- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2027 ਦੀਆਂ ਚੋਣਾਂ ਵਿੱਚ ਯੂਥ ਅਹਿਮ ਰੋਲ ਅਦਾ ਕਰੇਗਾ : ਕੁਲਦੀਪ ਟਾਂਡੀ

--ਆਪ ਸਰਕਾਰ ਦੇ ਰਾਜ ’ਚ ਨਸ਼ਿਆਂ, ਲੁੱਟਾਂ-ਖੋਹਾਂ ਤੇ ਕਤਲੋਗਾਰਤ ’ਚ ਹੋਇਆਵਾਧਾ
ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਯੂਥ ਅਹਿਮ ਰੋਲ ਅਦਾ ਕਰੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਕੁਲਦੀਪ ਸਿੰਘ ਟਾਂਡੀ ਨੇ ਅੱਜ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਹੋਇਆ ਕੀਤਾ। ਉਨ੍ਹਾਂ ਕਿਹਾ ਕਿ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਦਾ ਵਾਅਦੇ ਕੀਤੇ ਸੀ ਉਨ੍ਹਾਂ ਵਾਅਦਿਆਂ ਨੂੰ ਪੂਰਾ ਨਾ ਹੁੰਦੇ ਦੇਖਦਿਆਂ ਸੂਬੇ ਦੇ ਲੋਕ ਇਸ ਵਾਰ ਆਮ ਆਦਮੀ ਪਾਰਟੀ ਨੂੰ ਬਾਹਰ ਦਾ ਰਸਤਾ ਦਿਖਾਉਣਗੇ। ਟਾਂਡੀ ਨੇ ਕਿਹਾ ਕਿ ਬਦਲਾਅ ਦੇ ਨਾਂ ’ਤੇ ਸੱਤਾ ਵਿੱਚ ਆਈ ਸਰਕਾਰ ਨੇ ਲੋਕਾਂ ਨੂੰ ਬਦਲਾਅ ਦੀ ਥਾਂ ਨਿਰਾਸ਼ਾ ਦਿੱਤੀ ਹੈ। ਪੰਜਾਬ ਦੇ ਲੋਕ ਹੁਣ ਸਰਕਾਰ ਦੇ ਭਾਸ਼ਣ ਨਹੀਂ, ਸਗੋਂ ਪਿਛਲੇ ਸਾਢੇ ਚਾਰ ਸਾਲਾਂ ਦੀ ਅਸਲ ਕਾਰਗੁਜ਼ਾਰੀ ਦਾ ਹਿਸਾਬ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਨਸ਼ਿਆਂ, ਲੁੱਟਾਂ-ਖੋਹਾਂ ਤੇ ਕਤਲ ਵਰਗੀਆਂ ਘਟਨਾਵਾਂ ਵਿਚ ਲਗਾਤਾਰ ਹੋ ਰਿਹਾ ਵਾਧਾ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰਦਾ ਹੈ ਕਿਉਂਕਿ ਜਦੋਂ ਤੋਂ ਸੂਬੇ ਵਿੱਚ ਆਪ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਡਾਵਾਂਡੋਲ ਹੋਈ ਪਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਲੈ ਕੇ ਲੋਕਾਂ ’ਚ ਚਿੰਤਾ ਵਧ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀ ਕਥਿਤ ਨਾਕਾਮੀ ਕਾਰਨ ਨਸ਼ਿਆਂ ਦਾ ਦੈਂਤ ਪੰਜਾਬ ਦੀ ਜਵਾਨੀ ਨੂੰ ਆਪਣੀ ਲਪੇਟ ’ਚ ਲੈ ਰਿਹਾ ਹੈ ਤੇ ਕਈ ਪਰਿਵਾਰ ਇਸ ਸਮਾਜਿਕ ਬੁਰਾਈ ਕਾਰਨ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਚਿੰਤਾ ਇਹ ਹੈ ਕਿ ਨਸ਼ਿਆਂ ਦਾ ਪ੍ਰਭਾਵ ਹੁਣ ਨੌਜਵਾਨਾਂ ਤੱਕ ਹੀ ਸੀਮਿਤ ਨਹੀਂ ਰਹਿ ਗਿਆ, ਸਗੋਂ 15-16 ਸਾਲ ਦੇ ਛੋਟੀ ਉਮਰ ਦੇ ਬੱਚਿਆਂ ਦੇ ਨਸ਼ਿਆਂ ਦੀ ਲਪੇਟ ਵਿਚ ਆਉਣ ਦੀਆਂ ਚਿੰਤਾਵਾਂ ਵੀ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਇਸ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨ ਲਈ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਗਏ ਤਾਂ ਇਸ ਦਾ ਪੰਜਾਬ ਦੀ ਅਗਲੀ ਪੀੜ੍ਹੀ ਤੇ ਗੰਭੀਰ ਅਸਰ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਆਪਣੇ ਵੋਟ ਦੀ ਤਾਕਤ ਨਾਲ ਇਸ ਸਰਕਾਰ ਦੇ ਕੰਮਾਂ ਦਾ ਹਿਸਾਬ ਕਰਨਗੇ।