- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਮੀਨੀ ਪੱਧਰ ਤੇ ਦਿਖਾਈ ਦੇਣ ਵਾਲੀ ਸਥਿਤੀ ਵਿੱਚ ਜ਼ਮੀਨ ਅਸਮਾਨ ਦਾ ਫ਼ਰਕ ਹੈ : ਸ਼ਾਰਦਾ

ਭਾਜਪਾ ਆਗੂ ਉਮੇਸ਼ ਸ਼ਾਰਦਾ ਨੇ ਅੰਦੋਲਨ ਦਾ ਸਮਰਥਨ ਕਰਦਿਆਂ ਕਾਲਾ ਪਟਕਾ ਪਾ ਕੇ ਜਤਾਇਆ ਵਿਰੋਧ
ਗੁਰਵਿੰਦਰ ਕੌਰ ਪੰਜਾਬੀ ਜਾਗਰਣ
ਕਪੂਰਥਲਾ : ਨਸ਼ਿਆਂ ਦੇ ਖਿਲਾਫ ਆਪਣੀ ਅਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਲਈ ਚੱਲ ਰਹੇ ਅੰਦੋਲਨ ਦਾ ਸਮਰਥਨ ਕਰਦੇ ਹੋਏ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਮਾਨਸਾ ਪਹੁੰਚ ਕੇ ਇਨਸਾਫ ਲਈ ਸੰਘਰਸ਼ ਜਾਰੀ ਰਹਿਣ ਤੱਕ ਕਾਲੀ ਪੱਗ ਬੰਨ੍ਹਣ ਦੇ ਐਲਾਨ ਦਾ ਸਮਰਥਨ ਕਰਦਿਆਂ ਭਾਜਪਾ ਦੇ ਸੂਬਾਈ ਆਗੂ ਉਮੇਸ਼ ਸ਼ਾਰਦਾ ਨੇ ਸੋਮਵਾਰ ਨੂੰ ਕਾਲਾ ਪਟਕਾ ਪਾ ਕੇ ਆਪਣਾ ਵਿਰੋਧ ਦਰਜ ਕਰਵਾਇਆ ਤੇ ਇਨਸਾਫ ਨਾ ਮਿਲਣ ਤੱਕ ਕਾਲਾ ਪਟਕਾ ਪਾ ਕੇ ਝੋਟੇ ਦੇ ਲਈ ਇਨਸਾਫ ਦੀ ਮੰਗ ਜਾਰੀ ਰੱਖਣ ਦਾ ਐਲਾਨ ਕੀਤਾ। ਸ਼ਾਰਦਾ ਨੇ ਕਿਹਾ ਕਿ ਜਦੋ ਤੱਕ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ ਉਦੋਂ ਤੱਕ ਉਹ ਕਾਲੇ ਰੰਗ ਰਹੀ ਆਪਣਾ ਵਿਰੋਧ ਜਾਰੀ ਰੱਖਣਗੇ। ਉਮੇਸ਼ ਸ਼ਾਰਦਾ ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਤੇ ਇੱਕ ਸੰਦੇਸ਼ ਜਾਰੀ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਨਸਾਫ਼ ਮਿਲਣ ਤੱਕ ਆਪਣਾ ਵਿਰੋਧ ਦਰਜ ਕਰਵਾਉਣ ਲਈ ਕਾਲੀਆਂ ਪੱਗਾਂ, ਕਾਲੀ ਚੁੰਨੀਆਂ ਤੇ ਕਾਲੇ ਝੰਡੇ ਲੈ ਕੇ ਆਪਣਾ ਵਿਰੋਧ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਇਕਾਈ ਨੇ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਦੀ ਮੰਗ ਕਰਦੇ ਹੋਏ ਇੱਕ ਵੱਡਾ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਹੈ। ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਭਾਜਪਾ ਆਗੂਆਂ ਤੇ ਵਰਕਰਾਂ ਨੇ ਇਸਦੇ ਵਿਰੋਧ ਵਿਚ ਕਾਲੀਆਂ ਪੱਗਾਂ ਤੇ ਕਾਲੇ ਝੰਡੇ ਬੰਨ੍ਹੇ ਹਨ। ਸ਼ਾਰਦਾ ਨੇ ਕਿਹਾ ਕਿ ਜਦੋਂ ਤੱਕ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਪੂਰਾ ਇਨਸਾਫ਼ ਨਹੀਂ ਮਿਲਦਾ ਉਦੋਂ ਤੱਕ ਉਨ੍ਹਾਂ ਦਾ ਕਾਲੀ ਪੱਗ ਅੰਦੋਲਨ ਜਾਰੀ ਰਹੇਗਾ। ਸ਼ਾਰਦਾ ਨੇ ਕਿਹਾ ਕਿ ਪੰਜਾਬ ਵਿੱਚ ਡਰੱਗ ਮਾਫੀਆ ਵਿਰੁੱਧ ਬੋਲਣ ਵਾਲੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਪੁਲਿਸ ਤੇ ਪ੍ਰਸ਼ਾਸਨ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਕਰ ਰਹੇ ਹਨ ਤੇ ਮੁੱਖ ਮੁਲਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਉਮੇਸ਼ ਸ਼ਾਰਦਾ ਨੇ ਕਿਹਾ ਕਿ ਸੂਬੇ ਦੀਆਂ ਜੇਲ੍ਹਾਂ ਤੋਂ ਨਸ਼ੇ ਚਲਾਏ ਜਾ ਰਹੇ ਹਨ ਤੇ ਇਸ ਪੂਰੇ ਕਾਰੋਬਾਰ ਵਿੱਚ ਪੁਲਿਸ ਤੇ ਪ੍ਰਸ਼ਾਸਨ ਦੀ ਸ਼ਮੂਲੀਅਤ ਹੈਰਾਨ ਕਰਨ ਵਾਲੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ੇ ਦਾ ਕਾਰੋਬਾਰ ਜੇਲ੍ਹਾਂ ਤੋਂ ਚੱਲ ਰਿਹਾ ਹੈ ਤੇ ਪੁਲਿਸ ਇਸ ਵਿੱਚ ਸ਼ਾਮਲ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੇ ਨਸ਼ਾ ਤਸਕਰੀ ਨੂੰ ਰੋਕਣ ਦੇ ਦਾਅਵਿਆਂ ਤੇ ਜ਼ਮੀਨੀ ਸਥਿਤੀ ਵਿੱਚ ਅੰਤਰ ਹੈ।