਪਰਾਵਾਂ ਨਾਲ ਜੋੜਦਾ ਹੈ। ਅਜਿਹੇ ਸਮਾਗਮ ਮਹਿਲਾਵਾਂ ਨੂੰ ਰੋਜ਼ਾਨਾ ਦੀ ਰੁਝੇਵਿਆਂ ਭਰੀ ਜ਼ਿੰਦਗੀ ਤੋਂ ਕੁਝ ਸਮਾਂ ਕੱਢ ਕੇ ਖੁਸ਼ੀਆਂ ਸਾਂਝੀਆਂ ਕਰਨ ਤੇ ਆਪਣੀ ਵਿਰਾਸਤ ਨੂੰ ਜੀਵੰਤ ਰੱਖਣ ਦਾ ਮੌਕਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਕੇ ਸੈਵਨ ਸਟੂਡੀਓ ਫਗਵਾੜਾ ਦਾ ਮਕਸਦ ਸਿਰਫ਼ ਮਹਿਲਾਵਾਂ ਨੂੰ ਫਿਟਨੈੱਸ ਨਾਲ ਜੋੜਨਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਸਿਹਤਮੰਦ, ਖੁਸ਼ਹਾਲ ਤੇ ਆਤਮ-ਵਿਸ਼ਵਾਸੀ ਬਣਾਉਣ ਦੇ ਨਾਲ-ਨਾਲ ਪੰਜਾਬੀ ਸੱਭਿਆਚਾਰ ਨਾਲ ਜੋੜ ਕੇ ਰੱਖਣਾ ਵੀ ਹੈ। ਸਮਾਗਮ ਦੌਰਾਨ ਮਹਿਲਾਵਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਸ਼ਿਰਕਤ ਕਰਕੇ ਤੀਆਂ ਦੇ ਰੰਗ ਨੂੰ ਹੋਰ ਵੀ ਖੂਬਸੂਰਤ ਬਣਾ ਦਿੱਤਾ। ਸਮਾਗਮ ਦੇ ਅੰਤ ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਮਹਿਲਾਵਾਂ ਦਾ ਧੰਨਵਾਦ ਕੀਤਾ ਗਿਆ।