ਕੋਠੀ ਦੇ ਤਾਲੇ ਭੰਨ ਕੇ ਲੱਖਾਂ ਦੀ ਚੋਰੀ
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ,
Publish Date: Mon, 01 Dec 2025 10:57 PM (IST)
Updated Date: Mon, 01 Dec 2025 10:59 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਨੰਬਰ ਸੱਤ ਦੀ ਹੱਦ ’ਚ ਪੈਂਦੇ ਗੂਰੁ ਨਗਰ ’ਚ ਸਥਿਤ ਇਕ ਕੋਠੀ ਦੇ ਉਸ ਵੇਲੇ ਤਾਲੇ ਭੰਨ ਕੇ ਚੋਰਾਂ ਨੇ ਅੰਦਰੋਂ ਲੱਖਾਂ ਰੁਪਏ ਮੁੱਲ ਦੇ ਸੋਨੇ ਚਾਂਦੀ ਦੇ ਗਹਿਣੇ ਤੇ ਲੱਖਾਂ ਰੁਪਏ ਦੀ ਨਗਦੀ ਚੋਰੀ ਕਰ ਲਈ, ਜਦੋਂ ਘਰ ਦੇ ਮਾਲਕ ਕਿਧਰੇ ਬਾਹਰ ਗਏ ਹੋਏ ਸਨ। ਅਮਿਤ ਸਿੰਘ ਵਾਸੀ ਗੂਰੁ ਨਗਰ ਨੇ ਦੱਸਿਆ ਕਿ ਬੀਤੇ ਦਿਨੀ ਉਹ ਆਪਣੇ ਪਰਿਵਾਰ ਸਮੇਤ ਕਿਧਰੇ ਰਿਸ਼ਤੇਦਾਰੀ ’ਚ ਗਏ ਹੋਏ ਸਨ। ਸਵੇਰ ਵੇਲੇ ਜਦ ਉਹ ਘਰ ਵਾਪਸ ਪਰਤੇ ਤਾਂ ਦੇਖਿਆ ਕਿ ਕੋਠੀ ਦੇ ਮੁੱਖ ਗੇਟ ਦਾ ਤਾਲਾ ਟੁੱਟਿਆ ਪਿਆ ਸੀ ਜਦ ਉਹ ਅੰਦਰ ਪਹੁੰਚੇ ਤਾਂ ਸਾਰਾ ਸਾਮਾਨ ਖਿਲਰਿਆ ਪਿਆ ਸੀ ਤੇ ਅਲਮਾਰੀਆਂ ਦੇ ਤਾਲੇ ਟੁੱਟੇ ਪਏ ਸਨ। ਜਦੋਂ ਉਨ੍ਹਾਂ ਨੇ ਚੈੱਕ ਕੀਤਾ ਤਾਂ ਅਲਮਾਰੀ ਦੇ ਲਾਕਰ ’ਚ ਪਏ ਲੱਖਾਂ ਰੁਪਏ ਦੇ ਸੋਨੇ ਚਾਂਦੀ ਦੇ ਗਹਿਣੇ ਤੇ ਇਕ ਲੱਖ 70 ਹਜਾਰ ਰੁਪਏ ਦੀ ਨਕਦੀ ਗਾਇਬ ਸੀ। ਉਨ੍ਹਾਂ ਨੇ ਤੁਰੰਤ ਇਸ ਦੀ ਸੂਚਨਾ ਥਾਣਾ ਨੰਬਰ ਸੱਤ ਦੀ ਪੁਲਿਸ ਨੂੰ ਦਿੱਤੀ। ਇਸ ਤੋਂ ਬਾਅਦ ਮੌਕੇ ’ਤੇ ਪੁੱਜੇ ਸਬ ਇੰਸਪੈਕਟਰ ਸੁਰਜੀਤ ਸਿੰਘ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਕਾਲੋਨੀ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ।