ਉਮੜ ਰਿਹਾ ਜਨ-ਸੈਲਾਬ ਪੰਜਾਬ ਨੂੰ ਬਰਬਾਦ ਕਰਨ ਵਾਲਿਆਂ ਖ਼ਿਲਾਫ਼ ਲੋਕਾਂ ਦਾ ਸਪਸ਼ਟ ਫ਼ਤਵਾ : ਪੱਡਾ ਲੋਕਾਂ ਦਾ ਉਮੜਿਆ ਇਹ ਜਨ-ਸੈਲਾਬ ਸਿਰਫ਼ ਇੱਕ ਭੀੜ ਨਹੀਂ,ਸਗੋਂ ਪੰਜਾਬ ਨੂੰ ਬਰਬਾਦ ਕਰਨ ਵਾਲਿਆਂ ਖ਼ਿਲਾਫ਼ ਲੋਕਾਂ ਦਾ ਇੱਕ ਸਪੱਸ਼ਟ ਫ਼ਤਵਾ ਹੈ-ਪੱਡਾ
Publish Date: Sun, 19 Jul 2026 06:51 PM (IST)
Updated Date: Sun, 19 Jul 2026 06:52 PM (IST)
ਮੀਟਿੰਗ ਦੌਰਾਨ ਲੋਕਾਂ ਨੇ ਚੁੱਕੀ ਆਵਾਜ਼, ਕਪੂਰਥਲਾ ਨੂੰ ਪੱਡਾ ਵਰਗੇ ਬੇਬਾਕ, ਨਿਡਰ, ਮਿਹਨਤੀ ਤੇ ਇਮਾਨਦਾਰ ਲੀਡਰ ਦੀ ਲੋੜ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਕਪੂਰਥਲਾ : ਆਉਣ ਵਾਲੀਆ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜ਼ੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਲੋਕਾਂ ਦੇ ਉਮੜ ਰਹੇ ਜਨ-ਸੈਲਾਬ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਇਹ ਸਿਰਫ਼ ਇੱਕ ਭੀੜ ਨਹੀਂ, ਸਗੋਂ ਪੰਜਾਬ ਨੂੰ ਬਰਬਾਦ ਕਰਨ ਵਾਲਿਆਂ ਖ਼ਿਲਾਫ਼ ਲੋਕਾਂ ਦਾ ਸਪਸ਼ਟ ਫ਼ਤਵਾ ਹੈ। ਇਨ੍ਹਾਂ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਪਿੰਡ ਪੱਧਰ ਦੀਆਂ ਇਹ ਮੀਟਿੰਗਾਂ ਲੋਕਾਂ ਦੇ ਭਾਰੀ ਉਤਸ਼ਾਹ ਅਤੇ ਭਰਵੇਂ ਇਕੱਠ ਕਾਰਨ ਰੈਲੀਆਂ ਦਾ ਰੂਪ ਧਾਰ ਗਈਆਂ। ਇਨ੍ਹਾਂ ਮੀਟਿੰਗ ਦੌਰਾਨ ਪੱਡਾ ਵਲੋਂ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਲੋਕ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਇਸ ਮੌਕੇ ਲੋਕਾਂ ਦੇ ਵਲੋਂ ਸੁਖਵੰਤ ਸਿੰਘ ਪੱਡਾ ਦਾ ਭਰਪੂਰ ਸਵਾਗਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਹਾਜ਼ਰ ਜਨ ਸਮੂਹ ਨੇ ਮੰਗ ਕੀਤੀ ਕਿ ਕਪੂਰਥਲਾ ਨੂੰ ਸੁਖਵੰਤ ਸਿੰਘ ਪੱਡਾ ਵਰਗੇ ਬੇਬਾਕ, ਨਿਡਰ ਮਿਹਨਤੀ ਤੇ ਇਮਾਨਦਾਰ ਲੀਡਰ ਦੀ ਲੋੜ ਹੈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪੱਡਾ ਨੇ ਕਿਹਾ ਕਿ ਲੋਕਾਂ ਦੇ ਵੱਲੋਂ ਉਨ੍ਹਾਂ ਨੂੰ ਦਿੱਤੇ ਜਾ ਰਹੇ ਪਿਆਰ, ਸਤਿਕਾਰ ਅਤੇ ਭਰੋਸਾ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਅਤੇ ਹਰ ਪਰਿਵਾਰ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਹਲਕਾ ਕਪੂਰਥਲਾ ਵਿੱਚ ਵੀ ਇਨ੍ਹਾਂ ਖੇਤਰਾਂ ਵਿੱਚ ਮਹੱਤਵਪੂਰਨ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਅਤੇ ਗਰੰਟੀਆਂ ਨੂੰ ਪੂਰਾ ਕਰਨ ਲਈ ਇਮਾਨਦਾਰੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦੌਰਾਨ ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਮਰਥਨ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਪਹਿਲਾਂ ਨਾਲੋਂ ਵੀ ਵੱਡੀ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਪੰਜਾਬ ਸਰਕਾਰ ਦੀ ਕਾਰਜ-ਸ਼ੈਲੀ ਦਾ ਅਹਿਮ ਹਿੱਸਾ ਹੈ ਅਤੇ ਇਹ ਲੋਕ ਮਿਲਣੀਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੀਆਂ। ਇਸ ਮੌਕੇ ਤੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਸਰਕਲ ਪ੍ਰਧਾਨ ਜਸਵੰਤ ਸਿੰਘ ਨੰਦਾ, ਬਲਾਕ ਪ੍ਰਧਾਨ ਉਪਕਾਰ ਸਿੰਘ ਖਾਲਸਾ, ਬਲਾਕ ਪ੍ਰਧਾਨ ਕਵਰਜੀਤ ਬਾਵਾ, ਮਲਕੀਤ ਸਿੰਘ ਕਾਂਜਲੀ, ਜਥੇਦਾਰ ਨਰਿੰਦਰ ਸਿੰਘ, ਕਰਨੈਲ ਸਿੰਘ, ਕੁਲਜੀਤ ਸਿੰਘ, ਕਮਲ ਕੌਰ, ਵਕੀਲ ਸੋਨੀਆ, ਸਤਪਾਲ ਸਿੰਘ ਫੌਜੀ, ਸੰਦੀਪ ਕੌਰ, ਰੋਹਿਤ ਅਤੇ ਵਾਰਡ ਨੰਬਰ 21 ਦੇ ਨਿਵਾਸੀ ਹਾਜ਼ਰ ਸਨ।