ਬੀਐੱਲਓ ਨਾਲ ਦੁਰਵਿਹਾਰ ਕਰਨ ਵਾਲਿਆਂ ਨੇ ਮਾਫ਼ੀ ਮੰਗ ਕੇ ਕੀਤਾ ਗ਼ਲਤੀ ਦਾ ਅਹਿਸਾਸ ਬੀ.ਐਲ.ਓ ਨਾਲ ਦੁਰਵਿਹਾਰ ਕਰਨ ਵਾਲਿਆਂ ਨੇ ਮਾਫੀ ਮੰਗ ਕੇ ਗਲਤੀ ਦਾ ਅਹਿਸਾਸ ਕੀਤਾ
Publish Date: Fri, 10 Jul 2026 07:49 PM (IST)
Updated Date: Fri, 10 Jul 2026 07:51 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਚੋਣ ਕਮਿਸ਼ਨ ਵੱਲੋਂ ਚੱਲ ਰਹੇ ਐੱਸਆਈਆਰ ਦੇ ਕੰਮ ਵਿੱਚ ਜਿੱਥੇ ਪੂਰੀ ਸ਼ਿੱਦਤ ਤੇ ਮਿਹਨਤ ਨਾਲ ਬੀਐੱਲਓ ਕੰਮ ਕਰ ਰਹੇ ਹਨ, ਉੱਥੇ ਹੀ ਬੀਤੀ ਦਿਨ ਬੂਥ ਨੰਬਰ 68 ਤਲਵੰਡੀ ਚੌਧਰੀਆਂ ਦੇ ਬੀਐੱਲਓ ਸਰਬਜੀਤ ਸਿੰਘ ਨਾਲ ਲਖਬੀਰ ਸਿੰਘ ਪੁੱਤਰ ਮਹਿੰਦਰ ਸਿੰਘ ਤੇ ਗੁਰਸੇਵਕ ਸਿੰਘ ਪੁੱਤਰ ਸੁਖਦੇਵ ਸਿੰਘ ਦੇ ਪਰਿਵਾਰ ਵੱਲੋਂ ਦੁਰਵਿਹਾਰ ਕੀਤਾ ਗਿਆ। ਇਸ ਦੇ ਨਾਲ ਹੀ ਪਾਲਤੂ ਕੁੱਤਾ ਬੀਐੱਲਓ ਸਰਬਜੀਤ ਦੇ ਮਗਰ ਛੱਡਿਆ ਗਿਆ। ਇਸ ਸਾਰੀ ਘਟਨਾ ਦੀ ਜਿੱਥੇ ਅਧਿਆਪਕ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ ਕਪੂਰਥਲਾ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉੱਥੇ ਹੀ ਜਸਜੀਤ ਸਿੰਘ ਐੱਸਡੀਐੱਮ ਸੁਲਤਾਨਪੁਰ ਲੋਧੀ ਕੋਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਤਹਿਤ ਐੱਸਡੀਐੱਮ ਸੁਲਤਾਨਪੁਰ ਲੋਧੀ ਜਸਜੀਤ ਸਿੰਘ ਵਲੋਂ ਡੀਐੱਸਪੀ ਸੁਲਤਾਨਪੁਰ ਲੋਧੀ ਨੂੰ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਨਿਰਦੇਸ਼ ਦਿੱਤੇ। ਇਸ ਉਪਰੰਤ ਥਾਣਾ ਤਲਵੰਡੀ ਚੌਧਰੀਆਂ ਦੇ ਐੱਸਐੱਚਓ ਨੇ ਲਖਬੀਰ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਪੁੱਤਰ ਸੁਖਦੇਵ ਸਿੰਘ ਨੂੰ ਗੌਰਮਿੰਟ ਟੀਚਰ ਯੂਨੀਅਨ ਦੇ ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ ਤੇ ਸਮੂਹ ਅਧਿਆਪਕ ਜਥੇਬੰਦੀ ਦੇ ਆਗੂਆਂ ਤੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਤੇ ਸਰਪੰਚਾਂ ਦੀ ਹਾਜ਼ਰੀ ਵਿੱਚ ਥਾਣੇ ਵਿੱਚ ਬੁਲਾਇਆ। ਇਸ ਦੌਰਾਨ ਲਖਬੀਰ ਸਿੰਘ ਤੇ ਸੁਖਦੇਵ ਸਿੰਘ ਨਿਵਾਸੀ ਤਲਵੰਡੀ ਚੌਧਰੀਆਂ ਨੇ ਪੁਲਿਸ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਅਤੇ ਇਲਾਕੇ ਦੇ ਜਿੰਮੇਵਾਰ ਆਗੂਆਂ ਦੀ ਹਾਜ਼ਰੀ ਵਿੱਚ ਆਪਣੀ ਗਲਤੀ ਮੰਨਦੇ ਹੋਏ ਮਾਫੀ ਮੰਗੀ ਤੇ ਭਵਿੱਖ ਵਿੱਚ ਅਜਿਹਾ ਨਾ ਕਰਨ ਦਾ ਇਕਰਾਰਨਾਮਾ ਵੀ ਕੀਤਾ ਨਾਲ ਦੇ ਨਾਲ ਐੱਸਆਈਆਰ ਦੇ ਕੰਮ ਵਿੱਚ ਬੀਐੱਲਓ ਸਰਬਜੀਤ ਸਿੰਘ ਨੂੰ ਪੂਰਨ ਸਹਿਯੋਗ ਦੇਣ ਗੱਲ ਮੰਨੀ। ਇਸ ’ਤੇ ਬੀਐੱਲਓ ਸਰਬਜੀਤ ਸਿੰਘ ਵੱਲੋਂ ਦੋਸ਼ੀਆਂ ਖਿਲਾਫ ਆਪਣੀ ਦਰਖਾਸਤ ਵਾਪਸ ਲੈਣ ’ਤੇ ਉਹਨਾਂ ਨੂੰ ਪੁਲਿਸ ਵੱਲੋਂ ਚਿਤਾਵਨੀ ਦੇ ਕੇ ਛੱਡ ਦਿੱਤਾ ਗਿਆ। ਇਸ ਮੌਕੇ ਐੱਸਐੱਚਓ ਸੋਨਮਪ੍ਰੀਤ ਕੌਰ ਨੇ ਚਿਤਾਵਨੀ ਦਿੱਤੀ ਕਿ ਐੱਸਆਈਆਰ ਦੇ ਕੰਮ ਵਿੱਚ ਕਿਸੇ ਵੀ ਵਿਅਕਤੀ ਵੱਲੋਂ ਜੇਕਰ ਕਿਸੇ ਮੁਲਾਜ਼ਮ ਨਾਲ ਦੁਰਵਿਹਾਰ ਕੀਤਾ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਰਛਪਾਲ ਸਿੰਘ ਵੜੈਚ ਮੀਤ ਪ੍ਰਧਾਨ ਗੌਰਮੈਂਟ ਟੀਚਰਜ਼ ਯੂਨੀਅਨ ਪੰਜਾਬ, ਸੁਖਚੈਨ ਸਿੰਘ ਬੱਧਣ ਜਿਲ੍ਹਾ ਪ੍ਰਧਾਨ ਗੌਰਮਿੰਟ ਟੀਚਰ ਯੂਨੀਅਨ ਕਪੂਰਥਲਾ, ਭਜਨ ਸਿੰਘ ਮਾਨ ਮੀਤ ਪ੍ਰਧਾਨ ਅਧਿਆਪਕ ਦਲ, ਆਮ ਆਦਮੀ ਪਾਰਟੀ ਦੇ ਆਗੂ ਪ੍ਰਦੀਪ ਥਿੰਦ, ਜੀਟੀਯੂ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ, ਮਨਜਿੰਦਰ ਸਿੰਘ, ਰੇਸ਼ਮ ਸਿੰਘ, ਬਲਬੀਰ ਸਿੰਘ,ਯਾਦਵਿੰਦਰ ਸਿੰਘ ਪੰਡੋਰੀ ਆਦਿ ਹਾਜ਼ਰ ਸਨ।