ਥਾਣੇ ਨੇੜਿਓਂ ਘਰ ਦੇ ਬਾਹਰੋਂ ਗੱਡੀ ਚੋਰੀ
ਥਾਣੇ ਨਜਦੀਕ ਘਰ ਬਾਹਰੋ ਗੱਡੀ ਲੈਕੇ ਚੋਰ ਹੋਏ ਫਰਾਰ
Publish Date: Sun, 15 Mar 2026 06:48 PM (IST)
Updated Date: Sun, 15 Mar 2026 06:51 PM (IST)
ਪੰਜਾਬੀ ਜਾਗਰਣ ਪ੍ਰਤੀਨਿਧੀ ਫਗਵਾੜਾ : ਫਗਵਾੜਾ ਸ਼ਹਿਰ ਵਿਚ ਚੋਰਾਂ ਦਾ ਕਹਿਰ ਲਗਾਤਾਰ ਜਾਰੀ ਹੈ ਤੇ ਚੋਰ ਆਏ ਦਿਨ ਹੀ ਕਿਤੇ ਨਾ ਕਿਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਰਹੇ ਹਨ। ਅਜਿਹਾ ਹੀ ਇਕ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ ਥਾਣਾ ਸਿਟੀ ਤੋਂ ਮਹਿਜ਼ 100 ਮੀਟਰ ਦੀ ਦੂਰੀ ’ਤੇ ਸਥਿਤ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਬੰਗਾ ਰੋਡ ’ਤੇ, ਜਿਥੋਂ ਦੇਰ ਰਾਤ ਚੋਰ ਇਕ ਘਰ ਦੇ ਬਾਹਰ ਖੜੀ ਬੋਲੈਰੋ ਗੱਡੀ ਚੋਰੀ ਕਰਕੇ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆ ਰਾਜ ਕੁਮਾਰ ਸ਼ੇਰਾ ਨੇ ਦੱਸਿਆ ਕਿ ਰਾਤ ਢਾਈ ਵਜੇ ਦੇ ਕਰੀਬ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਚੋਰ ਘਰ ਦੇ ਬਾਹਰ ਖੜੀ ਨੀਲੇ ਰੰਗ ਦੀ 2004 ਮਾਡਲ ਬਲੈਰੋ ਗੱਡੀ ਚੋਰੀ ਕਰਕੇ ਫਰਾਰ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਗੱਡੀ ਚੋਰੀ ਦੀ ਸੂਚਨਾ ਮਿਲੀ, ਉਨ੍ਹਾਂ ਨੇ ਚੋਰਾਂ ਦਾ ਪਿੱਛਾ ਵੀ ਕੀਤਾ ਪਰ ਕਿਤੇ ਵੀ ਨਜ਼ਰ ਨਹੀਂ ਆਏ। ਉਨ੍ਹਾਂ ਆਖਿਆਂ ਕਿ ਉਕਤ ਸਥਾਨ ਦੇ ਨੇੜੇ ਬਹੁਤ ਸਾਰੇ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ ਤੇ ਉਨ੍ਹਾਂ ਨੂੰ ਉਮੀਦ ਹੈ ਕਿ ਪੁਲਿਸ ਜਲਦ ਹੀ ਚੋਰਾਂ ਨੂੰ ਲੱਭ ਲਵੇਗੀ। ਉਨ੍ਹਾਂ ਕਿਹਾ ਕਿ ਇਸ ਬਾਬਤ ਉਨਾਂ ਫਗਵਾੜਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਉਧਰ ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਿਵੇ ਹੀ ਉਨ੍ਹਾਂ ਕੋਲ ਲਿਖਤੀ ਦਰਖਾਸਤ ਆਵੇਗੀ ਤਾਂ ਉਹ ਜਲਦ ਹੀ ਚੋਰਾਂ ਨੂੰ ਗ੍ਰਿਫਤਾਰ ਕਰਕੇ ਗੱਡੀ ਲੱਭ ਲਈ ਜਾਵੇਗੀ।