ਰਨ ਫ਼ਾਰ ਇਕੁਐਲਿਟੀ ਮੈਰਾਥਨ ਲਈ ਪ੍ਰਬੰਧ ਮੁਕੰਮਲ : ਏਡੀਸੀ ਬਾਜਵਾ ਰਨ ਫ਼ਾਰ ਇਕੁਐਲਿਟੀ ਮੈਰਾਥਨ ਲਈ ਪੁਖ਼ਤਾ ਪ੍ਰਬੰਧ ਮੁਕੰਮਲ: ਏ.ਡੀ.ਸੀ. ਬਾਜਵਾ
Publish Date: Sun, 30 Aug 2026 09:17 PM (IST)
Updated Date: Sun, 30 Aug 2026 09:19 PM (IST)
--ਸਵੇਰੇ 6:00 ਵਜੇ ਗੁਰੂ ਨਾਨਕ ਸਟੇਡੀਅਮ ਤੋਂ ਸ਼ੁਰੂ ਹੋਵੇਗੀ ਮੈਰਾਥਨ --ਰਮਾਡਾ ਤੋਂ ਹੁੰਦੀ ਹੋਈ ਵਾਪਸ ਸਟੇਡੀਅਮ ਵਿਖੇ ਹੋਵੇਗੀ ਸਮਾਪਤ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਮਵਾਰ ਸਵੇਰੇ ਕਰਵਾਈ ਜਾ ਰਹੀ ‘ਰਨ ਫ਼ਾਰ ਇਕੁਐਲਿਟੀ’ ਮੈਰਾਥਨ ਦੀਆਂ ਤਿਆਰੀਆਂ ਦਾ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿ) ਵਰਿੰਦਰ ਪਾਲ ਸਿੰਘ ਬਾਜਵਾ ਨੇ ਜਾਇਜ਼ਾ ਲਿਆ। ਇਹ ਮੈਰਾਥਨ ਸਵੇਰੇ 6:00 ਵਜੇ ਗੁਰੂ ਨਾਨਕ ਸਟੇਡੀਅਮ ਤੋਂ ਸ਼ੁਰੂ ਹੋਵੇਗੀ, ਰਮਾਡਾ ਹੋਟਲ ਵੱਲ ਜਾਵੇਗੀ ਤੇ ਵਾਪਸ ਗੁਰੂ ਨਾਨਕ ਸਟੇਡੀਅਮ ਆ ਕੇ ਸਮਾਪਤ ਹੋਵੇਗੀ। ਬਾਜਵਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪੂਰੇ ਰੂਟ ਤੇ ਸਟੇਡੀਅਮ ਦਾ ਦੌਰਾ ਕੀਤਾ। ਉਨ੍ਹਾਂ ਨੇ ਸਫ਼ਾਈ, ਟ੍ਰੈਫਿਕ, ਸੁਰੱਖਿਆ, ਪੀਣ ਵਾਲੇ ਪਾਣੀ ਤੇ ਮੈਡੀਕਲ ਸੁਵਿਧਾਵਾਂ ਦਾ ਜਾਇਜ਼ਾ ਲਿਆ ਤਾਂ ਜੋ ਸਮਾਗਮ ਸੁਚਾਰੂ ਢੰਗ ਨਾਲ ਹੋ ਸਕੇ। ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਬਣਾਏ ਰੱਖਣ ਤੇ ਖਿਡਾਰੀਆਂ ਦੀ ਸੁਰੱਖਿਆ ਤੇ ਸਹੂਲਤ ਦਾ ਪੂਰਾ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਦਾ ਮੁੱਖ ਮਕਸਦ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਸਮਾਜ ਵਿੱਚ ਬਰਾਬਰਤਾ ਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦੇਣਾ ਹੈ। ਉਨ੍ਹਾਂ ਨੇ ਆਮ ਲੋਕਾਂ, ਨੌਜਵਾਨਾਂ ਤੇ ਖੇਡ ਪ੍ਰੇਮੀਆਂ ਨੂੰ ਇਸ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।