ਕੇਸਰੀ ਦੰਗਲ ’ਚ ਈਰਾਨ ਤੋਂ ਆਉਣਗੇ ਪਹਿਲਵਾਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਪੁੰਨਿਆ ਕੇਸਰੀ ਦੰਗਲ 22 ਨੂੰ ਸੁਲਤਾਨਪੁਰ ਲੋਧੀ ਵਿਖੇ ,ਈਰਾਨ ਤੋਂ ਪਹਿਲਵਾਨ ਪੁੱਜਣਗੇ
Publish Date: Thu, 19 Nov 2026 08:02 PM (IST)
Updated Date: Thu, 19 Nov 2026 08:03 PM (IST)
ਪੁੰਨਿਆਂ ਕੇਸਰੀ ਦੇ ਜੇਤੂ ਪਹਿਲਵਾਨ ਨੂੰ 1 ਲੱਖ 11 ਹਜ਼ਾਰ ਨਾਲ ਸਨਮਾਨਿਤ ਕੀਤਾ ਜਾਵੇਗਾ : ਸ਼ਾਹ, ਡੀਐੱਸਪੀ ਸੁਲਤਾਨਪੁਰ ਲੋਧੀ ’ਚ 22 ਤੋਂ ਸ਼ੁਰੂ ਹੋਵੇਗਾ ਗੁਰਪੁਰਬ ਨੂੰ ਸਮਰਪਿਤ ਦੰਗਲ : ਟੀਟਾ, ਕਾਂਜਲੀ ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮਨੁੱਖਤਾ ਦੇ ਰਹਿਬਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੈਸਲਿੰਗ ਐਸੋਸੀਏਸ਼ਨ ਕਪੂਰਥਲਾ ਵੱਲੋਂ ਪ੍ਰਵਾਸੀ ਪੰਜਾਬੀਆਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਲੀਡਰ ਸਿੰਘ ਤੇ ਬਾਬਾ ਹਰਜੀਤ ਸਿੰਘ ਦਮਦਮਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ 22 ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸ੍ਰੀ ਗੁਰੂ ਨਾਨਕ ਦੇਵ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰੈਸਲਿੰਗ ਐਸੋਸੀਏਸ਼ਨ ਕਪੂਰਥਲਾ ਦੇ ਪ੍ਰਧਾਨ ਕੁਲਵੰਤ ਸਿੰਘ ਸ਼ਾਹ ਯੂਐੱਸਏ, ਸਕੱਤਰ ਡੀਐੱਸਪੀ ਪਿਆਰਾ ਸਿੰਘ ਪਾਜੀਆਂ, ਲੈਕਚਰਾਰ ਬਲਦੇਵ ਸਿੰਘ ਟੀਟਾ, ਮਲਕੀਤ ਸਿੰਘ ਕਾਂਜਲੀ ਤੇ ਜਗਮੋਹਣ ਸਿੰਘ ਜਾਗਲਾ ਨੇ ਦੱਸਿਆ ਕਿ ਦੰਗਲ ਦਾ ਉਦਘਾਟਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਤੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦੰਗਲ ਵਿੱਚ ਭਾਰਤ ਦੇ ਚੋਟੀ ਦੇ ਪਹਿਲਵਾਨ ਹਿੱਸਾ ਲੈਣਗੇ ਤੇ ਈਰਾਨ ਤੋਂ ਵੀ ਅੰਤਰਰਾਸ਼ਟਰੀ ਪੱਧਰ ਦੇ ਪਹਿਲਵਾਨ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਲੜਕੀਆਂ ਦੇ ਵਰਗ ਵਿੱਚ ਵੀ ਅੰਤਰਰਾਸ਼ਟਰੀ ਪੱਧਰ ਦੀ ਲੜਕੀਆਂ ਆਪਣੇ ਜ਼ੋਹਰ ਦਿਖਾਉਣਗੀਆਂ। ਉਨ੍ਹਾਂ ਦੱਸਿਆ ਕਿ ਪੁੰਨਿਆਂ ਕੇਸਰੀ ਦੰਗਲ ਦੇ ਜੇਤੂ ਨੂੰ 1.11 ਲੱਖ, ਉਪ ਜੇਤੂ 75,000 ਹਜ਼ਾਰ ਤੇ ਤੀਜੇ ਪਹਿਲਵਾਨ ਨੂੰ 50,000 ਹਜ਼ਾਰ ਦਿੱਤੇ ਜਾਣ। ਇਸ ਤੋਂ ਇਲਾਵਾ ਪੁੰਨਿਆ ਟਾਈਗਰ, ਪੰਜਾਬ ਕੁਮਾਰ ਤੇ ਸਿਤਾਰੇ ਪੰਜਾਬ ਦੇ ਟਾਈਟਲ ਹੇਠ ਵੀ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨਾਮਾਂ ਦੀ ਵੰਡ ਹਲਕਾ ਨਕੋਦਰ ਦੇ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਕੀਤਾ ਜਾਵੇਗਾ। ਵਿਸ਼ੇਸ਼ ਮਹਿਮਾਨ ਵਜੋਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਪਹੁੰਚ ਰਹੇ ਹਨ। ਇਸ ਮੌਕੇ ਪ੍ਰਧਾਨ ਕੁਲਵੰਤ ਸਿੰਘ ਸ਼ਾਹ ਨੇ ਦੱਸਿਆ ਕਿ ਇਸ ਦੰਗਲ ਲਈ ਪ੍ਰਵਾਸੀ ਪੰਜਾਬੀਆਂ ਵੱਲੋਂ ਵੱਡਾ ਸਹਿਯੋਗ ਦਿੱਤਾ ਜਾ ਰਿਹਾ ਹੈ ਤੇ ਦੰਗਲ ਵਿੱਚ ਪ੍ਰਵਾਸੀ ਪੰਜਾਬੀ ਵੀ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਦਾ ਮਕਸਦ ਕੁਸ਼ਤੀ ਦੀ ਖੇਡ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ। ਇਸ ਮੌਕੇ ਆੜਤੀਆ ਐਸੋਸੀਏਸ਼ਨ ਦੇ ਆਗੂ ਸੁਖਪਾਲਬੀਰ ਸਿੰਘ ਝੰਡਵਾਲ, ਅਮਰਜੀਤ ਸਿੰਘ, ਰੇਸ਼ਮ ਸਿੰਘ, ਕੁਲਬੀਰ ਸਿੰਘ ਵਲਣੀ, ਪ੍ਰਧਾਨ ਦੀਪਕ ਧੀਰ ਵਰਣ ਸ਼ਰਮਾਂ ਸਿਮਰਨ ਆਦਿ ਹਾਜ਼ਰ ਸਨ।