- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
10 ਅਕਤੂਬਰ ਰੈਲੀ ’ਚ ਹਜ਼ਾਰਾਂ ਦੀ ਗਿਣਤੀ ਵਿੱਚ ਮੁਲਾਜ਼ਮ ਹੋਣਗੇ ਸ਼ਾਮਿਲ - ਮੱਖਣ, ਕਾਠਗੜ੍ਹ, ਕੌਂਡਲ

ਸੁਖਵਿੰਦਰ ਸਿੰਘ ਸਿੱਧੂ ਪੰਜਾਬੀ ਜਾਗਰਣ
ਕਾਲਾ ਸੰਘਿਆਂ : ਪੀਡਬਲਿਊਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਸੂਬਾ ਜਰਨਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ ਤੇ ਸੂਬਾ ਪ੍ਰੈਸ ਸਕੱਤਰ ਸੰਜੀਵ ਕੌਂਡਲ ਵੱਲੋਂ 10 ਅਕਤੂਬਰ ਮੁਲਾਜ਼ਮ ਪੈਨਸ਼ਨਰ ਸਾਂਝਾ ਮੰਚ ਦੇ ਝੰਡੇ ਹੇਠ ਸੰਗਰੂਰ ਰੈਲੀ ਵਿੱਚ ਸ਼ਾਮਲ ਹੋਣ ਲਈ ਅਪੀਲ ਕਰਦਿਆਂ ਕਿਹਾ ਕਿ ਇਸ ਰੈਲੀ ਵਿੱਚ ਪੀਡਬਲਿਊਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਮੈਂਬਰ ਹਜ਼ਾਰਾਂ ਦੀ ਗਿਣਤੀ ਵਿੱਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਚਿਰਾਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਵਰਕਰਾਂ ਵਿੱਚ ਸਰਕਾਰ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਮੁਲਾਜ਼ਮਾਂ ਵਿੱਚ ਰੈਲੀ ਵਿਚ ਜਾਣ ਲਈ ਪੂਰਾ ਜੋਸ਼ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਾਡੀਆਂ ਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਨਾ, ਕੱਚੇ ਕਾਮਿਆਂ ਨੂੰ ਪੱਕਾ ਕਰਨਾ, 17/7/20 ਦਾ ਪੱਤਰ ਵਾਪਸ ਕਰਨਾ, 15/1/15 ਦਾ ਪੱਤਰ ਵਾਪਸ ਕਰਨਾ, ਪੈਨਸ਼ਨਰ ਨੂੰ 2.59 ਗੁਣਾਂਕ ਨਾਲ ਪੈਨਸ਼ਨ ਦੇਣਾ ਆਦਿ ਸ਼ਾਮਲ ਹਨ। ਸੂਬਾ ਪ੍ਰਧਾਨ ਮੱਖਣ ਸਿੰਘ ਨੇ ਦੱਸਿਆ ਕਿ ਸਾਡੀ ਜਥੇਬੰਦੀ ਵੱਲੋਂ ਜਿਹੜਾ ਵੀ ਪ੍ਰੋਗਰਾਮ ਸਾਂਝਾ ਮੰਚ ਮੁਲਾਜ਼ਮ ਤੇ ਪੈਨਸ਼ਨਰਾਂ ਵਲੋਂ ਦਿੱਤਾ ਜਾਵੇਗਾ ਸਾਡੀ ਸਾਰੀ ਜੱਥੇਬੰਦੀ ਵੱਲੋਂ ਪੂਰਾ ਸਾਥ ਦਿੱਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਮੁੱਖ ਸਲਾਹਕਾਰ ਰਾਜਪਾਲ ਲਸੋਈ ਵੀ ਮੌਜੂਦ ਸਨ।