ਸਾਬਕਾ ਸਰਪੰਚ ਅਲੋਦੀਪੁਰ ਦੇ ਦੇਹਾਂਤ ’ਤੇ ਪਰਿਵਾਰ ਨਾਲ ਵਿਧਾਇਕ ਰਾਣਾ ਗੁਰਜੀਤ ਨੇ ਦੁੱਖ ਕੀਤਾ ਸਾਂਝਾ ਸਾਬਕਾ ਸਰਪੰਚ ਜਸਬੀਰ ਕੌਰ ਅਲੋਦੀਪੁਰ ਦੇ ਬੇਵਕਤੀ ਦੇਹਾਂਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ : ਰਾਣਾ ਗੁਰਜੀਤ ਸਿੰਘ
Publish Date: Tue, 06 Oct 2026 08:29 PM (IST)
Updated Date: Tue, 06 Oct 2026 08:32 PM (IST)
ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ, ਕਪੂਰਥਲਾ : ਬੀਤੇ ਦਿਨੀਂ ਪਿੰਡ ਅਲੋਦੀਪੁਰ ਦੀ ਸਾਬਕਾ ਸਰਪੰਚ ਜਸਬੀਰ ਕੌਰ ਦੇ ਹੋਏ ਦਿਹਾਂਤ ਉਪਰੰਤ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਪਿੰਡ ਅਲੋਦੀਪੁਰ ਵਿਖੇ ਸਰਪੰਚ ਸਤਨਾਮ ਸਿੰਘ ਅਲੋਦੀਪੁਰ ਅਤੇ ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ (ਰਜਿ) ਦੇ ਨਾਲ਼ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਸਾਬਕਾ ਸਰਪੰਚ ਜਸਬੀਰ ਕੌਰ ਅਲੋਦੀਪੁਰ ਦੀ ਬੇਵਕਤੀ ਮੌਤ ਤੇ ਸਮੂਹ ਪਰਿਵਾਰ, ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਰਾਣਾ ਨੇ ਕਿਹਾ ਕਿ ਮੈਂ ਇਸ ਪਰਿਵਾਰ ਨਾਲ਼ ਹਰ ਵਕ਼ਤ ਖੜਾ ਹਾਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਮਨਮੋਹਨ ਸਿੰਘ ਬਾਜਵਾ, ਐਡਵੋਕੇਟ ਸੁਖਬੀਰ ਸਿੰਘ ਸੰਧੂ ਪੀ ਏ, ਐਡਵੋਕੇਟ ਹਰਜੀਤ ਸਿੰਘ, ਬਾਬਾ ਵਿਜੇ ਕੁਮਾਰ ਹਮੀਰਾ, ਗੁਰਮੇਲ ਸਿੰਘ, ਦਲਬੀਰ ਸਿੰਘ, ਕੁਲਬੀਰ ਸਿੰਘ, ਬਲਵੰਤ ਸਿੰਘ, ਜੋਗਿੰਦਰ ਸਿੰਘ, ਕਰਨੈਲ ਸਿੰਘ, ਕਰਤਾਰ ਸਿੰਘ ਸੀਨੀਅਰ ਕਾਂਗਰਸੀ ਆਗੂ, ਨੰਦ ਸਿੰਘ, ਲਾਲ ਸਿੰਘ, ਤਰਲੋਕ ਸਿੰਘ, ਪ੍ਰੇਮ, ਅਰਜਣ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਸਾਰੇ ਆਗੂਆਂ ਨੇ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਕਿ ਭੈਣ ਜਸਬੀਰ ਕੌਰ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਜਾਣਕਾਰੀ ਦਿੰਦਿਆਂ ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ, ਸਤਨਾਮ ਸਿੰਘ ਸਰਪੰਚ ਅਲੋਦੀਪੁਰ ਨੇ ਦੱਸਿਆ ਜਸਬੀਰ ਕੌਰ ਸਾਬਕਾ ਸਰਪੰਚ ਅਲੋਦੀਪੁਰ ਦੇ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਉਨ੍ਹਾਂ ਦੇ ਗ੍ਰਹਿ ਪਿੰਡ ਅਲੋਦੀਪੁਰ ਜ਼ਿਲ੍ਹਾ ਕਪੂਰਥਲਾ ਵਿਖੇ ਮਿਤੀ 9 ਅਕਤੂਬਰ ਦਿਨ ਸ਼ੁਕਰਵਾਰ ਟਾਇਮ ਦੁਪਹਿਰ 12 ਤੋਂ 2 ਵਜੇ ਤਕ ਹੋਵੇਗੀ।